Ang 1415
1 ਆਤਮਾ ਰਾਮੁ ਨ ਪੂਜਨੀ ਦੂਜੈ ਕਿਉ ਸੁਖੁ ਹੋਇ ॥
2 ਹਉਮੈ ਅੰਤਰਿ ਮੈਲੁ ਹੈ ਸਬਦਿ ਨ ਕਾਢਹਿ ਧੋਇ ॥
3 ਨਾਨਕ ਬਿਨੁ ਨਾਵੈ ਮੈਲਿਆ ਮੁਏ ਜਨਮੁ ਪਦਾਰਥੁ ਖੋਇ ॥੨੦॥
4 ਮਨਮੁਖ ਬੋਲੇ ਅੰਧੁਲੇ ਤਿਸੁ ਮਹਿ ਅਗਨੀ ਕਾ ਵਾਸੁ ॥
5 ਬਾਣੀ ਸੁਰਤਿ ਨ ਬੁਝਨੀ ਸਬਦਿ ਨ ਕਰਹਿ ਪ੍ਰਗਾਸੁ ॥
6 ਓਨਾ ਆਪਣੀ ਅੰਦਰਿ ਸੁਧਿ ਨਹੀ ਗੁਰ ਬਚਨਿ ਨ ਕਰਹਿ ਵਿਸਾਸੁ ॥
7 ਗਿਆਨੀਆ ਅੰਦਰਿ ਗੁਰਸਬਦੁ ਹੈ ਨਿਤ ਹਰਿ ਲਿਵ ਸਦਾ ਵਿਗਾਸੁ ॥
8 ਹਰਿ ਗਿਆਨੀਆ ਕੀ ਰਖਦਾ ਹਉ ਸਦ ਬਲਿਹਾਰੀ ਤਾਸੁ ॥
9 ਗੁਰਮੁਖਿ ਜੋ ਹਰਿ ਸੇਵਦੇ ਜਨ ਨਾਨਕੁ ਤਾ ਕਾ ਦਾਸੁ ॥੨੧॥
10 ਮਾਇਆ ਭੁਇਅੰਗਮੁ ਸਰਪੁ ਹੈ ਜਗੁ ਘੇਰਿਆ ਬਿਖੁ ਮਾਇ ॥
11 ਬਿਖੁ ਕਾ ਮਾਰਣੁ ਹਰਿ ਨਾਮੁ ਹੈ ਗੁਰ ਗਰੁੜ ਸਬਦੁ ਮੁਖਿ ਪਾਇ ॥
12 ਜਿਨ ਕਉ ਪੂਰਬਿ ਲਿਖਿਆ ਤਿਨ ਸਤਿਗੁਰੁ ਮਿਲਿਆ ਆਇ ॥
13 ਮਿਲਿ ਸਤਿਗੁਰ ਨਿਰਮਲੁ ਹੋਇਆ ਬਿਖੁ ਹਉਮੈ ਗਇਆ ਬਿਲਾਇ ॥
14 ਗੁਰਮੁਖਾ ਕੇ ਮੁਖ ਉਜਲੇ ਹਰਿ ਦਰਗਹ ਸੋਭਾ ਪਾਇ ॥
15 ਜਨ ਨਾਨਕੁ ਸਦਾ ਕੁਰਬਾਣੁ ਤਿਨ ਜੋ ਚਾਲਹਿ ਸਤਿਗੁਰ ਭਾਇ ॥੨੨॥
16 ਸਤਿਗੁਰ ਪੁਰਖੁ ਨਿਰਵੈਰੁ ਹੈ ਨਿਤ ਹਿਰਦੈ ਹਰਿ ਲਿਵ ਲਾਇ ॥
17 ਨਿਰਵੈਰੈ ਨਾਲਿ ਵੈਰੁ ਰਚਾਇਦਾ ਅਪਣੈ ਘਰਿ ਲੂਕੀ ਲਾਇ ॥
18 ਅੰਤਰਿ ਕ੍ਰੋਧੁ ਅਹੰਕਾਰੁ ਹੈ ਅਨਦਿਨੁ ਜਲੈ ਸਦਾ ਦੁਖੁ ਪਾਇ ॥
19 ਕੂੜੁ ਬੋਲਿ ਬੋਲਿ ਨਿਤ ਭਉਕਦੇ ਬਿਖੁ ਖਾਧੇ ਦੂਜੈ ਭਾਇ ॥
20 ਬਿਖੁ ਮਾਇਆ ਕਾਰਣਿ ਭਰਮਦੇ ਫਿਰਿ ਘਰਿ ਘਰਿ ਪਤਿ ਗਵਾਇ ॥
21 ਬੇਸੁਆ ਕੇਰੇ ਪੂਤ ਜਿਉ ਪਿਤਾ ਨਾਮੁ ਤਿਸੁ ਜਾਇ ॥
22 ਹਰਿ ਹਰਿ ਨਾਮੁ ਨ ਚੇਤਨੀ ਕਰਤੈ ਆਪਿ ਖੁਆਇ ॥
23 ਹਰਿ ਗੁਰਮੁਖਿ ਕਿਰਪਾ ਧਾਰੀਅਨੁ ਜਨ ਵਿਛੁੜੇ ਆਪਿ ਮਿਲਾਇ ॥
24 ਜਨ ਨਾਨਕੁ ਤਿਸੁ ਬਲਿਹਾਰਣੈ ਜੋ ਸਤਿਗੁਰ ਲਾਗੇ ਪਾਇ ॥੨੩॥
25 ਨਾਮਿ ਲਗੇ ਸੇ ਊਬਰੇ ਬਿਨੁ ਨਾਵੈ ਜਮ ਪੁਰਿ ਜਾਂਹਿ ॥
26 ਨਾਨਕ ਬਿਨੁ ਨਾਵੈ ਸੁਖੁ ਨਹੀ ਆਇ ਗਏ ਪਛੁਤਾਹਿ ॥੨੪॥
27 ਚਿੰਤਾ ਧਾਵਤ ਰਹਿ ਗਏ ਤਾਂ ਮਨਿ ਭਇਆ ਅਨੰਦੁ ॥
28 ਗੁਰ ਪ੍ਰਸਾਦੀ ਬੁਝੀਐ ਸਾ ਧਨ ਸੁਤੀ ਨਿਚਿੰਦ ॥
29 ਜਿਨ ਕਉ ਪੂਰਬਿ ਲਿਖਿਆ ਤਿਨੑਾ ਭੇਟਿਆ ਗੁਰ ਗੋਵਿੰਦੁ ॥
30 ਨਾਨਕ ਸਹਜੇ ਮਿਲਿ ਰਹੇ ਹਰਿ ਪਾਇਆ ਪਰਮਾਨੰਦੁ ॥੨੫॥
31 ਸਤਿਗੁਰੁ ਸੇਵਨਿ ਆਪਣਾ ਗੁਰਸਬਦੀ ਵੀਚਾਰਿ ॥
32 ਸਤਿਗੁਰ ਕਾ ਭਾਣਾ ਮੰਨਿ ਲੈਨਿ ਹਰਿ ਨਾਮੁ ਰਖਹਿ ਉਰ ਧਾਰਿ ॥
33 ਐਥੈ ਓਥੈ ਮੰਨੀਅਨਿ ਹਰਿ ਨਾਮਿ ਲਗੇ ਵਾਪਾਰਿ ॥
34 ਗੁਰਮੁਖਿ ਸਬਦਿ ਸਿਞਾਪਦੇ ਤਿਤੁ ਸਾਚੈ ਦਰਬਾਰਿ ॥
35 ਸਚਾ ਸਉਦਾ ਖਰਚੁ ਸਚੁ ਅੰਤਰਿ ਪਿਰਮੁ ਪਿਆਰੁ ॥
36 ਜਮਕਾਲੁ ਨੇੜਿ ਨ ਆਵਈ ਆਪਿ ਬਖਸੇ ਕਰਤਾਰਿ ॥