Ang 420
1 ਹੁਕਮੀ ਪੈਧਾ ਜਾਇ ਦਰਗਹ ਭਾਣੀਐ ॥
2 ਹੁਕਮੇ ਹੀ ਸਿਰਿ ਮਾਰ ਬੰਦਿ ਰਬਾਣੀਐ ॥੫॥
3 ਲਾਹਾ ਸਚੁ ਨਿਆਉ ਮਨਿ ਵਸਾਈਐ ॥
4 ਲਿਖਿਆ ਪਲੈ ਪਾਇ ਗਰਬੁ ਵਞਾਈਐ ॥੬॥
5 ਮਨਮੁਖੀਆ ਸਿਰਿ ਮਾਰ ਵਾਦਿ ਖਪਾਈਐ ॥
6 ਠਗਿ ਮੁਠੀ ਕੂੜਿਆਰ ਬੰਨੑਿ ਚਲਾਈਐ ॥੭॥
7 ਸਾਹਿਬੁ ਰਿਦੈ ਵਸਾਇ ਨ ਪਛੋਤਾਵਹੀ ॥
8 ਗੁਨਹਾਂ ਬਖਸਣਹਾਰੁ ਸਬਦੁ ਕਮਾਵਹੀ ॥੮॥
9 ਨਾਨਕੁ ਮੰਗੈ ਸਚੁ ਗੁਰਮੁਖਿ ਘਾਲੀਐ ॥
10 ਮੈ ਤੁਝ ਬਿਨੁ ਅਵਰੁ ਨ ਕੋਇ ਨਦਰਿ ਨਿਹਾਲੀਐ ॥੯॥੧੬॥
11 ਆਸਾ ਮਹਲਾ ੧ ॥
12 ਕਿਆ ਜੰਗਲੁ ਢੂਢੀ ਜਾਇ ਮੈ ਘਰਿ ਬਨੁ ਹਰੀਆਵਲਾ ॥
13 ਸਚਿ ਟਿਕੈ ਘਰਿ ਆਇ ਸਬਦਿ ਉਤਾਵਲਾ ॥੧॥
14 ਜਹ ਦੇਖਾ ਤਹ ਸੋਇ ਅਵਰੁ ਨ ਜਾਣੀਐ ॥
15 ਗੁਰ ਕੀ ਕਾਰ ਕਮਾਇ ਮਹਲੁ ਪਛਾਣੀਐ ॥੧॥ ਰਹਾਉ ॥
16 ਆਪਿ ਮਿਲਾਵੈ ਸਚੁ ਤਾ ਮਨਿ ਭਾਵਈ ॥
17 ਚਲੈ ਸਦਾ ਰਜਾਇ ਅੰਕਿ ਸਮਾਵਈ ॥੨॥
18 ਸਚਾ ਸਾਹਿਬੁ ਮਨਿ ਵਸੈ ਵਸਿਆ ਮਨਿ ਸੋਈ ॥
19 ਆਪੇ ਦੇ ਵਡਿਆਈਆ ਦੇ ਤੋਟਿ ਨ ਹੋਈ ॥੩॥
20 ਅਬੇ ਤਬੇ ਕੀ ਚਾਕਰੀ ਕਿਉ ਦਰਗਹ ਪਾਵੈ ॥
21 ਪਥਰ ਕੀ ਬੇੜੀ ਜੇ ਚੜੈ ਭਰ ਨਾਲਿ ਬੁਡਾਵੈ ॥੪॥
22 ਆਪਨੜਾ ਮਨੁ ਵੇਚੀਐ ਸਿਰੁ ਦੀਜੈ ਨਾਲੇ ॥
23 ਗੁਰਮੁਖਿ ਵਸਤੁ ਪਛਾਣੀਐ ਅਪਨਾ ਘਰੁ ਭਾਲੇ ॥੫॥
24 ਜੰਮਣ ਮਰਣਾ ਆਖੀਐ ਤਿਨਿ ਕਰਤੈ ਕੀਆ ॥
25 ਆਪੁ ਗਵਾਇਆ ਮਰਿ ਰਹੇ ਫਿਰਿ ਮਰਣੁ ਨ ਥੀਆ ॥੬॥
26 ਸਾਈ ਕਾਰ ਕਮਾਵਣੀ ਧੁਰ ਕੀ ਫੁਰਮਾਈ ॥
27 ਜੇ ਮਨੁ ਸਤਿਗੁਰ ਦੇ ਮਿਲੈ ਕਿਨਿ ਕੀਮਤਿ ਪਾਈ ॥੭॥
28 ਰਤਨਾ ਪਾਰਖੁ ਸੋ ਧਣੀ ਤਿਨਿ ਕੀਮਤਿ ਪਾਈ ॥
29 ਨਾਨਕ ਸਾਹਿਬੁ ਮਨਿ ਵਸੈ ਸਚੀ ਵਡਿਆਈ ॥੮॥੧੭॥
30 ਆਸਾ ਮਹਲਾ ੧ ॥
31 ਜਿਨੑੀ ਨਾਮੁ ਵਿਸਾਰਿਆ ਦੂਜੈ ਭਰਮਿ ਭੁਲਾਈ ॥
32 ਮੂਲੁ ਛੋਡਿ ਡਾਲੀ ਲਗੇ ਕਿਆ ਪਾਵਹਿ ਛਾਈ ॥੧॥
33 ਬਿਨੁ ਨਾਵੈ ਕਿਉ ਛੂਟੀਐ ਜੇ ਜਾਣੈ ਕੋਈ ॥
34 ਗੁਰਮੁਖਿ ਹੋਇ ਤ ਛੂਟੀਐ ਮਨਮੁਖਿ ਪਤਿ ਖੋਈ ॥੧॥ ਰਹਾਉ ॥
35 ਜਿਨੑੀ ਏਕੋ ਸੇਵਿਆ ਪੂਰੀ ਮਤਿ ਭਾਈ ॥
36 ਆਦਿ ਜੁਗਾਦਿ ਨਿਰੰਜਨਾ ਜਨ ਹਰਿ ਸਰਣਾਈ ॥੨॥
37 ਸਾਹਿਬੁ ਮੇਰਾ ਏਕੁ ਹੈ ਅਵਰੁ ਨਹੀ ਭਾਈ ॥
38 ਕਿਰਪਾ ਤੇ ਸੁਖੁ ਪਾਇਆ ਸਾਚੇ ਪਰਥਾਈ ॥੩॥
39 ਗੁਰ ਬਿਨੁ ਕਿਨੈ ਨ ਪਾਇਓ ਕੇਤੀ ਕਹੈ ਕਹਾਏ ॥
40 ਆਪਿ ਦਿਖਾਵੈ ਵਾਟੜੀਂ ਸਚੀ ਭਗਤਿ ਦ੍ਰਿੜਾਏ ॥੪॥
41 ਮਨਮੁਖੁ ਜੇ ਸਮਝਾਈਐ ਭੀ ਉਝੜਿ ਜਾਏ ॥
42 ਬਿਨੁ ਹਰਿ ਨਾਮ ਨ ਛੂਟਸੀ ਮਰਿ ਨਰਕ ਸਮਾਏ ॥੫॥
43 ਜਨਮਿ ਮਰੈ ਭਰਮਾਈਐ ਹਰਿ ਨਾਮੁ ਨ ਲੇਵੈ ॥
44 ਤਾ ਕੀ ਕੀਮਤਿ ਨਾ ਪਵੈ ਬਿਨੁ ਗੁਰ ਕੀ ਸੇਵੈ ॥੬॥