Ang 1406
1 ਕਵਿ ਕੀਰਤ ਜੋ ਸੰਤ ਚਰਨ ਮੁੜਿ ਲਾਗਹਿ ਤਿਨੑ ਕਾਮ ਕ੍ਰੋਧ ਜਮ ਕੋ ਨਹੀ ਤ੍ਰਾਸੁ ॥
2 ਜਿਵ ਅੰਗਦੁ ਅੰਗਿ ਸੰਗਿ ਨਾਨਕ ਗੁਰ ਤਿਵ ਗੁਰ ਅਮਰਦਾਸ ਕੈ ਗੁਰੁ ਰਾਮਦਾਸੁ ॥੧॥
3 ਜਿਨਿ ਸਤਿਗੁਰੁ ਸੇਵਿ ਪਦਾਰਥੁ ਪਾਯਉ ਨਿਸਿ ਬਾਸੁਰ ਹਰਿ ਚਰਨ ਨਿਵਾਸੁ ॥
4 ਤਾ ਤੇ ਸੰਗਤਿ ਸਘਨ ਭਾਇ ਭਉ ਮਾਨਹਿ ਤੁਮ ਮਲੀਆਗਰ ਪ੍ਰਗਟ ਸੁਬਾਸੁ ॥
5 ਧ੍ਰੂ ਪ੍ਰਹਲਾਦ ਕਬੀਰ ਤਿਲੋਚਨ ਨਾਮੁ ਲੈਤ ਉਪਜੵੋ ਜੁ ਪ੍ਰਗਾਸੁ ॥
6 ਜਿਹ ਪਿਖਤ ਅਤਿ ਹੋਇ ਰਹਸੁ ਮਨਿ ਸੋਈ ਸੰਤ ਸਹਾਰੁ ਗੁਰੂ ਰਾਮਦਾਸੁ ॥੨॥
7 ਨਾਨਕਿ ਨਾਮੁ ਨਿਰੰਜਨ ਜਾਨੵਉ ਕੀਨੀ ਭਗਤਿ ਪ੍ਰੇਮ ਲਿਵ ਲਾਈ ॥
8 ਤਾ ਤੇ ਅੰਗਦੁ ਅੰਗ ਸੰਗਿ ਭਯੋ ਸਾਇਰੁ ਤਿਨਿ ਸਬਦ ਸੁਰਤਿ ਕੀ ਨੀਵ ਰਖਾਈ ॥
9 ਗੁਰ ਅਮਰਦਾਸ ਕੀ ਅਕਥ ਕਥਾ ਹੈ ਇਕ ਜੀਹ ਕਛੁ ਕਹੀ ਨ ਜਾਈ ॥
10 ਸੋਢੀ ਸ੍ਰਿਸ੍ਟਿ ਸਕਲ ਤਾਰਣ ਕਉ ਅਬ ਗੁਰ ਰਾਮਦਾਸ ਕਉ ਮਿਲੀ ਬਡਾਈ ॥੩॥
11 ਹਮ ਅਵਗੁਣਿ ਭਰੇ ਏਕੁ ਗੁਣੁ ਨਾਹੀ ਅੰਮ੍ਰਿਤੁ ਛਾਡਿ ਬਿਖੈ ਬਿਖੁ ਖਾਈ ॥
12 ਮਾਯਾ ਮੋਹ ਭਰਮ ਪੈ ਭੂਲੇ ਸੁਤ ਦਾਰਾ ਸਿਉ ਪ੍ਰੀਤਿ ਲਗਾਈ ॥
13 ਇਕੁ ਉਤਮ ਪੰਥੁ ਸੁਨਿਓ ਗੁਰ ਸੰਗਤਿ ਤਿਹ ਮਿਲੰਤ ਜਮ ਤ੍ਰਾਸ ਮਿਟਾਈ ॥
14 ਇਕ ਅਰਦਾਸਿ ਭਾਟ ਕੀਰਤਿ ਕੀ ਗੁਰ ਰਾਮਦਾਸ ਰਾਖਹੁ ਸਰਣਾਈ ॥੪॥੫੮॥
15 ਮੋਹੁ ਮਲਿ ਬਿਵਸਿ ਕੀਅਉ ਕਾਮੁ ਗਹਿ ਕੇਸ ਪਛਾੜੵਉ ॥
16 ਕ੍ਰੋਧੁ ਖੰਡਿ ਪਰਚੰਡਿ ਲੋਭੁ ਅਪਮਾਨ ਸਿਉ ਝਾੜੵਉ ॥
17 ਜਨਮੁ ਕਾਲੁ ਕਰ ਜੋੜਿ ਹੁਕਮੁ ਜੋ ਹੋਇ ਸੁ ਮੰਨੈ ॥
18 ਭਵ ਸਾਗਰੁ ਬੰਧਿਅਉ ਸਿਖ ਤਾਰੇ ਸੁਪ੍ਰਸੰਨੈ ॥
19 ਸਿਰਿ ਆਤਪਤੁ ਸਚੌ ਤਖਤੁ ਜੋਗ ਭੋਗ ਸੰਜੁਤੁ ਬਲਿ ॥
20 ਗੁਰ ਰਾਮਦਾਸ ਸਚੁ ਸਲੵ ਭਣਿ ਤੂ ਅਟਲੁ ਰਾਜਿ ਅਭਗੁ ਦਲਿ ॥੧॥
21 ਤੂ ਸਤਿਗੁਰੁ ਚਹੁ ਜੁਗੀ ਆਪਿ ਆਪੇ ਪਰਮੇਸਰੁ ॥
22 ਸੁਰਿ ਨਰ ਸਾਧਿਕ ਸਿਧ ਸਿਖ ਸੇਵੰਤ ਧੁਰਹ ਧੁਰੁ ॥
23 ਆਦਿ ਜੁਗਾਦਿ ਅਨਾਦਿ ਕਲਾ ਧਾਰੀ ਤ੍ਰਿਹੁ ਲੋਅਹ ॥
24 ਅਗਮ ਨਿਗਮ ਉਧਰਣ ਜਰਾ ਜੰਮਿਹਿ ਆਰੋਅਹ ॥
25 ਗੁਰ ਅਮਰਦਾਸਿ ਥਿਰੁ ਥਪਿਅਉ ਪਰਗਾਮੀ ਤਾਰਣ ਤਰਣ ॥
26 ਅਘ ਅੰਤਕ ਬਦੈ ਨ ਸਲੵ ਕਵਿ ਗੁਰ ਰਾਮਦਾਸ ਤੇਰੀ ਸਰਣ ॥੨॥੬੦॥
27 ਸਵਈਏ ਮਹਲੇ ਪੰਜਵੇ ਕੇ ੫ ॥
28 ੴ ਸਤਿਗੁਰ ਪ੍ਰਸਾਦਿ ॥
29 ਸਿਮਰੰ ਸੋਈ ਪੁਰਖੁ ਅਚਲੁ ਅਬਿਨਾਸੀ ॥
30 ਜਿਸੁ ਸਿਮਰਤ ਦੁਰਮਤਿ ਮਲੁ ਨਾਸੀ ॥
31 ਸਤਿਗੁਰ ਚਰਣ ਕਵਲ ਰਿਦਿ ਧਾਰੰ ॥