Ang 177
1 ਉਕਤਿ ਸਿਆਣਪ ਸਗਲੀ ਤਿਆਗੁ ॥
2 ਸੰਤ ਜਨਾ ਕੀ ਚਰਣੀ ਲਾਗੁ ॥੨॥
3 ਸਰਬ ਜੀਅ ਹਹਿ ਜਾ ਕੈ ਹਾਥਿ ॥
4 ਕਦੇ ਨ ਵਿਛੁੜੈ ਸਭ ਕੈ ਸਾਥਿ ॥
5 ਉਪਾਵ ਛੋਡਿ ਗਹੁ ਤਿਸ ਕੀ ਓਟ ॥
6 ਨਿਮਖ ਮਾਹਿ ਹੋਵੈ ਤੇਰੀ ਛੋਟਿ ॥੩॥
7 ਸਦਾ ਨਿਕਟਿ ਕਰਿ ਤਿਸ ਨੋ ਜਾਣੁ ॥
8 ਪ੍ਰਭ ਕੀ ਆਗਿਆ ਸਤਿ ਕਰਿ ਮਾਨੁ ॥
9 ਗੁਰ ਕੈ ਬਚਨਿ ਮਿਟਾਵਹੁ ਆਪੁ ॥
10 ਹਰਿ ਹਰਿ ਨਾਮੁ ਨਾਨਕ ਜਪਿ ਜਾਪੁ ॥੪॥੪॥੭੩॥
11 ਗਉੜੀ ਗੁਆਰੇਰੀ ਮਹਲਾ ੫ ॥
12 ਗੁਰ ਕਾ ਬਚਨੁ ਸਦਾ ਅਬਿਨਾਸੀ ॥
13 ਗੁਰ ਕੈ ਬਚਨਿ ਕਟੀ ਜਮ ਫਾਸੀ ॥
14 ਗੁਰ ਕਾ ਬਚਨੁ ਜੀਅ ਕੈ ਸੰਗਿ ॥
15 ਗੁਰ ਕੈ ਬਚਨਿ ਰਚੈ ਰਾਮ ਕੈ ਰੰਗਿ ॥੧॥
16 ਜੋ ਗੁਰਿ ਦੀਆ ਸੁ ਮਨ ਕੈ ਕਾਮਿ ॥
17 ਸੰਤ ਕਾ ਕੀਆ ਸਤਿ ਕਰਿ ਮਾਨਿ ॥੧॥ ਰਹਾਉ ॥
18 ਗੁਰ ਕਾ ਬਚਨੁ ਅਟਲ ਅਛੇਦ ॥
19 ਗੁਰ ਕੈ ਬਚਨਿ ਕਟੇ ਭ੍ਰਮ ਭੇਦ ॥
20 ਗੁਰ ਕਾ ਬਚਨੁ ਕਤਹੁ ਨ ਜਾਇ ॥
21 ਗੁਰ ਕੈ ਬਚਨਿ ਹਰਿ ਕੇ ਗੁਣ ਗਾਇ ॥੨॥
22 ਗੁਰ ਕਾ ਬਚਨੁ ਜੀਅ ਕੈ ਸਾਥ ॥
23 ਗੁਰ ਕਾ ਬਚਨੁ ਅਨਾਥ ਕੋ ਨਾਥ ॥
24 ਗੁਰ ਕੈ ਬਚਨਿ ਨਰਕਿ ਨ ਪਵੈ ॥
25 ਗੁਰ ਕੈ ਬਚਨਿ ਰਸਨਾ ਅੰਮ੍ਰਿਤੁ ਰਵੈ ॥੩॥
26 ਗੁਰ ਕਾ ਬਚਨੁ ਪਰਗਟੁ ਸੰਸਾਰਿ ॥
27 ਗੁਰ ਕੈ ਬਚਨਿ ਨ ਆਵੈ ਹਾਰਿ ॥
28 ਜਿਸੁ ਜਨ ਹੋਏ ਆਪਿ ਕ੍ਰਿਪਾਲ ॥
29 ਨਾਨਕ ਸਤਿਗੁਰ ਸਦਾ ਦਇਆਲ ॥੪॥੫॥੭੪॥
30 ਗਉੜੀ ਗੁਆਰੇਰੀ ਮਹਲਾ ੫ ॥
31 ਜਿਨਿ ਕੀਤਾ ਮਾਟੀ ਤੇ ਰਤਨੁ ॥
32 ਗਰਭ ਮਹਿ ਰਾਖਿਆ ਜਿਨਿ ਕਰਿ ਜਤਨੁ ॥
33 ਜਿਨਿ ਦੀਨੀ ਸੋਭਾ ਵਡਿਆਈ ॥
34 ਤਿਸੁ ਪ੍ਰਭ ਕਉ ਆਠ ਪਹਰ ਧਿਆਈ ॥੧॥
35 ਰਮਈਆ ਰੇਨੁ ਸਾਧ ਜਨ ਪਾਵਉ ॥
36 ਗੁਰ ਮਿਲਿ ਅਪੁਨਾ ਖਸਮੁ ਧਿਆਵਉ ॥੧॥ ਰਹਾਉ ॥
37 ਜਿਨਿ ਕੀਤਾ ਮੂੜ ਤੇ ਬਕਤਾ ॥
38 ਜਿਨਿ ਕੀਤਾ ਬੇਸੁਰਤ ਤੇ ਸੁਰਤਾ ॥
39 ਜਿਸੁ ਪਰਸਾਦਿ ਨਵੈ ਨਿਧਿ ਪਾਈ ॥
40 ਸੋ ਪ੍ਰਭੁ ਮਨ ਤੇ ਬਿਸਰਤ ਨਾਹੀ ॥੨॥
41 ਜਿਨਿ ਦੀਆ ਨਿਥਾਵੇ ਕਉ ਥਾਨੁ ॥
42 ਜਿਨਿ ਦੀਆ ਨਿਮਾਨੇ ਕਉ ਮਾਨੁ ॥
43 ਜਿਨਿ ਕੀਨੀ ਸਭ ਪੂਰਨ ਆਸਾ ॥
44 ਸਿਮਰਉ ਦਿਨੁ ਰੈਨਿ ਸਾਸ ਗਿਰਾਸਾ ॥੩॥
45 ਜਿਸੁ ਪ੍ਰਸਾਦਿ ਮਾਇਆ ਸਿਲਕ ਕਾਟੀ ॥
46 ਗੁਰ ਪ੍ਰਸਾਦਿ ਅੰਮ੍ਰਿਤੁ ਬਿਖੁ ਖਾਟੀ ॥
47 ਕਹੁ ਨਾਨਕ ਇਸ ਤੇ ਕਿਛੁ ਨਾਹੀ ॥
48 ਰਾਖਨਹਾਰੇ ਕਉ ਸਾਲਾਹੀ ॥੪॥੬॥੭੫॥
49 ਗਉੜੀ ਗੁਆਰੇਰੀ ਮਹਲਾ ੫ ॥
50 ਤਿਸ ਕੀ ਸਰਣਿ ਨਾਹੀ ਭਉ ਸੋਗੁ ॥
51 ਉਸ ਤੇ ਬਾਹਰਿ ਕਛੂ ਨ ਹੋਗੁ ॥
52 ਤਜੀ ਸਿਆਣਪ ਬਲ ਬੁਧਿ ਬਿਕਾਰ ॥
53 ਦਾਸ ਅਪਨੇ ਕੀ ਰਾਖਨਹਾਰ ॥੧॥
54 ਜਪਿ ਮਨ ਮੇਰੇ ਰਾਮ ਰਾਮ ਰੰਗਿ ॥
55 ਘਰਿ ਬਾਹਰਿ ਤੇਰੈ ਸਦ ਸੰਗਿ ॥੧॥ ਰਹਾਉ ॥
56 ਤਿਸ ਕੀ ਟੇਕ ਮਨੈ ਮਹਿ ਰਾਖੁ ॥