Ang 1362
1 ਆਸਾ ਇਤੀ ਆਸ ਕਿ ਆਸ ਪੁਰਾਈਐ ॥
2 ਸਤਿਗੁਰ ਭਏ ਦਇਆਲ ਤ ਪੂਰਾ ਪਾਈਐ ॥
3 ਮੈ ਤਨਿ ਅਵਗਣ ਬਹੁਤੁ ਕਿ ਅਵਗਣ ਛਾਇਆ ॥
4 ਹਰਿਹਾਂ ਸਤਿਗੁਰ ਭਏ ਦਇਆਲ ਤ ਮਨੁ ਠਹਰਾਇਆ ॥੫॥
5 ਕਹੁ ਨਾਨਕ ਬੇਅੰਤੁ ਬੇਅੰਤੁ ਧਿਆਇਆ ॥
6 ਦੁਤਰੁ ਇਹੁ ਸੰਸਾਰੁ ਸਤਿਗੁਰੂ ਤਰਾਇਆ ॥
7 ਮਿਟਿਆ ਆਵਾ ਗਉਣੁ ਜਾਂ ਪੂਰਾ ਪਾਇਆ ॥
8 ਹਰਿਹਾਂ ਅੰਮ੍ਰਿਤੁ ਹਰਿ ਕਾ ਨਾਮੁ ਸਤਿਗੁਰ ਤੇ ਪਾਇਆ ॥੬॥
9 ਮੇਰੈ ਹਾਥਿ ਪਦਮੁ ਆਗਨਿ ਸੁਖ ਬਾਸਨਾ ॥
10 ਸਖੀ ਮੋਰੈ ਕੰਠਿ ਰਤੰਨੁ ਪੇਖਿ ਦੁਖੁ ਨਾਸਨਾ ॥
11 ਬਾਸਉ ਸੰਗਿ ਗੁਪਾਲ ਸਗਲ ਸੁਖ ਰਾਸਿ ਹਰਿ ॥
12 ਹਰਿਹਾਂ ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ ॥੭॥
13 ਪਰ ਤ੍ਰਿਅ ਰਾਵਣਿ ਜਾਹਿ ਸੇਈ ਤਾ ਲਾਜੀਅਹਿ ॥
14 ਨਿਤਪ੍ਰਤਿ ਹਿਰਹਿ ਪਰ ਦਰਬੁ ਛਿਦ੍ਰ ਕਤ ਢਾਕੀਅਹਿ ॥
15 ਹਰਿ ਗੁਣ ਰਮਤ ਪਵਿਤ੍ਰ ਸਗਲ ਕੁਲ ਤਾਰਈ ॥
16 ਹਰਿਹਾਂ ਸੁਨਤੇ ਭਏ ਪੁਨੀਤ ਪਾਰਬ੍ਰਹਮੁ ਬੀਚਾਰਈ ॥੮॥
17 ਊਪਰਿ ਬਨੈ ਅਕਾਸੁ ਤਲੈ ਧਰ ਸੋਹਤੀ ॥
18 ਦਹ ਦਿਸ ਚਮਕੈ ਬੀਜੁਲਿ ਮੁਖ ਕਉ ਜੋਹਤੀ ॥
19 ਖੋਜਤ ਫਿਰਉ ਬਿਦੇਸਿ ਪੀਉ ਕਤ ਪਾਈਐ ॥
20 ਹਰਿਹਾਂ ਜੇ ਮਸਤਕਿ ਹੋਵੈ ਭਾਗੁ ਤ ਦਰਸਿ ਸਮਾਈਐ ॥੯॥
21 ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥
22 ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥
23 ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥
24 ਹਰਿਹਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ ॥੧੦॥
25 ਚਾਤ੍ਰਿਕ ਚਿਤ ਸੁਚਿਤ ਸੁ ਸਾਜਨੁ ਚਾਹੀਐ ॥
26 ਜਿਸੁ ਸੰਗਿ ਲਾਗੇ ਪ੍ਰਾਣ ਤਿਸੈ ਕਉ ਆਹੀਐ ॥
27 ਬਨੁ ਬਨੁ ਫਿਰਤ ਉਦਾਸ ਬੂੰਦ ਜਲ ਕਾਰਣੇ ॥
28 ਹਰਿਹਾਂ ਤਿਉ ਹਰਿ ਜਨੁ ਮਾਂਗੈ ਨਾਮੁ ਨਾਨਕ ਬਲਿਹਾਰਣੇ ॥੧੧॥
29 ਮਿਤ ਕਾ ਚਿਤੁ ਅਨੂਪੁ ਮਰੰਮੁ ਨ ਜਾਨੀਐ ॥
30 ਗਾਹਕ ਗੁਨੀ ਅਪਾਰ ਸੁ ਤਤੁ ਪਛਾਨੀਐ ॥
31 ਚਿਤਹਿ ਚਿਤੁ ਸਮਾਇ ਤ ਹੋਵੈ ਰੰਗੁ ਘਨਾ ॥
32 ਹਰਿਹਾਂ ਚੰਚਲ ਚੋਰਹਿ ਮਾਰਿ ਤ ਪਾਵਹਿ ਸਚੁ ਧਨਾ ॥੧੨॥
33 ਸੁਪਨੈ ਊਭੀ ਭਈ ਗਹਿਓ ਕੀ ਨ ਅੰਚਲਾ ॥
34 ਸੁੰਦਰ ਪੁਰਖ ਬਿਰਾਜਿਤ ਪੇਖਿ ਮਨੁ ਬੰਚਲਾ ॥
35 ਖੋਜਉ ਤਾ ਕੇ ਚਰਣ ਕਹਹੁ ਕਤ ਪਾਈਐ ॥
36 ਹਰਿਹਾਂ ਸੋਈ ਜਤੰਨੁ ਬਤਾਇ ਸਖੀ ਪ੍ਰਿਉ ਪਾਈਐ ॥੧੩॥
37 ਨੈਣ ਨ ਦੇਖਹਿ ਸਾਧ ਸਿ ਨੈਣ ਬਿਹਾਲਿਆ ॥
38 ਕਰਨ ਨ ਸੁਨਹੀ ਨਾਦੁ ਕਰਨ ਮੁੰਦਿ ਘਾਲਿਆ ॥
39 ਰਸਨਾ ਜਪੈ ਨ ਨਾਮੁ ਤਿਲੁ ਤਿਲੁ ਕਰਿ ਕਟੀਐ ॥
40 ਹਰਿਹਾਂ ਜਬ ਬਿਸਰੈ ਗੋਬਿਦ ਰਾਇ ਦਿਨੋ ਦਿਨੁ ਘਟੀਐ ॥੧੪॥
41 ਪੰਕਜ ਫਾਥੇ ਪੰਕ ਮਹਾ ਮਦ ਗੁੰਫਿਆ ॥
42 ਅੰਗ ਸੰਗ ਉਰਝਾਇ ਬਿਸਰਤੇ ਸੁੰਫਿਆ ॥