Ang 163
1 ਆਪੇ ਹੀ ਪ੍ਰਭੁ ਦੇਹਿ ਮਤਿ ਹਰਿ ਨਾਮੁ ਧਿਆਈਐ ॥
2 ਵਡਭਾਗੀ ਸਤਿਗੁਰੁ ਮਿਲੈ ਮੁਖਿ ਅੰਮ੍ਰਿਤੁ ਪਾਈਐ ॥
3 ਹਉਮੈ ਦੁਬਿਧਾ ਬਿਨਸਿ ਜਾਇ ਸਹਜੇ ਸੁਖਿ ਸਮਾਈਐ ॥
4 ਸਭੁ ਆਪੇ ਆਪਿ ਵਰਤਦਾ ਆਪੇ ਨਾਇ ਲਾਈਐ ॥੨॥
5 ਮਨਮੁਖਿ ਗਰਬਿ ਨ ਪਾਇਓ ਅਗਿਆਨ ਇਆਣੇ ॥
6 ਸਤਿਗੁਰ ਸੇਵਾ ਨਾ ਕਰਹਿ ਫਿਰਿ ਫਿਰਿ ਪਛੁਤਾਣੇ ॥
7 ਗਰਭ ਜੋਨੀ ਵਾਸੁ ਪਾਇਦੇ ਗਰਭੇ ਗਲਿ ਜਾਣੇ ॥
8 ਮੇਰੇ ਕਰਤੇ ਏਵੈ ਭਾਵਦਾ ਮਨਮੁਖ ਭਰਮਾਣੇ ॥੩॥
9 ਮੇਰੈ ਹਰਿ ਪ੍ਰਭਿ ਲੇਖੁ ਲਿਖਾਇਆ ਧੁਰਿ ਮਸਤਕਿ ਪੂਰਾ ॥
10 ਹਰਿ ਹਰਿ ਨਾਮੁ ਧਿਆਇਆ ਭੇਟਿਆ ਗੁਰੁ ਸੂਰਾ ॥
11 ਮੇਰਾ ਪਿਤਾ ਮਾਤਾ ਹਰਿ ਨਾਮੁ ਹੈ ਹਰਿ ਬੰਧਪੁ ਬੀਰਾ ॥
12 ਹਰਿ ਹਰਿ ਬਖਸਿ ਮਿਲਾਇ ਪ੍ਰਭ ਜਨੁ ਨਾਨਕੁ ਕੀਰਾ ॥੪॥੩॥੧੭॥੩੭॥
13 ਗਉੜੀ ਬੈਰਾਗਣਿ ਮਹਲਾ ੩ ॥
14 ਸਤਿਗੁਰ ਤੇ ਗਿਆਨੁ ਪਾਇਆ ਹਰਿ ਤਤੁ ਬੀਚਾਰਾ ॥
15 ਮਤਿ ਮਲੀਣ ਪਰਗਟੁ ਭਈ ਜਪਿ ਨਾਮੁ ਮੁਰਾਰਾ ॥
16 ਸਿਵਿ ਸਕਤਿ ਮਿਟਾਈਆ ਚੂਕਾ ਅੰਧਿਆਰਾ ॥
17 ਧੁਰਿ ਮਸਤਕਿ ਜਿਨ ਕਉ ਲਿਖਿਆ ਤਿਨ ਹਰਿ ਨਾਮੁ ਪਿਆਰਾ ॥੧॥
18 ਹਰਿ ਕਿਤੁ ਬਿਧਿ ਪਾਈਐ ਸੰਤ ਜਨਹੁ ਜਿਸੁ ਦੇਖਿ ਹਉ ਜੀਵਾ ॥
19 ਹਰਿ ਬਿਨੁ ਚਸਾ ਨ ਜੀਵਤੀ ਗੁਰ ਮੇਲਿਹੁ ਹਰਿ ਰਸੁ ਪੀਵਾ ॥੧॥ ਰਹਾਉ ॥
20 ਹਉ ਹਰਿ ਗੁਣ ਗਾਵਾ ਨਿਤ ਹਰਿ ਸੁਣੀ ਹਰਿ ਹਰਿ ਗਤਿ ਕੀਨੀ ॥
21 ਹਰਿ ਰਸੁ ਗੁਰ ਤੇ ਪਾਇਆ ਮੇਰਾ ਮਨੁ ਤਨੁ ਲੀਨੀ ॥
22 ਧਨੁ ਧਨੁ ਗੁਰੁ ਸਤ ਪੁਰਖੁ ਹੈ ਜਿਨਿ ਭਗਤਿ ਹਰਿ ਦੀਨੀ ॥
23 ਜਿਸੁ ਗੁਰ ਤੇ ਹਰਿ ਪਾਇਆ ਸੋ ਗੁਰੁ ਹਮ ਕੀਨੀ ॥੨॥
24 ਗੁਣਦਾਤਾ ਹਰਿ ਰਾਇ ਹੈ ਹਮ ਅਵਗਣਿਆਰੇ ॥
25 ਪਾਪੀ ਪਾਥਰ ਡੂਬਦੇ ਗੁਰਮਤਿ ਹਰਿ ਤਾਰੇ ॥
26 ਤੂੰ ਗੁਣਦਾਤਾ ਨਿਰਮਲਾ ਹਮ ਅਵਗਣਿਆਰੇ ॥
27 ਹਰਿ ਸਰਣਾਗਤਿ ਰਾਖਿ ਲੇਹੁ ਮੂੜ ਮੁਗਧ ਨਿਸਤਾਰੇ ॥੩॥
28 ਸਹਜੁ ਅਨੰਦੁ ਸਦਾ ਗੁਰਮਤੀ ਹਰਿ ਹਰਿ ਮਨਿ ਧਿਆਇਆ ॥
29 ਸਜਣੁ ਹਰਿ ਪ੍ਰਭੁ ਪਾਇਆ ਘਰਿ ਸੋਹਿਲਾ ਗਾਇਆ ॥
30 ਹਰਿ ਦਇਆ ਧਾਰਿ ਪ੍ਰਭ ਬੇਨਤੀ ਹਰਿ ਹਰਿ ਚੇਤਾਇਆ ॥
31 ਜਨ ਨਾਨਕੁ ਮੰਗੈ ਧੂੜਿ ਤਿਨ ਜਿਨ ਸਤਿਗੁਰੁ ਪਾਇਆ ॥੪॥੪॥੧੮॥੩੮॥
32 ਗਉੜੀ ਗੁਆਰੇਰੀ ਮਹਲਾ ੪ ਚਉਥਾ ਚਉਪਦੇ ॥
33 ੴ ਸਤਿਗੁਰ ਪ੍ਰਸਾਦਿ ॥
34 ਪੰਡਿਤੁ ਸਾਸਤ ਸਿਮ੍ਰਿਤਿ ਪੜਿਆ ॥
35 ਜੋਗੀ ਗੋਰਖੁ ਗੋਰਖੁ ਕਰਿਆ ॥
36 ਮੈ ਮੂਰਖ ਹਰਿ ਹਰਿ ਜਪੁ ਪੜਿਆ ॥੧॥
37 ਨਾ ਜਾਨਾ ਕਿਆ ਗਤਿ ਰਾਮ ਹਮਾਰੀ ॥
38 ਹਰਿ ਭਜੁ ਮਨ ਮੇਰੇ ਤਰੁ ਭਉਜਲੁ ਤੂ ਤਾਰੀ ॥੧॥ ਰਹਾਉ ॥