Ang 1422
1 ਹਉ ਜੀਉ ਕਰੀ ਤਿਸ ਵਿਟਉ ਚਉ ਖੰਨੀਐ ਜੋ ਮੈ ਪਿਰੀ ਦਿਖਾਵਏ ॥
2 ਨਾਨਕ ਹਰਿ ਹੋਇ ਦਇਆਲੁ ਤਾਂ ਗੁਰੁ ਪੂਰਾ ਮੇਲਾਵਏ ॥੫॥
3 ਅੰਤਰਿ ਜੋਰੁ ਹਉਮੈ ਤਨਿ ਮਾਇਆ ਕੂੜੀ ਆਵੈ ਜਾਇ ॥
4 ਸਤਿਗੁਰ ਕਾ ਫੁਰਮਾਇਆ ਮੰਨਿ ਨ ਸਕੀ ਦੁਤਰੁ ਤਰਿਆ ਨ ਜਾਇ ॥
5 ਨਦਰਿ ਕਰੇ ਜਿਸੁ ਆਪਣੀ ਸੋ ਚਲੈ ਸਤਿਗੁਰ ਭਾਇ ॥
6 ਸਤਿਗੁਰ ਕਾ ਦਰਸਨੁ ਸਫਲੁ ਹੈ ਜੋ ਇਛੈ ਸੋ ਫਲੁ ਪਾਇ ॥
7 ਜਿਨੀ ਸਤਿਗੁਰੁ ਮੰਨਿਆਂ ਹਉ ਤਿਨ ਕੇ ਲਾਗਉ ਪਾਇ ॥
8 ਨਾਨਕੁ ਤਾ ਕਾ ਦਾਸੁ ਹੈ ਜਿ ਅਨਦਿਨੁ ਰਹੈ ਲਿਵ ਲਾਇ ॥੬॥
9 ਜਿਨਾ ਪਿਰੀ ਪਿਆਰੁ ਬਿਨੁ ਦਰਸਨ ਕਿਉ ਤ੍ਰਿਪਤੀਐ ॥
10 ਨਾਨਕ ਮਿਲੇ ਸੁਭਾਇ ਗੁਰਮੁਖਿ ਇਹੁ ਮਨੁ ਰਹਸੀਐ ॥੭॥
11 ਜਿਨਾ ਪਿਰੀ ਪਿਆਰੁ ਕਿਉ ਜੀਵਨਿ ਪਿਰ ਬਾਹਰੇ ॥
12 ਜਾਂ ਸਹੁ ਦੇਖਨਿ ਆਪਣਾ ਨਾਨਕ ਥੀਵਨਿ ਭੀ ਹਰੇ ॥੮॥
13 ਜਿਨਾ ਗੁਰਮੁਖਿ ਅੰਦਰਿ ਨੇਹੁ ਤੈ ਪ੍ਰੀਤਮ ਸਚੈ ਲਾਇਆ ॥
14 ਰਾਤੀ ਅਤੈ ਡੇਹੁ ਨਾਨਕ ਪ੍ਰੇਮਿ ਸਮਾਇਆ ॥੯॥
15 ਗੁਰਮੁਖਿ ਸਚੀ ਆਸਕੀ ਜਿਤੁ ਪ੍ਰੀਤਮੁ ਸਚਾ ਪਾਈਐ ॥
16 ਅਨਦਿਨੁ ਰਹਹਿ ਅਨੰਦਿ ਨਾਨਕ ਸਹਜਿ ਸਮਾਈਐ ॥੧੦॥
17 ਸਚਾ ਪ੍ਰੇਮ ਪਿਆਰੁ ਗੁਰ ਪੂਰੇ ਤੇ ਪਾਈਐ ॥
18 ਕਬਹੂ ਨ ਹੋਵੈ ਭੰਗੁ ਨਾਨਕ ਹਰਿ ਗੁਣ ਗਾਈਐ ॥੧੧॥
19 ਜਿਨੑਾ ਅੰਦਰਿ ਸਚਾ ਨੇਹੁ ਕਿਉ ਜੀਵਨੑਿ ਪਿਰੀ ਵਿਹੂਣਿਆ ॥
20 ਗੁਰਮੁਖਿ ਮੇਲੇ ਆਪਿ ਨਾਨਕ ਚਿਰੀ ਵਿਛੁੰਨਿਆ ॥੧੨॥
21 ਜਿਨ ਕਉ ਪ੍ਰੇਮ ਪਿਆਰੁ ਤਉ ਆਪੇ ਲਾਇਆ ਕਰਮੁ ਕਰਿ ॥
22 ਨਾਨਕ ਲੇਹੁ ਮਿਲਾਇ ਮੈ ਜਾਚਿਕ ਦੀਜੈ ਨਾਮੁ ਹਰਿ ॥੧੩॥
23 ਗੁਰਮੁਖਿ ਹਸੈ ਗੁਰਮੁਖਿ ਰੋਵੈ ॥
24 ਜਿ ਗੁਰਮੁਖਿ ਕਰੇ ਸਾਈ ਭਗਤਿ ਹੋਵੈ ॥
25 ਗੁਰਮੁਖਿ ਹੋਵੈ ਸੁ ਕਰੇ ਵੀਚਾਰੁ ॥
26 ਗੁਰਮੁਖਿ ਨਾਨਕ ਪਾਵੈ ਪਾਰੁ ॥੧੪॥
27 ਜਿਨਾ ਅੰਦਰਿ ਨਾਮੁ ਨਿਧਾਨੁ ਹੈ ਗੁਰਬਾਣੀ ਵੀਚਾਰਿ ॥
28 ਤਿਨ ਕੇ ਮੁਖ ਸਦ ਉਜਲੇ ਤਿਤੁ ਸਚੈ ਦਰਬਾਰਿ ॥
29 ਤਿਨ ਬਹਦਿਆ ਉਠਦਿਆ ਕਦੇ ਨ ਵਿਸਰੈ ਜਿ ਆਪਿ ਬਖਸੇ ਕਰਤਾਰਿ ॥
30 ਨਾਨਕ ਗੁਰਮੁਖਿ ਮਿਲੇ ਨ ਵਿਛੁੜਹਿ ਜਿ ਮੇਲੇ ਸਿਰਜਣਹਾਰਿ ॥੧੫॥
31 ਗੁਰ ਪੀਰਾਂ ਕੀ ਚਾਕਰੀ ਮਹਾਂ ਕਰੜੀ ਸੁਖ ਸਾਰੁ ॥
32 ਨਦਰਿ ਕਰੇ ਜਿਸੁ ਆਪਣੀ ਤਿਸੁ ਲਾਏ ਹੇਤ ਪਿਆਰੁ ॥
33 ਸਤਿਗੁਰ ਕੀ ਸੇਵੈ ਲਗਿਆ ਭਉਜਲੁ ਤਰੈ ਸੰਸਾਰੁ ॥
34 ਮਨ ਚਿੰਦਿਆ ਫਲੁ ਪਾਇਸੀ ਅੰਤਰਿ ਬਿਬੇਕ ਬੀਚਾਰੁ ॥
35 ਨਾਨਕ ਸਤਿਗੁਰਿ ਮਿਲਿਐ ਪ੍ਰਭੁ ਪਾਈਐ ਸਭੁ ਦੂਖ ਨਿਵਾਰਣਹਾਰੁ ॥੧੬॥
36 ਮਨਮੁਖ ਸੇਵਾ ਜੋ ਕਰੇ ਦੂਜੈ ਭਾਇ ਚਿਤੁ ਲਾਇ ॥
37 ਪੁਤੁ ਕਲਤੁ ਕੁਟੰਬੁ ਹੈ ਮਾਇਆ ਮੋਹੁ ਵਧਾਇ ॥
38 ਦਰਗਹਿ ਲੇਖਾ ਮੰਗੀਐ ਕੋਈ ਅੰਤਿ ਨ ਸਕੀ ਛਡਾਇ ॥