Ang 1418
1 ਨਾਨਕ ਕੀ ਪ੍ਰਭ ਬੇਨਤੀ ਹਰਿ ਭਾਵੈ ਬਖਸਿ ਮਿਲਾਇ ॥੪੧॥
2 ਮਨ ਆਵਣ ਜਾਣੁ ਨ ਸੁਝਈ ਨਾ ਸੁਝੈ ਦਰਬਾਰੁ ॥
3 ਮਾਇਆ ਮੋਹਿ ਪਲੇਟਿਆ ਅੰਤਰਿ ਅਗਿਆਨੁ ਗੁਬਾਰੁ ॥
4 ਤਬ ਨਰੁ ਸੁਤਾ ਜਾਗਿਆ ਸਿਰਿ ਡੰਡੁ ਲਗਾ ਬਹੁ ਭਾਰੁ ॥
5 ਗੁਰਮੁਖਾਂ ਕਰਾਂ ਉਪਰਿ ਹਰਿ ਚੇਤਿਆ ਸੇ ਪਾਇਨਿ ਮੋਖ ਦੁਆਰੁ ॥
6 ਨਾਨਕ ਆਪਿ ਓਹਿ ਉਧਰੇ ਸਭ ਕੁਟੰਬ ਤਰੇ ਪਰਵਾਰ ॥੪੨॥
7 ਸਬਦਿ ਮਰੈ ਸੋ ਮੁਆ ਜਾਪੈ ॥
8 ਗੁਰ ਪਰਸਾਦੀ ਹਰਿ ਰਸਿ ਧ੍ਰਾਪੈ ॥
9 ਹਰਿ ਦਰਗਹਿ ਗੁਰ ਸਬਦਿ ਸਿਞਾਪੈ ॥
10 ਬਿਨੁ ਸਬਦੈ ਮੁਆ ਹੈ ਸਭੁ ਕੋਇ ॥
11 ਮਨਮੁਖੁ ਮੁਆ ਅਪੁਨਾ ਜਨਮੁ ਖੋਇ ॥
12 ਹਰਿ ਨਾਮੁ ਨ ਚੇਤਹਿ ਅੰਤਿ ਦੁਖੁ ਰੋਇ ॥
13 ਨਾਨਕ ਕਰਤਾ ਕਰੇ ਸੁ ਹੋਇ ॥੪੩॥
14 ਗੁਰਮੁਖਿ ਬੁਢੇ ਕਦੇ ਨਾਹੀ ਜਿਨੑਾ ਅੰਤਰਿ ਸੁਰਤਿ ਗਿਆਨੁ ॥
15 ਸਦਾ ਸਦਾ ਹਰਿ ਗੁਣ ਰਵਹਿ ਅੰਤਰਿ ਸਹਜ ਧਿਆਨੁ ॥
16 ਓਇ ਸਦਾ ਅਨੰਦਿ ਬਿਬੇਕ ਰਹਹਿ ਦੁਖਿ ਸੁਖਿ ਏਕ ਸਮਾਨਿ ॥
17 ਤਿਨਾ ਨਦਰੀ ਇਕੋ ਆਇਆ ਸਭੁ ਆਤਮ ਰਾਮੁ ਪਛਾਨੁ ॥੪੪॥
18 ਮਨਮੁਖੁ ਬਾਲਕੁ ਬਿਰਧਿ ਸਮਾਨਿ ਹੈ ਜਿਨੑਾ ਅੰਤਰਿ ਹਰਿ ਸੁਰਤਿ ਨਾਹੀ ॥
19 ਵਿਚਿ ਹਉਮੈ ਕਰਮ ਕਮਾਵਦੇ ਸਭ ਧਰਮ ਰਾਇ ਕੈ ਜਾਂਹੀ ॥
20 ਗੁਰਮੁਖਿ ਹਛੇ ਨਿਰਮਲੇ ਗੁਰ ਕੈ ਸਬਦਿ ਸੁਭਾਇ ॥
21 ਓਨਾ ਮੈਲੁ ਪਤੰਗੁ ਨ ਲਗਈ ਜਿ ਚਲਨਿ ਸਤਿਗੁਰ ਭਾਇ ॥
22 ਮਨਮੁਖ ਜੂਠਿ ਨ ਉਤਰੈ ਜੇ ਸਉ ਧੋਵਣ ਪਾਇ ॥
23 ਨਾਨਕ ਗੁਰਮੁਖਿ ਮੇਲਿਅਨੁ ਗੁਰ ਕੈ ਅੰਕਿ ਸਮਾਇ ॥੪੫॥
24 ਬੁਰਾ ਕਰੇ ਸੁ ਕੇਹਾ ਸਿਝੈ ॥
25 ਆਪਣੈ ਰੋਹਿ ਆਪੇ ਹੀ ਦਝੈ ॥
26 ਮਨਮੁਖਿ ਕਮਲਾ ਰਗੜੈ ਲੁਝੈ ॥
27 ਗੁਰਮੁਖਿ ਹੋਇ ਤਿਸੁ ਸਭ ਕਿਛੁ ਸੁਝੈ ॥
28 ਨਾਨਕ ਗੁਰਮੁਖਿ ਮਨ ਸਿਉ ਲੁਝੈ ॥੪੬॥
29 ਜਿਨਾ ਸਤਿਗੁਰੁ ਪੁਰਖੁ ਨ ਸੇਵਿਓ ਸਬਦਿ ਨ ਕੀਤੋ ਵੀਚਾਰੁ ॥
30 ਓਇ ਮਾਣਸ ਜੂਨਿ ਨ ਆਖੀਅਨਿ ਪਸੂ ਢੋਰ ਗਾਵਾਰ ॥
31 ਓਨਾ ਅੰਤਰਿ ਗਿਆਨੁ ਨ ਧਿਆਨੁ ਹੈ ਹਰਿ ਸਉ ਪ੍ਰੀਤਿ ਨ ਪਿਆਰੁ ॥
32 ਮਨਮੁਖ ਮੁਏ ਵਿਕਾਰ ਮਹਿ ਮਰਿ ਜੰਮਹਿ ਵਾਰੋ ਵਾਰ ॥
33 ਜੀਵਦਿਆ ਨੋ ਮਿਲੈ ਸੁ ਜੀਵਦੇ ਹਰਿ ਜਗਜੀਵਨ ਉਰ ਧਾਰਿ ॥
34 ਨਾਨਕ ਗੁਰਮੁਖਿ ਸੋਹਣੇ ਤਿਤੁ ਸਚੈ ਦਰਬਾਰਿ ॥੪੭॥
35 ਹਰਿ ਮੰਦਰੁ ਹਰਿ ਸਾਜਿਆ ਹਰਿ ਵਸੈ ਜਿਸੁ ਨਾਲਿ ॥
36 ਗੁਰਮਤੀ ਹਰਿ ਪਾਇਆ ਮਾਇਆ ਮੋਹ ਪਰਜਾਲਿ ॥
37 ਹਰਿ ਮੰਦਰਿ ਵਸਤੁ ਅਨੇਕ ਹੈ ਨਵ ਨਿਧਿ ਨਾਮੁ ਸਮਾਲਿ ॥
38 ਧਨੁ ਭਗਵੰਤੀ ਨਾਨਕਾ ਜਿਨਾ ਗੁਰਮੁਖਿ ਲਧਾ ਹਰਿ ਭਾਲਿ ॥
39 ਵਡਭਾਗੀ ਗੜ ਮੰਦਰੁ ਖੋਜਿਆ ਹਰਿ ਹਿਰਦੈ ਪਾਇਆ ਨਾਲਿ ॥੪੮॥
40 ਮਨਮੁਖ ਦਹ ਦਿਸਿ ਫਿਰਿ ਰਹੇ ਅਤਿ ਤਿਸਨਾ ਲੋਭ ਵਿਕਾਰ ॥