Ang 390
1 ਨਾਨਕ ਪਾਇਆ ਨਾਮ ਖਜਾਨਾ ॥੪॥੨੭॥੭੮॥
2 ਆਸਾ ਮਹਲਾ ੫ ॥
3 ਠਾਕੁਰ ਸਿਉ ਜਾ ਕੀ ਬਨਿ ਆਈ ॥
4 ਭੋਜਨ ਪੂਰਨ ਰਹੇ ਅਘਾਈ ॥੧॥
5 ਕਛੂ ਨ ਥੋਰਾ ਹਰਿ ਭਗਤਨ ਕਉ ॥
6 ਖਾਤ ਖਰਚਤ ਬਿਲਛਤ ਦੇਵਨ ਕਉ ॥੧॥ ਰਹਾਉ ॥
7 ਜਾ ਕਾ ਧਨੀ ਅਗਮ ਗੁਸਾਈ ॥
8 ਮਾਨੁਖ ਕੀ ਕਹੁ ਕੇਤ ਚਲਾਈ ॥੨॥
9 ਜਾ ਕੀ ਸੇਵਾ ਦਸ ਅਸਟ ਸਿਧਾਈ ॥
10 ਪਲਕ ਦਿਸਟਿ ਤਾ ਕੀ ਲਾਗਹੁ ਪਾਈ ॥੩॥
11 ਜਾ ਕਉ ਦਇਆ ਕਰਹੁ ਮੇਰੇ ਸੁਆਮੀ ॥
12 ਕਹੁ ਨਾਨਕ ਨਾਹੀ ਤਿਨ ਕਾਮੀ ॥੪॥੨੮॥੭੯॥
13 ਆਸਾ ਮਹਲਾ ੫ ॥
14 ਜਉ ਮੈ ਅਪੁਨਾ ਸਤਿਗੁਰੁ ਧਿਆਇਆ ॥
15 ਤਬ ਮੇਰੈ ਮਨਿ ਮਹਾ ਸੁਖੁ ਪਾਇਆ ॥੧॥
16 ਮਿਟਿ ਗਈ ਗਣਤ ਬਿਨਾਸਿਉ ਸੰਸਾ ॥
17 ਨਾਮਿ ਰਤੇ ਜਨ ਭਏ ਭਗਵੰਤਾ ॥੧॥ ਰਹਾਉ ॥
18 ਜਉ ਮੈ ਅਪੁਨਾ ਸਾਹਿਬੁ ਚੀਤਿ ॥
19 ਤਉ ਭਉ ਮਿਟਿਓ ਮੇਰੇ ਮੀਤ ॥੨॥
20 ਜਉ ਮੈ ਓਟ ਗਹੀ ਪ੍ਰਭ ਤੇਰੀ ॥
21 ਤਾਂ ਪੂਰਨ ਹੋਈ ਮਨਸਾ ਮੇਰੀ ॥੩॥
22 ਦੇਖਿ ਚਲਿਤ ਮਨਿ ਭਏ ਦਿਲਾਸਾ ॥
23 ਨਾਨਕ ਦਾਸ ਤੇਰਾ ਭਰਵਾਸਾ ॥੪॥੨੯॥੮੦॥
24 ਆਸਾ ਮਹਲਾ ੫ ॥
25 ਅਨਦਿਨੁ ਮੂਸਾ ਲਾਜੁ ਟੁਕਾਈ ॥
26 ਗਿਰਤ ਕੂਪ ਮਹਿ ਖਾਹਿ ਮਿਠਾਈ ॥੧॥
27 ਸੋਚਤ ਸਾਚਤ ਰੈਨਿ ਬਿਹਾਨੀ ॥
28 ਅਨਿਕ ਰੰਗ ਮਾਇਆ ਕੇ ਚਿਤਵਤ ਕਬਹੂ ਨ ਸਿਮਰੈ ਸਾਰਿੰਗਪਾਨੀ ॥੧॥ ਰਹਾਉ ॥
29 ਦ੍ਰੁਮ ਕੀ ਛਾਇਆ ਨਿਹਚਲ ਗ੍ਰਿਹੁ ਬਾਂਧਿਆ ॥
30 ਕਾਲ ਕੈ ਫਾਂਸਿ ਸਕਤ ਸਰੁ ਸਾਂਧਿਆ ॥੨॥
31 ਬਾਲੂ ਕਨਾਰਾ ਤਰੰਗ ਮੁਖਿ ਆਇਆ ॥
32 ਸੋ ਥਾਨੁ ਮੂੜਿ ਨਿਹਚਲੁ ਕਰਿ ਪਾਇਆ ॥੩॥
33 ਸਾਧਸੰਗਿ ਜਪਿਓ ਹਰਿ ਰਾਇ ॥
34 ਨਾਨਕ ਜੀਵੈ ਹਰਿ ਗੁਣ ਗਾਇ ॥੪॥੩੦॥੮੧॥
35 ਆਸਾ ਮਹਲਾ ੫ ਦੁਤੁਕੇ ੯ ॥
36 ਉਨ ਕੈ ਸੰਗਿ ਤੂ ਕਰਤੀ ਕੇਲ ॥
37 ਉਨ ਕੈ ਸੰਗਿ ਹਮ ਤੁਮ ਸੰਗਿ ਮੇਲ ॥
38 ਉਨੑ ਕੈ ਸੰਗਿ ਤੁਮ ਸਭੁ ਕੋਊ ਲੋਰੈ ॥
39 ਓਸੁ ਬਿਨਾ ਕੋਊ ਮੁਖੁ ਨਹੀ ਜੋਰੈ ॥੧॥
40 ਤੇ ਬੈਰਾਗੀ ਕਹਾ ਸਮਾਏ ॥
41 ਤਿਸੁ ਬਿਨੁ ਤੁਹੀ ਦੁਹੇਰੀ ਰੀ ॥੧॥ ਰਹਾਉ ॥
42 ਉਨੑ ਕੈ ਸੰਗਿ ਤੂ ਗ੍ਰਿਹ ਮਹਿ ਮਾਹਰਿ ॥
43 ਉਨੑ ਕੈ ਸੰਗਿ ਤੂ ਹੋਈ ਹੈ ਜਾਹਰਿ ॥
44 ਉਨੑ ਕੈ ਸੰਗਿ ਤੂ ਰਖੀ ਪਪੋਲਿ ॥
45 ਓਸੁ ਬਿਨਾ ਤੂੰ ਛੁਟਕੀ ਰੋਲਿ ॥੨॥
46 ਉਨੑ ਕੈ ਸੰਗਿ ਤੇਰਾ ਮਾਨੁ ਮਹਤੁ ॥
47 ਉਨੑ ਕੈ ਸੰਗਿ ਤੁਮ ਸਾਕੁ ਜਗਤੁ ॥
48 ਉਨੑ ਕੈ ਸੰਗਿ ਤੇਰੀ ਸਭ ਬਿਧਿ ਥਾਟੀ ॥
49 ਓਸੁ ਬਿਨਾ ਤੂੰ ਹੋਈ ਹੈ ਮਾਟੀ ॥੩॥
50 ਓਹੁ ਬੈਰਾਗੀ ਮਰੈ ਨ ਜਾਇ ॥
51 ਹੁਕਮੇ ਬਾਧਾ ਕਾਰ ਕਮਾਇ ॥
52 ਜੋੜਿ ਵਿਛੋੜੇ ਨਾਨਕ ਥਾਪਿ ॥
53 ਅਪਨੀ ਕੁਦਰਤਿ ਜਾਣੈ ਆਪਿ ॥੪॥੩੧॥੮੨॥
54 ਆਸਾ ਮਹਲਾ ੫ ॥