Ang 1399
1 ਨਲੵ ਕਵਿ ਪਾਰਸ ਪਰਸ ਕਚ ਕੰਚਨਾ ਹੁਇ ਚੰਦਨਾ ਸੁਬਾਸੁ ਜਾਸੁ ਸਿਮਰਤ ਅਨ ਤਰ ॥
2 ਜਾ ਕੇ ਦੇਖਤ ਦੁਆਰੇ ਕਾਮ ਕ੍ਰੋਧ ਹੀ ਨਿਵਾਰੇ ਜੀ ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥੩॥
3 ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥
4 ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖੵ ਜਨ ਕੀਅਉ ਪ੍ਰਗਾਸ ॥
5 ਗੁਰ ਅੰਗਦ ਦੀਅਉ ਨਿਧਾਨੁ ਅਕਥ ਕਥਾ ਗਿਆਨੁ ਪੰਚ ਭੂਤ ਬਸਿ ਕੀਨੇ ਜਮਤ ਨ ਤ੍ਰਾਸ ॥
6 ਗੁਰ ਅਮਰੁ ਗੁਰੂ ਸ੍ਰੀ ਸਤਿ ਕਲਿਜੁਗਿ ਰਾਖੀ ਪਤਿ ਅਘਨ ਦੇਖਤ ਗਤੁ ਚਰਨ ਕਵਲ ਜਾਸ ॥
7 ਸਭ ਬਿਧਿ ਮਾਨੵਿਉ ਮਨੁ ਤਬ ਹੀ ਭਯਉ ਪ੍ਰਸੰਨੁ ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥੪॥
8 ਰਡ ॥
9 ਜਿਸਹਿ ਧਾਰੵਿਉ ਧਰਤਿ ਅਰੁ ਵਿਉਮੁ ਅਰੁ ਪਵਣੁ ਤੇ ਨੀਰ ਸਰ ਅਵਰ ਅਨਲ ਅਨਾਦਿ ਕੀਅਉ ॥
10 ਸਸਿ ਰਿਖਿ ਨਿਸਿ ਸੂਰ ਦਿਨਿ ਸੈਲ ਤਰੂਅ ਫਲ ਫੁਲ ਦੀਅਉ ॥
11 ਸੁਰਿ ਨਰ ਸਪਤ ਸਮੁਦ੍ਰ ਕਿਅ ਧਾਰਿਓ ਤ੍ਰਿਭਵਣ ਜਾਸੁ ॥
12 ਸੋਈ ਏਕੁ ਨਾਮੁ ਹਰਿ ਨਾਮੁ ਸਤਿ ਪਾਇਓ ਗੁਰ ਅਮਰ ਪ੍ਰਗਾਸੁ ॥੧॥੫॥
13 ਕਚਹੁ ਕੰਚਨੁ ਭਇਅਉ ਸਬਦੁ ਗੁਰ ਸ੍ਰਵਣਹਿ ਸੁਣਿਓ ॥
14 ਬਿਖੁ ਤੇ ਅੰਮ੍ਰਿਤੁ ਹੁਯਉ ਨਾਮੁ ਸਤਿਗੁਰ ਮੁਖਿ ਭਣਿਅਉ ॥
15 ਲੋਹਉ ਹੋਯਉ ਲਾਲੁ ਨਦਰਿ ਸਤਿਗੁਰੁ ਜਦਿ ਧਾਰੈ ॥
16 ਪਾਹਣ ਮਾਣਕ ਕਰੈ ਗਿਆਨੁ ਗੁਰ ਕਹਿਅਉ ਬੀਚਾਰੈ ॥
17 ਕਾਠਹੁ ਸ੍ਰੀਖੰਡ ਸਤਿਗੁਰਿ ਕੀਅਉ ਦੁਖ ਦਰਿਦ੍ਰ ਤਿਨ ਕੇ ਗਇਅ ॥
18 ਸਤਿਗੁਰੂ ਚਰਨ ਜਿਨੑ ਪਰਸਿਆ ਸੇ ਪਸੁ ਪਰੇਤ ਸੁਰਿ ਨਰ ਭਇਅ ॥੨॥੬॥
19 ਜਾਮਿ ਗੁਰੂ ਹੋਇ ਵਲਿ ਧਨਹਿ ਕਿਆ ਗਾਰਵੁ ਦਿਜਇ ॥
20 ਜਾਮਿ ਗੁਰੂ ਹੋਇ ਵਲਿ ਲਖ ਬਾਹੇ ਕਿਆ ਕਿਜਇ ॥
21 ਜਾਮਿ ਗੁਰੂ ਹੋਇ ਵਲਿ ਗਿਆਨ ਅਰੁ ਧਿਆਨ ਅਨਨ ਪਰਿ ॥
22 ਜਾਮਿ ਗੁਰੂ ਹੋਇ ਵਲਿ ਸਬਦੁ ਸਾਖੀ ਸੁ ਸਚਹ ਘਰਿ ॥
23 ਜੋ ਗੁਰੂ ਗੁਰੂ ਅਹਿਨਿਸਿ ਜਪੈ ਦਾਸੁ ਭਟੁ ਬੇਨਤਿ ਕਹੈ ॥
24 ਜੋ ਗੁਰੂ ਨਾਮੁ ਰਿਦ ਮਹਿ ਧਰੈ ਸੋ ਜਨਮ ਮਰਣ ਦੁਹ ਥੇ ਰਹੈ ॥੩॥੭॥
25 ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਨ ਆਵੈ ॥
26 ਗੁਰ ਬਿਨੁ ਸੁਰਤਿ ਨ ਸਿਧਿ ਗੁਰੂ ਬਿਨੁ ਮੁਕਤਿ ਨ ਪਾਵੈ ॥
27 ਗੁਰੁ ਕਰੁ ਸਚੁ ਬੀਚਾਰੁ ਗੁਰੂ ਕਰੁ ਰੇ ਮਨ ਮੇਰੇ ॥
28 ਗੁਰੁ ਕਰੁ ਸਬਦ ਸਪੁੰਨ ਅਘਨ ਕਟਹਿ ਸਭ ਤੇਰੇ ॥
29 ਗੁਰੁ ਨਯਣਿ ਬਯਣਿ ਗੁਰੁ ਗੁਰੁ ਕਰਹੁ ਗੁਰੂ ਸਤਿ ਕਵਿ ਨਲੵ ਕਹਿ ॥
30 ਜਿਨਿ ਗੁਰੂ ਨ ਦੇਖਿਅਉ ਨਹੁ ਕੀਅਉ ਤੇ ਅਕਯਥ ਸੰਸਾਰ ਮਹਿ ॥੪॥੮॥
31 ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥