Ang 39
1 ਤਿਨ ਕੀ ਸੇਵਾ ਧਰਮ ਰਾਇ ਕਰੈ ਧੰਨੁ ਸਵਾਰਣਹਾਰੁ ॥੨॥
2 ਮਨ ਕੇ ਬਿਕਾਰ ਮਨਹਿ ਤਜੈ ਮਨਿ ਚੂਕੈ ਮੋਹੁ ਅਭਿਮਾਨੁ ॥
3 ਆਤਮ ਰਾਮੁ ਪਛਾਣਿਆ ਸਹਜੇ ਨਾਮਿ ਸਮਾਨੁ ॥
4 ਬਿਨੁ ਸਤਿਗੁਰ ਮੁਕਤਿ ਨ ਪਾਈਐ ਮਨਮੁਖਿ ਫਿਰੈ ਦਿਵਾਨੁ ॥
5 ਸਬਦੁ ਨ ਚੀਨੈ ਕਥਨੀ ਬਦਨੀ ਕਰੇ ਬਿਖਿਆ ਮਾਹਿ ਸਮਾਨੁ ॥੩॥
6 ਸਭੁ ਕਿਛੁ ਆਪੇ ਆਪਿ ਹੈ ਦੂਜਾ ਅਵਰੁ ਨ ਕੋਇ ॥
7 ਜਿਉ ਬੋਲਾਏ ਤਿਉ ਬੋਲੀਐ ਜਾ ਆਪਿ ਬੁਲਾਏ ਸੋਇ ॥
8 ਗੁਰਮੁਖਿ ਬਾਣੀ ਬ੍ਰਹਮੁ ਹੈ ਸਬਦਿ ਮਿਲਾਵਾ ਹੋਇ ॥
9 ਨਾਨਕ ਨਾਮੁ ਸਮਾਲਿ ਤੂ ਜਿਤੁ ਸੇਵਿਐ ਸੁਖੁ ਹੋਇ ॥੪॥੩੦॥੬੩॥
10 ਸਿਰੀਰਾਗੁ ਮਹਲਾ ੩ ॥
11 ਜਗਿ ਹਉਮੈ ਮੈਲੁ ਦੁਖੁ ਪਾਇਆ ਮਲੁ ਲਾਗੀ ਦੂਜੈ ਭਾਇ ॥
12 ਮਲੁ ਹਉਮੈ ਧੋਤੀ ਕਿਵੈ ਨ ਉਤਰੈ ਜੇ ਸਉ ਤੀਰਥ ਨਾਇ ॥
13 ਬਹੁ ਬਿਧਿ ਕਰਮ ਕਮਾਵਦੇ ਦੂਣੀ ਮਲੁ ਲਾਗੀ ਆਇ ॥
14 ਪੜਿਐ ਮੈਲੁ ਨ ਉਤਰੈ ਪੂਛਹੁ ਗਿਆਨੀਆ ਜਾਇ ॥੧॥
15 ਮਨ ਮੇਰੇ ਗੁਰ ਸਰਣਿ ਆਵੈ ਤਾ ਨਿਰਮਲੁ ਹੋਇ ॥
16 ਮਨਮੁਖ ਹਰਿ ਹਰਿ ਕਰਿ ਥਕੇ ਮੈਲੁ ਨ ਸਕੀ ਧੋਇ ॥੧॥ ਰਹਾਉ ॥
17 ਮਨਿ ਮੈਲੈ ਭਗਤਿ ਨ ਹੋਵਈ ਨਾਮੁ ਨ ਪਾਇਆ ਜਾਇ ॥
18 ਮਨਮੁਖ ਮੈਲੇ ਮੈਲੇ ਮੁਏ ਜਾਸਨਿ ਪਤਿ ਗਵਾਇ ॥
19 ਗੁਰ ਪਰਸਾਦੀ ਮਨਿ ਵਸੈ ਮਲੁ ਹਉਮੈ ਜਾਇ ਸਮਾਇ ॥
20 ਜਿਉ ਅੰਧੇਰੈ ਦੀਪਕੁ ਬਾਲੀਐ ਤਿਉ ਗੁਰ ਗਿਆਨਿ ਅਗਿਆਨੁ ਤਜਾਇ ॥੨॥
21 ਹਮ ਕੀਆ ਹਮ ਕਰਹਗੇ ਹਮ ਮੂਰਖ ਗਾਵਾਰ ॥
22 ਕਰਣੈ ਵਾਲਾ ਵਿਸਰਿਆ ਦੂਜੈ ਭਾਇ ਪਿਆਰੁ ॥
23 ਮਾਇਆ ਜੇਵਡੁ ਦੁਖੁ ਨਹੀ ਸਭਿ ਭਵਿ ਥਕੇ ਸੰਸਾਰੁ ॥
24 ਗੁਰਮਤੀ ਸੁਖੁ ਪਾਈਐ ਸਚੁ ਨਾਮੁ ਉਰ ਧਾਰਿ ॥੩॥
25 ਜਿਸ ਨੋ ਮੇਲੇ ਸੋ ਮਿਲੈ ਹਉ ਤਿਸੁ ਬਲਿਹਾਰੈ ਜਾਉ ॥
26 ਏ ਮਨ ਭਗਤੀ ਰਤਿਆ ਸਚੁ ਬਾਣੀ ਨਿਜ ਥਾਉ ॥
27 ਮਨਿ ਰਤੇ ਜਿਹਵਾ ਰਤੀ ਹਰਿ ਗੁਣ ਸਚੇ ਗਾਉ ॥
28 ਨਾਨਕ ਨਾਮੁ ਨ ਵੀਸਰੈ ਸਚੇ ਮਾਹਿ ਸਮਾਉ ॥੪॥੩੧॥੬੪॥
29 ਸਿਰੀਰਾਗੁ ਮਹਲਾ ੪ ਘਰੁ ੧ ॥
30 ਮੈ ਮਨਿ ਤਨਿ ਬਿਰਹੁ ਅਤਿ ਅਗਲਾ ਕਿਉ ਪ੍ਰੀਤਮੁ ਮਿਲੈ ਘਰਿ ਆਇ ॥
31 ਜਾ ਦੇਖਾ ਪ੍ਰਭੁ ਆਪਣਾ ਪ੍ਰਭਿ ਦੇਖਿਐ ਦੁਖੁ ਜਾਇ ॥
32 ਜਾਇ ਪੁਛਾ ਤਿਨ ਸਜਣਾ ਪ੍ਰਭੁ ਕਿਤੁ ਬਿਧਿ ਮਿਲੈ ਮਿਲਾਇ ॥੧॥
33 ਮੇਰੇ ਸਤਿਗੁਰਾ ਮੈ ਤੁਝ ਬਿਨੁ ਅਵਰੁ ਨ ਕੋਇ ॥
34 ਹਮ ਮੂਰਖ ਮੁਗਧ ਸਰਣਾਗਤੀ ਕਰਿ ਕਿਰਪਾ ਮੇਲੇ ਹਰਿ ਸੋਇ ॥੧॥ ਰਹਾਉ ॥
35 ਸਤਿਗੁਰੁ ਦਾਤਾ ਹਰਿ ਨਾਮ ਕਾ ਪ੍ਰਭੁ ਆਪਿ ਮਿਲਾਵੈ ਸੋਇ ॥
36 ਸਤਿਗੁਰਿ ਹਰਿ ਪ੍ਰਭੁ ਬੁਝਿਆ ਗੁਰ ਜੇਵਡੁ ਅਵਰੁ ਨ ਕੋਇ ॥
37 ਹਉ ਗੁਰ ਸਰਣਾਈ ਢਹਿ ਪਵਾ ਕਰਿ ਦਇਆ ਮੇਲੇ ਪ੍ਰਭੁ ਸੋਇ ॥੨॥
38 ਮਨਹਠਿ ਕਿਨੈ ਨ ਪਾਇਆ ਕਰਿ ਉਪਾਵ ਥਕੇ ਸਭੁ ਕੋਇ ॥