Ang 380
1 ਹਉ ਮਾਰਉ ਹਉ ਬੰਧਉ ਛੋਡਉ ਮੁਖ ਤੇ ਏਵ ਬਬਾੜੇ ॥
2 ਆਇਆ ਹੁਕਮੁ ਪਾਰਬ੍ਰਹਮ ਕਾ ਛੋਡਿ ਚਲਿਆ ਏਕ ਦਿਹਾੜੇ ॥੨॥
3 ਕਰਮ ਧਰਮ ਜੁਗਤਿ ਬਹੁ ਕਰਤਾ ਕਰਣੈਹਾਰੁ ਨ ਜਾਨੈ ॥
4 ਉਪਦੇਸੁ ਕਰੈ ਆਪਿ ਨ ਕਮਾਵੈ ਤਤੁ ਸਬਦੁ ਨ ਪਛਾਨੈ ॥
5 ਨਾਂਗਾ ਆਇਆ ਨਾਂਗੋ ਜਾਸੀ ਜਿਉ ਹਸਤੀ ਖਾਕੁ ਛਾਨੈ ॥੩॥
6 ਸੰਤ ਸਜਨ ਸੁਨਹੁ ਸਭਿ ਮੀਤਾ ਝੂਠਾ ਏਹੁ ਪਸਾਰਾ ॥
7 ਮੇਰੀ ਮੇਰੀ ਕਰਿ ਕਰਿ ਡੂਬੇ ਖਪਿ ਖਪਿ ਮੁਏ ਗਵਾਰਾ ॥
8 ਗੁਰ ਮਿਲਿ ਨਾਨਕ ਨਾਮੁ ਧਿਆਇਆ ਸਾਚਿ ਨਾਮਿ ਨਿਸਤਾਰਾ ॥੪॥੧॥੩੮॥
9 ਰਾਗੁ ਆਸਾ ਘਰੁ ੫ ਮਹਲਾ ੫ ॥
10 ੴ ਸਤਿਗੁਰ ਪ੍ਰਸਾਦਿ ॥
11 ਭ੍ਰਮ ਮਹਿ ਸੋਈ ਸਗਲ ਜਗਤ ਧੰਧ ਅੰਧ ॥ ਕੋਊ ਜਾਗੈ ਹਰਿ ਜਨੁ ॥੧॥
12 ਮਹਾ ਮੋਹਨੀ ਮਗਨ ਪ੍ਰਿਅ ਪ੍ਰੀਤਿ ਪ੍ਰਾਨ ॥ ਕੋਊ ਤਿਆਗੈ ਵਿਰਲਾ ॥੨॥
13 ਚਰਨ ਕਮਲ ਆਨੂਪ ਹਰਿ ਸੰਤ ਮੰਤ ॥ ਕੋਊ ਲਾਗੈ ਸਾਧੂ ॥੩॥
14 ਨਾਨਕ ਸਾਧੂ ਸੰਗਿ ਜਾਗੇ ਗਿਆਨ ਰੰਗਿ ॥ ਵਡਭਾਗੇ ਕਿਰਪਾ ॥੪॥੧॥੩੯॥
15 ੴ ਸਤਿਗੁਰ ਪ੍ਰਸਾਦਿ ॥
16 ਰਾਗੁ ਆਸਾ ਘਰੁ ੬ ਮਹਲਾ ੫ ॥
17 ਜੋ ਤੁਧੁ ਭਾਵੈ ਸੋ ਪਰਵਾਨਾ ਸੂਖੁ ਸਹਜੁ ਮਨਿ ਸੋਈ ॥
18 ਕਰਣ ਕਾਰਣ ਸਮਰਥ ਅਪਾਰਾ ਅਵਰੁ ਨਾਹੀ ਰੇ ਕੋਈ ॥੧॥
19 ਤੇਰੇ ਜਨ ਰਸਕਿ ਰਸਕਿ ਗੁਣ ਗਾਵਹਿ ॥
20 ਮਸਲਤਿ ਮਤਾ ਸਿਆਣਪ ਜਨ ਕੀ ਜੋ ਤੂੰ ਕਰਹਿ ਕਰਾਵਹਿ ॥੧॥ ਰਹਾਉ ॥
21 ਅੰਮ੍ਰਿਤੁ ਨਾਮੁ ਤੁਮਾਰਾ ਪਿਆਰੇ ਸਾਧਸੰਗਿ ਰਸੁ ਪਾਇਆ ॥
22 ਤ੍ਰਿਪਤਿ ਅਘਾਇ ਸੇਈ ਜਨ ਪੂਰੇ ਸੁਖ ਨਿਧਾਨੁ ਹਰਿ ਗਾਇਆ ॥੨॥
23 ਜਾ ਕਉ ਟੇਕ ਤੁਮੑਾਰੀ ਸੁਆਮੀ ਤਾ ਕਉ ਨਾਹੀ ਚਿੰਤਾ ॥
24 ਜਾ ਕਉ ਦਇਆ ਤੁਮਾਰੀ ਹੋਈ ਸੇ ਸਾਹ ਭਲੇ ਭਗਵੰਤਾ ॥੩॥
25 ਭਰਮ ਮੋਹ ਧ੍ਰੋਹ ਸਭਿ ਨਿਕਸੇ ਜਬ ਕਾ ਦਰਸਨੁ ਪਾਇਆ ॥
26 ਵਰਤਣਿ ਨਾਮੁ ਨਾਨਕ ਸਚੁ ਕੀਨਾ ਹਰਿ ਨਾਮੇ ਰੰਗਿ ਸਮਾਇਆ ॥੪॥੧॥੪੦॥
27 ਆਸਾ ਮਹਲਾ ੫ ॥
28 ਜਨਮ ਜਨਮ ਕੀ ਮਲੁ ਧੋਵੈ ਪਰਾਈ ਆਪਣਾ ਕੀਤਾ ਪਾਵੈ ॥
29 ਈਹਾ ਸੁਖੁ ਨਹੀ ਦਰਗਹ ਢੋਈ ਜਮ ਪੁਰਿ ਜਾਇ ਪਚਾਵੈ ॥੧॥
30 ਨਿੰਦਕਿ ਅਹਿਲਾ ਜਨਮੁ ਗਵਾਇਆ ॥
31 ਪਹੁਚਿ ਨ ਸਾਕੈ ਕਾਹੂ ਬਾਤੈ ਆਗੈ ਠਉਰ ਨ ਪਾਇਆ ॥੧॥ ਰਹਾਉ ॥
32 ਕਿਰਤੁ ਪਇਆ ਨਿੰਦਕ ਬਪੁਰੇ ਕਾ ਕਿਆ ਓਹੁ ਕਰੈ ਬਿਚਾਰਾ ॥
33 ਤਹਾ ਬਿਗੂਤਾ ਜਹ ਕੋਇ ਨ ਰਾਖੈ ਓਹੁ ਕਿਸੁ ਪਹਿ ਕਰੇ ਪੁਕਾਰਾ ॥੨॥