Ang 168
1 ਗਉੜੀ ਬੈਰਾਗਣਿ ਮਹਲਾ ੪ ॥
2 ਜਿਉ ਜਨਨੀ ਸੁਤੁ ਜਣਿ ਪਾਲਤੀ ਰਾਖੈ ਨਦਰਿ ਮਝਾਰਿ ॥
3 ਅੰਤਰਿ ਬਾਹਰਿ ਮੁਖਿ ਦੇ ਗਿਰਾਸੁ ਖਿਨੁ ਖਿਨੁ ਪੋਚਾਰਿ ॥
4 ਤਿਉ ਸਤਿਗੁਰੁ ਗੁਰਸਿਖ ਰਾਖਤਾ ਹਰਿ ਪ੍ਰੀਤਿ ਪਿਆਰਿ ॥੧॥
5 ਮੇਰੇ ਰਾਮ ਹਮ ਬਾਰਿਕ ਹਰਿ ਪ੍ਰਭ ਕੇ ਹੈ ਇਆਣੇ ॥
6 ਧੰਨੁ ਧੰਨੁ ਗੁਰੂ ਗੁਰੁ ਸਤਿਗੁਰੁ ਪਾਧਾ ਜਿਨਿ ਹਰਿ ਉਪਦੇਸੁ ਦੇ ਕੀਏ ਸਿਆਣੇ ॥੧॥ ਰਹਾਉ ॥
7 ਜੈਸੀ ਗਗਨਿ ਫਿਰੰਤੀ ਊਡਤੀ ਕਪਰੇ ਬਾਗੇ ਵਾਲੀ ॥
8 ਓਹ ਰਾਖੈ ਚੀਤੁ ਪੀਛੈ ਬਿਚਿ ਬਚਰੇ ਨਿਤ ਹਿਰਦੈ ਸਾਰਿ ਸਮਾਲੀ ॥
9 ਤਿਉ ਸਤਿਗੁਰ ਸਿਖ ਪ੍ਰੀਤਿ ਹਰਿ ਹਰਿ ਕੀ ਗੁਰੁ ਸਿਖ ਰਖੈ ਜੀਅ ਨਾਲੀ ॥੨॥
10 ਜੈਸੇ ਕਾਤੀ ਤੀਸ ਬਤੀਸ ਹੈ ਵਿਚਿ ਰਾਖੈ ਰਸਨਾ ਮਾਸ ਰਤੁ ਕੇਰੀ ॥
11 ਕੋਈ ਜਾਣਹੁ ਮਾਸ ਕਾਤੀ ਕੈ ਕਿਛੁ ਹਾਥਿ ਹੈ ਸਭ ਵਸਗਤਿ ਹੈ ਹਰਿ ਕੇਰੀ ॥
12 ਤਿਉ ਸੰਤ ਜਨਾ ਕੀ ਨਰ ਨਿੰਦਾ ਕਰਹਿ ਹਰਿ ਰਾਖੈ ਪੈਜ ਜਨ ਕੇਰੀ ॥੩॥
13 ਭਾਈ ਮਤ ਕੋਈ ਜਾਣਹੁ ਕਿਸੀ ਕੈ ਕਿਛੁ ਹਾਥਿ ਹੈ ਸਭ ਕਰੇ ਕਰਾਇਆ ॥
14 ਜਰਾ ਮਰਾ ਤਾਪੁ ਸਿਰਤਿ ਸਾਪੁ ਸਭੁ ਹਰਿ ਕੈ ਵਸਿ ਹੈ ਕੋਈ ਲਾਗਿ ਨ ਸਕੈ ਬਿਨੁ ਹਰਿ ਕਾ ਲਾਇਆ ॥
15 ਐਸਾ ਹਰਿ ਨਾਮੁ ਮਨਿ ਚਿਤਿ ਨਿਤਿ ਧਿਆਵਹੁ ਜਨ ਨਾਨਕ ਜੋ ਅੰਤੀ ਅਉਸਰਿ ਲਏ ਛਡਾਇਆ ॥੪॥੭॥੧੩॥੫੧॥
16 ਗਉੜੀ ਬੈਰਾਗਣਿ ਮਹਲਾ ੪ ॥
17 ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੁ ਕਹੀਐ ॥
18 ਮਨ ਕੀ ਦੁਬਿਧਾ ਬਿਨਸਿ ਜਾਇ ਹਰਿ ਪਰਮ ਪਦੁ ਲਹੀਐ ॥੧॥
19 ਮੇਰਾ ਸਤਿਗੁਰੁ ਪਿਆਰਾ ਕਿਤੁ ਬਿਧਿ ਮਿਲੈ ॥
20 ਹਉ ਖਿਨੁ ਖਿਨੁ ਕਰੀ ਨਮਸਕਾਰੁ ਮੇਰਾ ਗੁਰੁ ਪੂਰਾ ਕਿਉ ਮਿਲੈ ॥੧॥ ਰਹਾਉ ॥
21 ਕਰਿ ਕਿਰਪਾ ਹਰਿ ਮੇਲਿਆ ਮੇਰਾ ਸਤਿਗੁਰੁ ਪੂਰਾ ॥
22 ਇਛ ਪੁੰਨੀ ਜਨ ਕੇਰੀਆ ਲੇ ਸਤਿਗੁਰ ਧੂਰਾ ॥੨॥
23 ਹਰਿ ਭਗਤਿ ਦ੍ਰਿੜਾਵੈ ਹਰਿ ਭਗਤਿ ਸੁਣੈ ਤਿਸੁ ਸਤਿਗੁਰ ਮਿਲੀਐ ॥
24 ਤੋਟਾ ਮੂਲਿ ਨ ਆਵਈ ਹਰਿ ਲਾਭੁ ਨਿਤਿ ਦ੍ਰਿੜੀਐ ॥੩॥
25 ਜਿਸ ਕਉ ਰਿਦੈ ਵਿਗਾਸੁ ਹੈ ਭਾਉ ਦੂਜਾ ਨਾਹੀ ॥
26 ਨਾਨਕ ਤਿਸੁ ਗੁਰ ਮਿਲਿ ਉਧਰੈ ਹਰਿ ਗੁਣ ਗਾਵਾਹੀ ॥੪॥੮॥੧੪॥੫੨॥
27 ਮਹਲਾ ੪ ਗਉੜੀ ਪੂਰਬੀ ॥
28 ਹਰਿ ਦਇਆਲਿ ਦਇਆ ਪ੍ਰਭਿ ਕੀਨੀ ਮੇਰੈ ਮਨਿ ਤਨਿ ਮੁਖਿ ਹਰਿ ਬੋਲੀ ॥
29 ਗੁਰਮੁਖਿ ਰੰਗੁ ਭਇਆ ਅਤਿ ਗੂੜਾ ਹਰਿ ਰੰਗਿ ਭੀਨੀ ਮੇਰੀ ਚੋਲੀ ॥੧॥
30 ਅਪੁਨੇ ਹਰਿ ਪ੍ਰਭ ਕੀ ਹਉ ਗੋਲੀ ॥
31 ਜਬ ਹਮ ਹਰਿ ਸੇਤੀ ਮਨੁ ਮਾਨਿਆ ਕਰਿ ਦੀਨੋ ਜਗਤੁ ਸਭੁ ਗੋਲ ਅਮੋਲੀ ॥੧॥ ਰਹਾਉ ॥
32 ਕਰਹੁ ਬਿਬੇਕੁ ਸੰਤ ਜਨ ਭਾਈ ਖੋਜਿ ਹਿਰਦੈ ਦੇਖਿ ਢੰਢੋਲੀ ॥
33 ਹਰਿ ਹਰਿ ਰੂਪੁ ਸਭ ਜੋਤਿ ਸਬਾਈ ਹਰਿ ਨਿਕਟਿ ਵਸੈ ਹਰਿ ਕੋਲੀ ॥੨॥