Ang 149
1 ਸਚਾ ਸਬਦੁ ਬੀਚਾਰਿ ਕਾਲੁ ਵਿਧਉਸਿਆ ॥
2 ਢਾਢੀ ਕਥੇ ਅਕਥੁ ਸਬਦਿ ਸਵਾਰਿਆ ॥
3 ਨਾਨਕ ਗੁਣ ਗਹਿ ਰਾਸਿ ਹਰਿ ਜੀਉ ਮਿਲੇ ਪਿਆਰਿਆ ॥੨੩॥
4 ਸਲੋਕੁ ਮਃ ੧ ॥
5 ਖਤਿਅਹੁ ਜੰਮੇ ਖਤੇ ਕਰਨਿ ਤ ਖਤਿਆ ਵਿਚਿ ਪਾਹਿ ॥
6 ਧੋਤੇ ਮੂਲਿ ਨ ਉਤਰਹਿ ਜੇ ਸਉ ਧੋਵਣ ਪਾਹਿ ॥
7 ਨਾਨਕ ਬਖਸੇ ਬਖਸੀਅਹਿ ਨਾਹਿ ਤ ਪਾਹੀ ਪਾਹਿ ॥੧॥
8 ਮਃ ੧ ॥
9 ਨਾਨਕ ਬੋਲਣੁ ਝਖਣਾ ਦੁਖ ਛਡਿ ਮੰਗੀਅਹਿ ਸੁਖ ॥
10 ਸੁਖੁ ਦੁਖੁ ਦੁਇ ਦਰਿ ਕਪੜੇ ਪਹਿਰਹਿ ਜਾਇ ਮਨੁਖ ॥
11 ਜਿਥੈ ਬੋਲਣਿ ਹਾਰੀਐ ਤਿਥੈ ਚੰਗੀ ਚੁਪ ॥੨॥
12 ਪਉੜੀ ॥
13 ਚਾਰੇ ਕੁੰਡਾ ਦੇਖਿ ਅੰਦਰੁ ਭਾਲਿਆ ॥
14 ਸਚੈ ਪੁਰਖਿ ਅਲਖਿ ਸਿਰਜਿ ਨਿਹਾਲਿਆ ॥
15 ਉਝੜਿ ਭੁਲੇ ਰਾਹ ਗੁਰਿ ਵੇਖਾਲਿਆ ॥
16 ਸਤਿਗੁਰ ਸਚੇ ਵਾਹੁ ਸਚੁ ਸਮਾਲਿਆ ॥
17 ਪਾਇਆ ਰਤਨੁ ਘਰਾਹੁ ਦੀਵਾ ਬਾਲਿਆ ॥
18 ਸਚੈ ਸਬਦਿ ਸਲਾਹਿ ਸੁਖੀਏ ਸਚ ਵਾਲਿਆ ॥
19 ਨਿਡਰਿਆ ਡਰੁ ਲਗਿ ਗਰਬਿ ਸਿ ਗਾਲਿਆ ॥
20 ਨਾਵਹੁ ਭੁਲਾ ਜਗੁ ਫਿਰੈ ਬੇਤਾਲਿਆ ॥੨੪॥
21 ਸਲੋਕੁ ਮਃ ੩ ॥
22 ਭੈ ਵਿਚਿ ਜੰਮੈ ਭੈ ਮਰੈ ਭੀ ਭਉ ਮਨ ਮਹਿ ਹੋਇ ॥
23 ਨਾਨਕ ਭੈ ਵਿਚਿ ਜੇ ਮਰੈ ਸਹਿਲਾ ਆਇਆ ਸੋਇ ॥੧॥
24 ਮਃ ੩ ॥
25 ਭੈ ਵਿਣੁ ਜੀਵੈ ਬਹੁਤੁ ਬਹੁਤੁ ਖੁਸੀਆ ਖੁਸੀ ਕਮਾਇ ॥
26 ਨਾਨਕ ਭੈ ਵਿਣੁ ਜੇ ਮਰੈ ਮੁਹਿ ਕਾਲੈ ਉਠਿ ਜਾਇ ॥੨॥
27 ਪਉੜੀ ॥
28 ਸਤਿਗੁਰੁ ਹੋਇ ਦਇਆਲੁ ਤ ਸਰਧਾ ਪੂਰੀਐ ॥
29 ਸਤਿਗੁਰੁ ਹੋਇ ਦਇਆਲੁ ਨ ਕਬਹੂੰ ਝੂਰੀਐ ॥
30 ਸਤਿਗੁਰੁ ਹੋਇ ਦਇਆਲੁ ਤਾ ਦੁਖੁ ਨ ਜਾਣੀਐ ॥
31 ਸਤਿਗੁਰੁ ਹੋਇ ਦਇਆਲੁ ਤਾ ਹਰਿ ਰੰਗੁ ਮਾਣੀਐ ॥
32 ਸਤਿਗੁਰੁ ਹੋਇ ਦਇਆਲੁ ਤਾ ਜਮ ਕਾ ਡਰੁ ਕੇਹਾ ॥
33 ਸਤਿਗੁਰੁ ਹੋਇ ਦਇਆਲੁ ਤਾ ਸਦ ਹੀ ਸੁਖੁ ਦੇਹਾ ॥
34 ਸਤਿਗੁਰੁ ਹੋਇ ਦਇਆਲੁ ਤਾ ਨਵ ਨਿਧਿ ਪਾਈਐ ॥
35 ਸਤਿਗੁਰੁ ਹੋਇ ਦਇਆਲੁ ਤ ਸਚਿ ਸਮਾਈਐ ॥੨੫॥
36 ਸਲੋਕੁ ਮਃ ੧ ॥
37 ਸਿਰੁ ਖੋਹਾਇ ਪੀਅਹਿ ਮਲਵਾਣੀ ਜੂਠਾ ਮੰਗਿ ਮੰਗਿ ਖਾਹੀ ॥
38 ਫੋਲਿ ਫਦੀਹਤਿ ਮੁਹਿ ਲੈਨਿ ਭੜਾਸਾ ਪਾਣੀ ਦੇਖਿ ਸਗਾਹੀ ॥
39 ਭੇਡਾ ਵਾਗੀ ਸਿਰੁ ਖੋਹਾਇਨਿ ਭਰੀਅਨਿ ਹਥ ਸੁਆਹੀ ॥
40 ਮਾਊ ਪੀਊ ਕਿਰਤੁ ਗਵਾਇਨਿ ਟਬਰ ਰੋਵਨਿ ਧਾਹੀ ॥
41 ਓਨਾ ਪਿੰਡੁ ਨ ਪਤਲਿ ਕਿਰਿਆ ਨ ਦੀਵਾ ਮੁਏ ਕਿਥਾਊ ਪਾਹੀ ॥
42 ਅਠਸਠਿ ਤੀਰਥ ਦੇਨਿ ਨ ਢੋਈ ਬ੍ਰਹਮਣ ਅੰਨੁ ਨ ਖਾਹੀ ॥
43 ਸਦਾ ਕੁਚੀਲ ਰਹਹਿ ਦਿਨੁ ਰਾਤੀ ਮਥੈ ਟਿਕੇ ਨਾਹੀ ॥
44 ਝੁੰਡੀ ਪਾਇ ਬਹਨਿ ਨਿਤਿ ਮਰਣੈ ਦੜਿ ਦੀਬਾਣਿ ਨ ਜਾਹੀ ॥
45 ਲਕੀ ਕਾਸੇ ਹਥੀ ਫੁੰਮਣ ਅਗੋ ਪਿਛੀ ਜਾਹੀ ॥
46 ਨਾ ਓਇ ਜੋਗੀ ਨਾ ਓਇ ਜੰਗਮ ਨਾ ਓਇ ਕਾਜੀ ਮੁੰਲਾ ॥