Ang 279
1 ਤ੍ਰਿਪਤਿ ਨ ਆਵੈ ਮਾਇਆ ਪਾਛੈ ਪਾਵੈ ॥
2 ਅਨਿਕ ਭੋਗ ਬਿਖਿਆ ਕੇ ਕਰੈ ॥
3 ਨਹ ਤ੍ਰਿਪਤਾਵੈ ਖਪਿ ਖਪਿ ਮਰੈ ॥
4 ਬਿਨਾ ਸੰਤੋਖ ਨਹੀ ਕੋਊ ਰਾਜੈ ॥
5 ਸੁਪਨ ਮਨੋਰਥ ਬ੍ਰਿਥੇ ਸਭ ਕਾਜੈ ॥
6 ਨਾਮ ਰੰਗਿ ਸਰਬ ਸੁਖੁ ਹੋਇ ॥
7 ਬਡਭਾਗੀ ਕਿਸੈ ਪਰਾਪਤਿ ਹੋਇ ॥
8 ਕਰਨ ਕਰਾਵਨ ਆਪੇ ਆਪਿ ॥
9 ਸਦਾ ਸਦਾ ਨਾਨਕ ਹਰਿ ਜਾਪਿ ॥੫॥
10 ਕਰਨ ਕਰਾਵਨ ਕਰਨੈਹਾਰੁ ॥
11 ਇਸ ਕੈ ਹਾਥਿ ਕਹਾ ਬੀਚਾਰੁ ॥
12 ਜੈਸੀ ਦ੍ਰਿਸਟਿ ਕਰੇ ਤੈਸਾ ਹੋਇ ॥
13 ਆਪੇ ਆਪਿ ਆਪਿ ਪ੍ਰਭੁ ਸੋਇ ॥
14 ਜੋ ਕਿਛੁ ਕੀਨੋ ਸੁ ਅਪਨੈ ਰੰਗਿ ॥
15 ਸਭ ਤੇ ਦੂਰਿ ਸਭਹੂ ਕੈ ਸੰਗਿ ॥
16 ਬੂਝੈ ਦੇਖੈ ਕਰੈ ਬਿਬੇਕ ॥
17 ਆਪਹਿ ਏਕ ਆਪਹਿ ਅਨੇਕ ॥
18 ਮਰੈ ਨ ਬਿਨਸੈ ਆਵੈ ਨ ਜਾਇ ॥
19 ਨਾਨਕ ਸਦ ਹੀ ਰਹਿਆ ਸਮਾਇ ॥੬॥
20 ਆਪਿ ਉਪਦੇਸੈ ਸਮਝੈ ਆਪਿ ॥
21 ਆਪੇ ਰਚਿਆ ਸਭ ਕੈ ਸਾਥਿ ॥
22 ਆਪਿ ਕੀਨੋ ਆਪਨ ਬਿਸਥਾਰੁ ॥
23 ਸਭੁ ਕਛੁ ਉਸ ਕਾ ਓਹੁ ਕਰਨੈਹਾਰੁ ॥
24 ਉਸ ਤੇ ਭਿੰਨ ਕਹਹੁ ਕਿਛੁ ਹੋਇ ॥
25 ਥਾਨ ਥਨੰਤਰਿ ਏਕੈ ਸੋਇ ॥
26 ਅਪੁਨੇ ਚਲਿਤ ਆਪਿ ਕਰਣੈਹਾਰ ॥
27 ਕਉਤਕ ਕਰੈ ਰੰਗ ਆਪਾਰ ॥
28 ਮਨ ਮਹਿ ਆਪਿ ਮਨ ਅਪੁਨੇ ਮਾਹਿ ॥
29 ਨਾਨਕ ਕੀਮਤਿ ਕਹਨੁ ਨ ਜਾਇ ॥੭॥
30 ਸਤਿ ਸਤਿ ਸਤਿ ਪ੍ਰਭੁ ਸੁਆਮੀ ॥
31 ਗੁਰ ਪਰਸਾਦਿ ਕਿਨੈ ਵਖਿਆਨੀ ॥
32 ਸਚੁ ਸਚੁ ਸਚੁ ਸਭੁ ਕੀਨਾ ॥
33 ਕੋਟਿ ਮਧੇ ਕਿਨੈ ਬਿਰਲੈ ਚੀਨਾ ॥
34 ਭਲਾ ਭਲਾ ਭਲਾ ਤੇਰਾ ਰੂਪ ॥
35 ਅਤਿ ਸੁੰਦਰ ਅਪਾਰ ਅਨੂਪ ॥
36 ਨਿਰਮਲ ਨਿਰਮਲ ਨਿਰਮਲ ਤੇਰੀ ਬਾਣੀ ॥
37 ਘਟਿ ਘਟਿ ਸੁਨੀ ਸ੍ਰਵਨ ਬਖੵਾਣੀ ॥
38 ਪਵਿਤ੍ਰ ਪਵਿਤ੍ਰ ਪਵਿਤ੍ਰ ਪੁਨੀਤ ॥
39 ਨਾਮੁ ਜਪੈ ਨਾਨਕ ਮਨਿ ਪ੍ਰੀਤਿ ॥੮॥੧੨॥
40 ਸਲੋਕੁ ॥
41 ਸੰਤ ਸਰਨਿ ਜੋ ਜਨੁ ਪਰੈ ਸੋ ਜਨੁ ਉਧਰਨਹਾਰ ॥
42 ਸੰਤ ਕੀ ਨਿੰਦਾ ਨਾਨਕਾ ਬਹੁਰਿ ਬਹੁਰਿ ਅਵਤਾਰ ॥੧॥
43 ਅਸਟਪਦੀ ॥
44 ਸੰਤ ਕੈ ਦੂਖਨਿ ਆਰਜਾ ਘਟੈ ॥
45 ਸੰਤ ਕੈ ਦੂਖਨਿ ਜਮ ਤੇ ਨਹੀ ਛੁਟੈ ॥
46 ਸੰਤ ਕੈ ਦੂਖਨਿ ਸੁਖੁ ਸਭੁ ਜਾਇ ॥
47 ਸੰਤ ਕੈ ਦੂਖਨਿ ਨਰਕ ਮਹਿ ਪਾਇ ॥
48 ਸੰਤ ਕੈ ਦੂਖਨਿ ਮਤਿ ਹੋਇ ਮਲੀਨ ॥
49 ਸੰਤ ਕੈ ਦੂਖਨਿ ਸੋਭਾ ਤੇ ਹੀਨ ॥
50 ਸੰਤ ਕੇ ਹਤੇ ਕਉ ਰਖੈ ਨ ਕੋਇ ॥
51 ਸੰਤ ਕੈ ਦੂਖਨਿ ਥਾਨ ਭ੍ਰਸਟੁ ਹੋਇ ॥
52 ਸੰਤ ਕ੍ਰਿਪਾਲ ਕ੍ਰਿਪਾ ਜੇ ਕਰੈ ॥
53 ਨਾਨਕ ਸੰਤਸੰਗਿ ਨਿੰਦਕੁ ਭੀ ਤਰੈ ॥੧॥
54 ਸੰਤ ਕੇ ਦੂਖਨ ਤੇ ਮੁਖੁ ਭਵੈ ॥
55 ਸੰਤਨ ਕੈ ਦੂਖਨਿ ਕਾਗ ਜਿਉ ਲਵੈ ॥
56 ਸੰਤਨ ਕੈ ਦੂਖਨਿ ਸਰਪ ਜੋਨਿ ਪਾਇ ॥
57 ਸੰਤ ਕੈ ਦੂਖਨਿ ਤ੍ਰਿਗਦ ਜੋਨਿ ਕਿਰਮਾਇ ॥
58 ਸੰਤਨ ਕੈ ਦੂਖਨਿ ਤ੍ਰਿਸਨਾ ਮਹਿ ਜਲੈ ॥
59 ਸੰਤ ਕੈ ਦੂਖਨਿ ਸਭੁ ਕੋ ਛਲੈ ॥
60 ਸੰਤ ਕੈ ਦੂਖਨਿ ਤੇਜੁ ਸਭੁ ਜਾਇ ॥
61 ਸੰਤ ਕੈ ਦੂਖਨਿ ਨੀਚੁ ਨੀਚਾਇ ॥
62 ਸੰਤ ਦੋਖੀ ਕਾ ਥਾਉ ਕੋ ਨਾਹਿ ॥