1 ਰਾਗੁ ਗਉੜੀ ਗੁਆਰੇਰੀ ਮਹਲਾ ੧ ਚਉਪਦੇ ਦੁਪਦੇ ॥
2 ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
3 ਭਉ ਮੁਚੁ ਭਾਰਾ ਵਡਾ ਤੋਲੁ ॥
4 ਮਨ ਮਤਿ ਹਉਲੀ ਬੋਲੇ ਬੋਲੁ ॥
5 ਸਿਰਿ ਧਰਿ ਚਲੀਐ ਸਹੀਐ ਭਾਰੁ ॥
6 ਨਦਰੀ ਕਰਮੀ ਗੁਰ ਬੀਚਾਰੁ ॥੧॥
7 ਭੈ ਬਿਨੁ ਕੋਇ ਨ ਲੰਘਸਿ ਪਾਰਿ ॥
8 ਭੈ ਭਉ ਰਾਖਿਆ ਭਾਇ ਸਵਾਰਿ ॥੧॥ ਰਹਾਉ ॥
9 ਭੈ ਤਨਿ ਅਗਨਿ ਭਖੈ ਭੈ ਨਾਲਿ ॥
10 ਭੈ ਭਉ ਘੜੀਐ ਸਬਦਿ ਸਵਾਰਿ ॥
11 ਭੈ ਬਿਨੁ ਘਾੜਤ ਕਚੁ ਨਿਕਚ ॥
12 ਅੰਧਾ ਸਚਾ ਅੰਧੀ ਸਟ ॥੨॥
13 ਬੁਧੀ ਬਾਜੀ ਉਪਜੈ ਚਾਉ ॥
14 ਸਹਸ ਸਿਆਣਪ ਪਵੈ ਨ ਤਾਉ ॥
15 ਨਾਨਕ ਮਨਮੁਖਿ ਬੋਲਣੁ ਵਾਉ ॥
16 ਅੰਧਾ ਅਖਰੁ ਵਾਉ ਦੁਆਉ ॥੩॥੧॥
17 ਗਉੜੀ ਮਹਲਾ ੧ ॥
18 ਡਰਿ ਘਰੁ ਘਰਿ ਡਰੁ ਡਰਿ ਡਰੁ ਜਾਇ ॥
19 ਸੋ ਡਰੁ ਕੇਹਾ ਜਿਤੁ ਡਰਿ ਡਰੁ ਪਾਇ ॥
20 ਤੁਧੁ ਬਿਨੁ ਦੂਜੀ ਨਾਹੀ ਜਾਇ ॥
21 ਜੋ ਕਿਛੁ ਵਰਤੈ ਸਭ ਤੇਰੀ ਰਜਾਇ ॥੧॥
22 ਡਰੀਐ ਜੇ ਡਰੁ ਹੋਵੈ ਹੋਰੁ ॥
23 ਡਰਿ ਡਰਿ ਡਰਣਾ ਮਨ ਕਾ ਸੋਰੁ ॥੧॥ ਰਹਾਉ ॥
24 ਨਾ ਜੀਉ ਮਰੈ ਨ ਡੂਬੈ ਤਰੈ ॥
25 ਜਿਨਿ ਕਿਛੁ ਕੀਆ ਸੋ ਕਿਛੁ ਕਰੈ ॥
26 ਹੁਕਮੇ ਆਵੈ ਹੁਕਮੇ ਜਾਇ ॥
27 ਆਗੈ ਪਾਛੈ ਹੁਕਮਿ ਸਮਾਇ ॥੨॥
28 ਹੰਸੁ ਹੇਤੁ ਆਸਾ ਅਸਮਾਨੁ ॥
29 ਤਿਸੁ ਵਿਚਿ ਭੂਖ ਬਹੁਤੁ ਨੈ ਸਾਨੁ ॥
30 ਭਉ ਖਾਣਾ ਪੀਣਾ ਆਧਾਰੁ ॥
31 ਵਿਣੁ ਖਾਧੇ ਮਰਿ ਹੋਹਿ ਗਵਾਰ ॥੩॥
32 ਜਿਸ ਕਾ ਕੋਇ ਕੋਈ ਕੋਇ ਕੋਇ ॥
33 ਸਭੁ ਕੋ ਤੇਰਾ ਤੂੰ ਸਭਨਾ ਕਾ ਸੋਇ ॥
34 ਜਾ ਕੇ ਜੀਅ ਜੰਤ ਧਨੁ ਮਾਲੁ ॥
35 ਨਾਨਕ ਆਖਣੁ ਬਿਖਮੁ ਬੀਚਾਰੁ ॥੪॥੨॥
36 ਗਉੜੀ ਮਹਲਾ ੧ ॥
37 ਮਾਤਾ ਮਤਿ ਪਿਤਾ ਸੰਤੋਖੁ ॥
38 ਸਤੁ ਭਾਈ ਕਰਿ ਏਹੁ ਵਿਸੇਖੁ ॥੧॥
39 ਕਹਣਾ ਹੈ ਕਿਛੁ ਕਹਣੁ ਨ ਜਾਇ ॥
40 ਤਉ ਕੁਦਰਤਿ ਕੀਮਤਿ ਨਹੀ ਪਾਇ ॥੧॥ ਰਹਾਉ ॥