Ang 1381
1 ਸਾਈ ਜਾਇ ਸਮੑਾਲਿ ਜਿਥੈ ਹੀ ਤਉ ਵੰਞਣਾ ॥੫੮॥
2 ਫਰੀਦਾ ਜਿਨੑੀ ਕੰਮੀ ਨਾਹਿ ਗੁਣ ਤੇ ਕੰਮੜੇ ਵਿਸਾਰਿ ॥
3 ਮਤੁ ਸਰਮਿੰਦਾ ਥੀਵਹੀ ਸਾਂਈ ਦੈ ਦਰਬਾਰਿ ॥੫੯॥
4 ਫਰੀਦਾ ਸਾਹਿਬ ਦੀ ਕਰਿ ਚਾਕਰੀ ਦਿਲ ਦੀ ਲਾਹਿ ਭਰਾਂਦਿ ॥
5 ਦਰਵੇਸਾਂ ਨੋ ਲੋੜੀਐ ਰੁਖਾਂ ਦੀ ਜੀਰਾਂਦਿ ॥੬੦॥
6 ਫਰੀਦਾ ਕਾਲੇ ਮੈਡੇ ਕਪੜੇ ਕਾਲਾ ਮੈਡਾ ਵੇਸੁ ॥
7 ਗੁਨਹੀ ਭਰਿਆ ਮੈ ਫਿਰਾ ਲੋਕੁ ਕਹੈ ਦਰਵੇਸੁ ॥੬੧॥
8 ਤਤੀ ਤੋਇ ਨ ਪਲਵੈ ਜੇ ਜਲਿ ਟੁਬੀ ਦੇਇ ॥
9 ਫਰੀਦਾ ਜੋ ਡੋਹਾਗਣਿ ਰਬ ਦੀ ਝੂਰੇਦੀ ਝੂਰੇਇ ॥੬੨॥
10 ਜਾਂ ਕੁਆਰੀ ਤਾ ਚਾਉ ਵੀਵਾਹੀ ਤਾਂ ਮਾਮਲੇ ॥
11 ਫਰੀਦਾ ਏਹੋ ਪਛੋਤਾਉ ਵਤਿ ਕੁਆਰੀ ਨ ਥੀਐ ॥੬੩॥
12 ਕਲਰ ਕੇਰੀ ਛਪੜੀ ਆਇ ਉਲਥੇ ਹੰਝ ॥
13 ਚਿੰਜੂ ਬੋੜਨੑਿ ਨਾ ਪੀਵਹਿ ਉਡਣ ਸੰਦੀ ਡੰਝ ॥੬੪॥
14 ਹੰਸੁ ਉਡਰਿ ਕੋਧ੍ਰੈ ਪਇਆ ਲੋਕੁ ਵਿਡਾਰਣਿ ਜਾਇ ॥
15 ਗਹਿਲਾ ਲੋਕੁ ਨ ਜਾਣਦਾ ਹੰਸੁ ਨ ਕੋਧ੍ਰਾ ਖਾਇ ॥੬੫॥
16 ਚਲਿ ਚਲਿ ਗਈਆਂ ਪੰਖੀਆਂ ਜਿਨੑੀ ਵਸਾਏ ਤਲ ॥
17 ਫਰੀਦਾ ਸਰੁ ਭਰਿਆ ਭੀ ਚਲਸੀ ਥਕੇ ਕਵਲ ਇਕਲ ॥੬੬॥
18 ਫਰੀਦਾ ਇਟ ਸਿਰਾਣੇ ਭੁਇ ਸਵਣੁ ਕੀੜਾ ਲੜਿਓ ਮਾਸਿ ॥
19 ਕੇਤੜਿਆ ਜੁਗ ਵਾਪਰੇ ਇਕਤੁ ਪਇਆ ਪਾਸਿ ॥੬੭॥
20 ਫਰੀਦਾ ਭੰਨੀ ਘੜੀ ਸਵੰਨਵੀ ਟੁਟੀ ਨਾਗਰ ਲਜੁ ॥
21 ਅਜਰਾਈਲੁ ਫਰੇਸਤਾ ਕੈ ਘਰਿ ਨਾਠੀ ਅਜੁ ॥੬੮॥
22 ਫਰੀਦਾ ਭੰਨੀ ਘੜੀ ਸਵੰਨਵੀ ਟੂਟੀ ਨਾਗਰ ਲਜੁ ॥
23 ਜੋ ਸਜਣ ਭੁਇ ਭਾਰੁ ਥੇ ਸੇ ਕਿਉ ਆਵਹਿ ਅਜੁ ॥੬੯॥
24 ਫਰੀਦਾ ਬੇ ਨਿਵਾਜਾ ਕੁਤਿਆ ਏਹ ਨ ਭਲੀ ਰੀਤਿ ॥
25 ਕਬਹੀ ਚਲਿ ਨ ਆਇਆ ਪੰਜੇ ਵਖਤ ਮਸੀਤਿ ॥੭੦॥
26 ਉਠੁ ਫਰੀਦਾ ਉਜੂ ਸਾਜਿ ਸੁਬਹ ਨਿਵਾਜ ਗੁਜਾਰਿ ॥
27 ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਕਪਿ ਉਤਾਰਿ ॥੭੧॥
28 ਜੋ ਸਿਰੁ ਸਾਈ ਨਾ ਨਿਵੈ ਸੋ ਸਿਰੁ ਕੀਜੈ ਕਾਂਇ ॥
29 ਕੁੰਨੇ ਹੇਠਿ ਜਲਾਈਐ ਬਾਲਣ ਸੰਦੈ ਥਾਇ ॥੭੨॥
30 ਫਰੀਦਾ ਕਿਥੈ ਤੈਡੇ ਮਾਪਿਆ ਜਿਨੑੀ ਤੂ ਜਣਿਓਹਿ ॥
31 ਤੈ ਪਾਸਹੁ ਓਇ ਲਦਿ ਗਏ ਤੂੰ ਅਜੈ ਨ ਪਤੀਣੋਹਿ ॥੭੩॥
32 ਫਰੀਦਾ ਮਨੁ ਮੈਦਾਨੁ ਕਰਿ ਟੋਏ ਟਿਬੇ ਲਾਹਿ ॥
33 ਅਗੈ ਮੂਲਿ ਨ ਆਵਸੀ ਦੋਜਕ ਸੰਦੀ ਭਾਹਿ ॥੭੪॥
34 ਮਹਲਾ ੫ ॥
35 ਫਰੀਦਾ ਖਾਲਕੁ ਖਲਕ ਮਹਿ ਖਲਕ ਵਸੈ ਰਬ ਮਾਹਿ ॥
36 ਮੰਦਾ ਕਿਸ ਨੋ ਆਖੀਐ ਜਾਂ ਤਿਸੁ ਬਿਨੁ ਕੋਈ ਨਾਹਿ ॥੭੫॥
37 ਫਰੀਦਾ ਜਿ ਦਿਹਿ ਨਾਲਾ ਕਪਿਆ ਜੇ ਗਲੁ ਕਪਹਿ ਚੁਖ ॥
38 ਪਵਨਿ ਨ ਇਤੀ ਮਾਮਲੇ ਸਹਾਂ ਨ ਇਤੀ ਦੁਖ ॥੭੬॥
39 ਚਬਣ ਚਲਣ ਰਤੰਨ ਸੇ ਸੁਣੀਅਰ ਬਹਿ ਗਏ ॥
40 ਹੇੜੇ ਮੁਤੀ ਧਾਹ ਸੇ ਜਾਨੀ ਚਲਿ ਗਏ ॥੭੭॥
41 ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥