Ang 285
1 ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ ॥
2 ਅਵਰ ਨ ਬੂਝਿ ਕਰਤ ਬੀਚਾਰੁ ॥
3 ਕਰਤੇ ਕੀ ਮਿਤਿ ਨ ਜਾਨੈ ਕੀਆ ॥
4 ਨਾਨਕ ਜੋ ਤਿਸੁ ਭਾਵੈ ਸੋ ਵਰਤੀਆ ॥੭॥
5 ਬਿਸਮਨ ਬਿਸਮ ਭਏ ਬਿਸਮਾਦ ॥
6 ਜਿਨਿ ਬੂਝਿਆ ਤਿਸੁ ਆਇਆ ਸ੍ਵਾਦ ॥
7 ਪ੍ਰਭ ਕੈ ਰੰਗਿ ਰਾਚਿ ਜਨ ਰਹੇ ॥
8 ਗੁਰ ਕੈ ਬਚਨਿ ਪਦਾਰਥ ਲਹੇ ॥
9 ਓਇ ਦਾਤੇ ਦੁਖ ਕਾਟਨਹਾਰ ॥
10 ਜਾ ਕੈ ਸੰਗਿ ਤਰੈ ਸੰਸਾਰ ॥
11 ਜਨ ਕਾ ਸੇਵਕੁ ਸੋ ਵਡਭਾਗੀ ॥
12 ਜਨ ਕੈ ਸੰਗਿ ਏਕ ਲਿਵ ਲਾਗੀ ॥
13 ਗੁਨ ਗੋਬਿਦ ਕੀਰਤਨੁ ਜਨੁ ਗਾਵੈ ॥
14 ਗੁਰ ਪ੍ਰਸਾਦਿ ਨਾਨਕ ਫਲੁ ਪਾਵੈ ॥੮॥੧੬॥
15 ਸਲੋਕੁ ॥
16 ਆਦਿ ਸਚੁ ਜੁਗਾਦਿ ਸਚੁ ॥
17 ਹੈ ਭਿ ਸਚੁ ਨਾਨਕ ਹੋਸੀ ਭਿ ਸਚੁ ॥੧॥
18 ਅਸਟਪਦੀ ॥
19 ਚਰਨ ਸਤਿ ਸਤਿ ਪਰਸਨਹਾਰ ॥
20 ਪੂਜਾ ਸਤਿ ਸਤਿ ਸੇਵਦਾਰ ॥
21 ਦਰਸਨੁ ਸਤਿ ਸਤਿ ਪੇਖਨਹਾਰ ॥
22 ਨਾਮੁ ਸਤਿ ਸਤਿ ਧਿਆਵਨਹਾਰ ॥
23 ਆਪਿ ਸਤਿ ਸਤਿ ਸਭ ਧਾਰੀ ॥
24 ਆਪੇ ਗੁਣ ਆਪੇ ਗੁਣਕਾਰੀ ॥
25 ਸਬਦੁ ਸਤਿ ਸਤਿ ਪ੍ਰਭੁ ਬਕਤਾ ॥
26 ਸੁਰਤਿ ਸਤਿ ਸਤਿ ਜਸੁ ਸੁਨਤਾ ॥
27 ਬੁਝਨਹਾਰ ਕਉ ਸਤਿ ਸਭ ਹੋਇ ॥
28 ਨਾਨਕ ਸਤਿ ਸਤਿ ਪ੍ਰਭੁ ਸੋਇ ॥੧॥
29 ਸਤਿ ਸਰੂਪੁ ਰਿਦੈ ਜਿਨਿ ਮਾਨਿਆ ॥
30 ਕਰਨ ਕਰਾਵਨ ਤਿਨਿ ਮੂਲੁ ਪਛਾਨਿਆ ॥
31 ਜਾ ਕੈ ਰਿਦੈ ਬਿਸ੍ਵਾਸੁ ਪ੍ਰਭ ਆਇਆ ॥
32 ਤਤੁ ਗਿਆਨੁ ਤਿਸੁ ਮਨਿ ਪ੍ਰਗਟਾਇਆ ॥
33 ਭੈ ਤੇ ਨਿਰਭਉ ਹੋਇ ਬਸਾਨਾ ॥
34 ਜਿਸ ਤੇ ਉਪਜਿਆ ਤਿਸੁ ਮਾਹਿ ਸਮਾਨਾ ॥
35 ਬਸਤੁ ਮਾਹਿ ਲੇ ਬਸਤੁ ਗਡਾਈ ॥
36 ਤਾ ਕਉ ਭਿੰਨ ਨ ਕਹਨਾ ਜਾਈ ॥
37 ਬੂਝੈ ਬੂਝਨਹਾਰੁ ਬਿਬੇਕ ॥
38 ਨਾਰਾਇਨ ਮਿਲੇ ਨਾਨਕ ਏਕ ॥੨॥
39 ਠਾਕੁਰ ਕਾ ਸੇਵਕੁ ਆਗਿਆਕਾਰੀ ॥
40 ਠਾਕੁਰ ਕਾ ਸੇਵਕੁ ਸਦਾ ਪੂਜਾਰੀ ॥
41 ਠਾਕੁਰ ਕੇ ਸੇਵਕ ਕੈ ਮਨਿ ਪਰਤੀਤਿ ॥
42 ਠਾਕੁਰ ਕੇ ਸੇਵਕ ਕੀ ਨਿਰਮਲ ਰੀਤਿ ॥
43 ਠਾਕੁਰ ਕਉ ਸੇਵਕੁ ਜਾਨੈ ਸੰਗਿ ॥
44 ਪ੍ਰਭ ਕਾ ਸੇਵਕੁ ਨਾਮ ਕੈ ਰੰਗਿ ॥
45 ਸੇਵਕ ਕਉ ਪ੍ਰਭ ਪਾਲਨਹਾਰਾ ॥
46 ਸੇਵਕ ਕੀ ਰਾਖੈ ਨਿਰੰਕਾਰਾ ॥
47 ਸੋ ਸੇਵਕੁ ਜਿਸੁ ਦਇਆ ਪ੍ਰਭੁ ਧਾਰੈ ॥
48 ਨਾਨਕ ਸੋ ਸੇਵਕੁ ਸਾਸਿ ਸਾਸਿ ਸਮਾਰੈ ॥੩॥
49 ਅਪੁਨੇ ਜਨ ਕਾ ਪਰਦਾ ਢਾਕੈ ॥
50 ਅਪਨੇ ਸੇਵਕ ਕੀ ਸਰਪਰ ਰਾਖੈ ॥
51 ਅਪਨੇ ਦਾਸ ਕਉ ਦੇਇ ਵਡਾਈ ॥
52 ਅਪਨੇ ਸੇਵਕ ਕਉ ਨਾਮੁ ਜਪਾਈ ॥
53 ਅਪਨੇ ਸੇਵਕ ਕੀ ਆਪਿ ਪਤਿ ਰਾਖੈ ॥
54 ਤਾ ਕੀ ਗਤਿ ਮਿਤਿ ਕੋਇ ਨ ਲਾਖੈ ॥
55 ਪ੍ਰਭ ਕੇ ਸੇਵਕ ਕਉ ਕੋ ਨ ਪਹੂਚੈ ॥
56 ਪ੍ਰਭ ਕੇ ਸੇਵਕ ਊਚ ਤੇ ਊਚੇ ॥
57 ਜੋ ਪ੍ਰਭਿ ਅਪਨੀ ਸੇਵਾ ਲਾਇਆ ॥
58 ਨਾਨਕ ਸੋ ਸੇਵਕੁ ਦਹ ਦਿਸਿ ਪ੍ਰਗਟਾਇਆ ॥੪॥
59 ਨੀਕੀ ਕੀਰੀ ਮਹਿ ਕਲ ਰਾਖੈ ॥
60 ਭਸਮ ਕਰੈ ਲਸਕਰ ਕੋਟਿ ਲਾਖੈ ॥
61 ਜਿਸ ਕਾ ਸਾਸੁ ਨ ਕਾਢਤ ਆਪਿ ॥