Ang 1407
1 ਗੁਰ ਅਰਜੁਨ ਗੁਣ ਸਹਜਿ ਬਿਚਾਰੰ ॥
2 ਗੁਰ ਰਾਮਦਾਸ ਘਰਿ ਕੀਅਉ ਪ੍ਰਗਾਸਾ ॥
3 ਸਗਲ ਮਨੋਰਥ ਪੂਰੀ ਆਸਾ ॥
4 ਤੈ ਜਨਮਤ ਗੁਰਮਤਿ ਬ੍ਰਹਮੁ ਪਛਾਣਿਓ ॥
5 ਕਲੵ ਜੋੜਿ ਕਰ ਸੁਜਸੁ ਵਖਾਣਿਓ ॥
6 ਭਗਤਿ ਜੋਗ ਕੌ ਜੈਤਵਾਰੁ ਹਰਿ ਜਨਕੁ ਉਪਾਯਉ ॥
7 ਸਬਦੁ ਗੁਰੂ ਪਰਕਾਸਿਓ ਹਰਿ ਰਸਨ ਬਸਾਯਉ ॥
8 ਗੁਰ ਨਾਨਕ ਅੰਗਦ ਅਮਰ ਲਾਗਿ ਉਤਮ ਪਦੁ ਪਾਯਉ ॥
9 ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਭਗਤ ਉਤਰਿ ਆਯਉ ॥੧॥
10 ਬਡਭਾਗੀ ਉਨਮਾਨਿਅਉ ਰਿਦਿ ਸਬਦੁ ਬਸਾਯਉ ॥
11 ਮਨੁ ਮਾਣਕੁ ਸੰਤੋਖਿਅਉ ਗੁਰਿ ਨਾਮੁ ਦ੍ਰਿੜੑਾਯਉ ॥
12 ਅਗਮੁ ਅਗੋਚਰੁ ਪਾਰਬ੍ਰਹਮੁ ਸਤਿਗੁਰਿ ਦਰਸਾਯਉ ॥
13 ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਨਭਉ ਠਹਰਾਯਉ ॥੨॥
14 ਜਨਕ ਰਾਜੁ ਬਰਤਾਇਆ ਸਤਜੁਗੁ ਆਲੀਣਾ ॥
15 ਗੁਰਸਬਦੇ ਮਨੁ ਮਾਨਿਆ ਅਪਤੀਜੁ ਪਤੀਣਾ ॥
16 ਗੁਰੁ ਨਾਨਕੁ ਸਚੁ ਨੀਵ ਸਾਜਿ ਸਤਿਗੁਰ ਸੰਗਿ ਲੀਣਾ ॥
17 ਗੁਰੁ ਅਰਜੁਨੁ ਘਰਿ ਗੁਰ ਰਾਮਦਾਸ ਅਪਰੰਪਰੁ ਬੀਣਾ ॥੩॥
18 ਖੇਲੁ ਗੂੜੑਉ ਕੀਅਉ ਹਰਿ ਰਾਇ ਸੰਤੋਖਿ ਸਮਾਚਰੵਿਓ ਬਿਮਲ ਬੁਧਿ ਸਤਿਗੁਰਿ ਸਮਾਣਉ ॥
19 ਆਜੋਨੀ ਸੰਭਵਿਅਉ ਸੁਜਸੁ ਕਲੵ ਕਵੀਅਣਿ ਬਖਾਣਿਅਉ ॥
20 ਗੁਰਿ ਨਾਨਕਿ ਅੰਗਦੁ ਵਰੵਉ ਗੁਰਿ ਅੰਗਦਿ ਅਮਰ ਨਿਧਾਨੁ ॥
21 ਗੁਰਿ ਰਾਮਦਾਸ ਅਰਜੁਨੁ ਵਰੵਉ ਪਾਰਸੁ ਪਰਸੁ ਪ੍ਰਮਾਣੁ ॥੪॥
22 ਸਦ ਜੀਵਣੁ ਅਰਜੁਨੁ ਅਮੋਲੁ ਆਜੋਨੀ ਸੰਭਉ ॥
23 ਭਯ ਭੰਜਨੁ ਪਰ ਦੁਖ ਨਿਵਾਰੁ ਅਪਾਰੁ ਅਨੰਭਉ ॥
24 ਅਗਹ ਗਹਣੁ ਭ੍ਰਮੁ ਭ੍ਰਾਂਤਿ ਦਹਣੁ ਸੀਤਲੁ ਸੁਖ ਦਾਤਉ ॥
25 ਆਸੰਭਉ ਉਦਵਿਅਉ ਪੁਰਖੁ ਪੂਰਨ ਬਿਧਾਤਉ ॥
26 ਨਾਨਕ ਆਦਿ ਅੰਗਦ ਅਮਰ ਸਤਿਗੁਰ ਸਬਦਿ ਸਮਾਇਅਉ ॥
27 ਧਨੁ ਧੰਨੁ ਗੁਰੂ ਰਾਮਦਾਸ ਗੁਰੁ ਜਿਨਿ ਪਾਰਸੁ ਪਰਸਿ ਮਿਲਾਇਅਉ ॥੫॥
28 ਜੈ ਜੈ ਕਾਰੁ ਜਾਸੁ ਜਗ ਅੰਦਰਿ ਮੰਦਰਿ ਭਾਗੁ ਜੁਗਤਿ ਸਿਵ ਰਹਤਾ ॥
29 ਗੁਰੁ ਪੂਰਾ ਪਾਯਉ ਬਡ ਭਾਗੀ ਲਿਵ ਲਾਗੀ ਮੇਦਨਿ ਭਰੁ ਸਹਤਾ ॥
30 ਭਯ ਭੰਜਨੁ ਪਰ ਪੀਰ ਨਿਵਾਰਨੁ ਕਲੵ ਸਹਾਰੁ ਤੋਹਿ ਜਸੁ ਬਕਤਾ ॥
31 ਕੁਲਿ ਸੋਢੀ ਗੁਰ ਰਾਮਦਾਸ ਤਨੁ ਧਰਮ ਧੁਜਾ ਅਰਜੁਨੁ ਹਰਿ ਭਗਤਾ ॥੬॥
32 ਧ੍ਰੰਮ ਧੀਰੁ ਗੁਰਮਤਿ ਗਭੀਰੁ ਪਰ ਦੁਖ ਬਿਸਾਰਣੁ ॥
33 ਸਬਦ ਸਾਰੁ ਹਰਿ ਸਮ ਉਦਾਰੁ ਅਹੰਮੇਵ ਨਿਵਾਰਣੁ ॥
34 ਮਹਾ ਦਾਨਿ ਸਤਿਗੁਰ ਗਿਆਨਿ ਮਨਿ ਚਾਉ ਨ ਹੁਟੈ ॥
35 ਸਤਿਵੰਤੁ ਹਰਿ ਨਾਮੁ ਮੰਤ੍ਰੁ ਨਵ ਨਿਧਿ ਨ ਨਿਖੁਟੈ ॥
36 ਗੁਰ ਰਾਮਦਾਸ ਤਨੁ ਸਰਬ ਮੈ ਸਹਜਿ ਚੰਦੋਆ ਤਾਣਿਅਉ ॥
37 ਗੁਰ ਅਰਜੁਨ ਕਲੵੁਚਰੈ ਤੈ ਰਾਜ ਜੋਗ ਰਸੁ ਜਾਣਿਅਉ ॥੭॥