Ang 405
1 ਰਾਗੁ ਆਸਾ ਮਹਲਾ ੫ ਘਰੁ ੧੨ ॥
2 ੴ ਸਤਿਗੁਰ ਪ੍ਰਸਾਦਿ ॥
3 ਤਿਆਗਿ ਸਗਲ ਸਿਆਨਪਾ ਭਜੁ ਪਾਰਬ੍ਰਹਮ ਨਿਰੰਕਾਰੁ ॥
4 ਏਕ ਸਾਚੇ ਨਾਮ ਬਾਝਹੁ ਸਗਲ ਦੀਸੈ ਛਾਰੁ ॥੧॥
5 ਸੋ ਪ੍ਰਭੁ ਜਾਣੀਐ ਸਦ ਸੰਗਿ ॥
6 ਗੁਰ ਪ੍ਰਸਾਦੀ ਬੂਝੀਐ ਏਕ ਹਰਿ ਕੈ ਰੰਗਿ ॥੧॥ ਰਹਾਉ ॥
7 ਸਰਣਿ ਸਮਰਥ ਏਕ ਕੇਰੀ ਦੂਜਾ ਨਾਹੀ ਠਾਉ ॥
8 ਮਹਾ ਭਉਜਲੁ ਲੰਘੀਐ ਸਦਾ ਹਰਿ ਗੁਣ ਗਾਉ ॥੨॥
9 ਜਨਮ ਮਰਣੁ ਨਿਵਾਰੀਐ ਦੁਖੁ ਨ ਜਮ ਪੁਰਿ ਹੋਇ ॥
10 ਨਾਮੁ ਨਿਧਾਨੁ ਸੋਈ ਪਾਏ ਕ੍ਰਿਪਾ ਕਰੇ ਪ੍ਰਭੁ ਸੋਇ ॥੩॥
11 ਏਕ ਟੇਕ ਅਧਾਰੁ ਏਕੋ ਏਕ ਕਾ ਮਨਿ ਜੋਰੁ ॥
12 ਨਾਨਕ ਜਪੀਐ ਮਿਲਿ ਸਾਧਸੰਗਤਿ ਹਰਿ ਬਿਨੁ ਅਵਰੁ ਨ ਹੋਰੁ ॥੪॥੧॥੧੩੬॥
13 ਆਸਾ ਮਹਲਾ ੫ ॥
14 ਜੀਉ ਮਨੁ ਤਨੁ ਪ੍ਰਾਨ ਪ੍ਰਭ ਕੇ ਦੀਏ ਸਭਿ ਰਸ ਭੋਗ ॥
15 ਦੀਨ ਬੰਧਪ ਜੀਅ ਦਾਤਾ ਸਰਣਿ ਰਾਖਣ ਜੋਗੁ ॥੧॥
16 ਮੇਰੇ ਮਨ ਧਿਆਇ ਹਰਿ ਹਰਿ ਨਾਉ ॥
17 ਹਲਤਿ ਪਲਤਿ ਸਹਾਇ ਸੰਗੇ ਏਕ ਸਿਉ ਲਿਵ ਲਾਉ ॥੧॥ ਰਹਾਉ ॥
18 ਬੇਦ ਸਾਸਤ੍ਰ ਜਨ ਧਿਆਵਹਿ ਤਰਣ ਕਉ ਸੰਸਾਰੁ ॥
19 ਕਰਮ ਧਰਮ ਅਨੇਕ ਕਿਰਿਆ ਸਭ ਊਪਰਿ ਨਾਮੁ ਅਚਾਰੁ ॥੨॥
20 ਕਾਮੁ ਕ੍ਰੋਧੁ ਅਹੰਕਾਰੁ ਬਿਨਸੈ ਮਿਲੈ ਸਤਿਗੁਰ ਦੇਵ ॥
21 ਨਾਮੁ ਦ੍ਰਿੜੁ ਕਰਿ ਭਗਤਿ ਹਰਿ ਕੀ ਭਲੀ ਪ੍ਰਭ ਕੀ ਸੇਵ ॥੩॥
22 ਚਰਣ ਸਰਣ ਦਇਆਲ ਤੇਰੀ ਤੂੰ ਨਿਮਾਣੇ ਮਾਣੁ ॥
23 ਜੀਅ ਪ੍ਰਾਣ ਅਧਾਰੁ ਤੇਰਾ ਨਾਨਕ ਕਾ ਪ੍ਰਭੁ ਤਾਣੁ ॥੪॥੨॥੧੩੭॥
24 ਆਸਾ ਮਹਲਾ ੫ ॥
25 ਡੋਲਿ ਡੋਲਿ ਮਹਾ ਦੁਖੁ ਪਾਇਆ ਬਿਨਾ ਸਾਧੂ ਸੰਗ ॥
26 ਖਾਟਿ ਲਾਭੁ ਗੋਬਿੰਦ ਹਰਿ ਰਸੁ ਪਾਰਬ੍ਰਹਮ ਇਕ ਰੰਗ ॥੧॥
27 ਹਰਿ ਕੋ ਨਾਮੁ ਜਪੀਐ ਨੀਤਿ ॥
28 ਸਾਸਿ ਸਾਸਿ ਧਿਆਇ ਸੋ ਪ੍ਰਭੁ ਤਿਆਗਿ ਅਵਰ ਪਰੀਤਿ ॥੧॥ ਰਹਾਉ ॥
29 ਕਰਣ ਕਾਰਣ ਸਮਰਥ ਸੋ ਪ੍ਰਭੁ ਜੀਅ ਦਾਤਾ ਆਪਿ ॥
30 ਤਿਆਗਿ ਸਗਲ ਸਿਆਣਪਾ ਆਠ ਪਹਰ ਪ੍ਰਭੁ ਜਾਪਿ ॥੨॥
31 ਮੀਤੁ ਸਖਾ ਸਹਾਇ ਸੰਗੀ ਊਚ ਅਗਮ ਅਪਾਰੁ ॥
32 ਚਰਣ ਕਮਲ ਬਸਾਇ ਹਿਰਦੈ ਜੀਅ ਕੋ ਆਧਾਰੁ ॥੩॥
33 ਕਰਿ ਕਿਰਪਾ ਪ੍ਰਭ ਪਾਰਬ੍ਰਹਮ ਗੁਣ ਤੇਰਾ ਜਸੁ ਗਾਉ ॥
34 ਸਰਬ ਸੂਖ ਵਡੀ ਵਡਿਆਈ ਜਪਿ ਜੀਵੈ ਨਾਨਕੁ ਨਾਉ ॥੪॥੩॥੧੩੮॥
35 ਆਸਾ ਮਹਲਾ ੫ ॥
36 ਉਦਮੁ ਕਰਉ ਕਰਾਵਹੁ ਠਾਕੁਰ ਪੇਖਤ ਸਾਧੂ ਸੰਗਿ ॥
37 ਹਰਿ ਹਰਿ ਨਾਮੁ ਚਰਾਵਹੁ ਰੰਗਨਿ ਆਪੇ ਹੀ ਪ੍ਰਭ ਰੰਗਿ ॥੧॥
38 ਮਨ ਮਹਿ ਰਾਮ ਨਾਮਾ ਜਾਪਿ ॥
39 ਕਰਿ ਕਿਰਪਾ ਵਸਹੁ ਮੇਰੈ ਹਿਰਦੈ ਹੋਇ ਸਹਾਈ ਆਪਿ ॥੧॥ ਰਹਾਉ ॥
40 ਸੁਣਿ ਸੁਣਿ ਨਾਮੁ ਤੁਮਾਰਾ ਪ੍ਰੀਤਮ ਪ੍ਰਭੁ ਪੇਖਨ ਕਾ ਚਾਉ ॥