1 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
2 ਸਵਯੇ ਸ੍ਰੀ ਮੁਖਬਾਕੵ ਮਹਲਾ ੫ ॥
3 ਆਦਿ ਪੁਰਖ ਕਰਤਾਰ ਕਰਣ ਕਾਰਣ ਸਭ ਆਪੇ ॥
4 ਸਰਬ ਰਹਿਓ ਭਰਪੂਰਿ ਸਗਲ ਘਟ ਰਹਿਓ ਬਿਆਪੇ ॥
5 ਬੵਾਪਤੁ ਦੇਖੀਐ ਜਗਤਿ ਜਾਨੈ ਕਉਨੁ ਤੇਰੀ ਗਤਿ ਸਰਬ ਕੀ ਰਖੵਾ ਕਰੈ ਆਪੇ ਹਰਿ ਪਤਿ ॥
6 ਅਬਿਨਾਸੀ ਅਬਿਗਤ ਆਪੇ ਆਪਿ ਉਤਪਤਿ ॥
7 ਏਕੈ ਤੂਹੀ ਏਕੈ ਅਨ ਨਾਹੀ ਤੁਮ ਭਤਿ ॥
8 ਹਰਿ ਅੰਤੁ ਨਾਹੀ ਪਾਰਾਵਾਰੁ ਕਉਨੁ ਹੈ ਕਰੈ ਬੀਚਾਰੁ ਜਗਤ ਪਿਤਾ ਹੈ ਸ੍ਰਬ ਪ੍ਰਾਨ ਕੋ ਅਧਾਰੁ ॥
9 ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥
10 ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੧॥
11 ਅੰਮ੍ਰਿਤ ਪ੍ਰਵਾਹ ਸਰਿ ਅਤੁਲ ਭੰਡਾਰ ਭਰਿ ਪਰੈ ਹੀ ਤੇ ਪਰੈ ਅਪਰ ਅਪਾਰ ਪਰਿ ॥
12 ਆਪੁਨੋ ਭਾਵਨੁ ਕਰਿ ਮੰਤ੍ਰਿ ਨ ਦੂਸਰੋ ਧਰਿ ਓਪਤਿ ਪਰਲੌ ਏਕੈ ਨਿਮਖ ਤੁ ਘਰਿ ॥
13 ਆਨ ਨਾਹੀ ਸਮਸਰਿ ਉਜੀਆਰੋ ਨਿਰਮਰਿ ਕੋਟਿ ਪਰਾਛਤ ਜਾਹਿ ਨਾਮ ਲੀਏ ਹਰਿ ਹਰਿ ॥
14 ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥
15 ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੨॥
16 ਸਗਲ ਭਵਨ ਧਾਰੇ ਏਕ ਥੇਂ ਕੀਏ ਬਿਸਥਾਰੇ ਪੂਰਿ ਰਹਿਓ ਸ੍ਰਬ ਮਹਿ ਆਪਿ ਹੈ ਨਿਰਾਰੇ ॥
17 ਹਰਿ ਗੁਨ ਨਾਹੀ ਅੰਤ ਪਾਰੇ ਜੀਅ ਜੰਤ ਸਭਿ ਥਾਰੇ ਸਗਲ ਕੋ ਦਾਤਾ ਏਕੈ ਅਲਖ ਮੁਰਾਰੇ ॥