Ang 449
1 ਜਨੁ ਨਾਨਕੁ ਮੁਸਕਿ ਝਕੋਲਿਆ ਸਭੁ ਜਨਮੁ ਧਨੁ ਧੰਨਾ ॥੧॥
2 ਹਰਿ ਪ੍ਰੇਮ ਬਾਣੀ ਮਨੁ ਮਾਰਿਆ ਅਣੀਆਲੇ ਅਣੀਆ ਰਾਮ ਰਾਜੇ ॥
3 ਜਿਸੁ ਲਾਗੀ ਪੀਰ ਪਿਰੰਮ ਕੀ ਸੋ ਜਾਣੈ ਜਰੀਆ ॥
4 ਜੀਵਨ ਮੁਕਤਿ ਸੋ ਆਖੀਐ ਮਰਿ ਜੀਵੈ ਮਰੀਆ ॥
5 ਜਨ ਨਾਨਕ ਸਤਿਗੁਰੁ ਮੇਲਿ ਹਰਿ ਜਗੁ ਦੁਤਰੁ ਤਰੀਆ ॥੨॥
6 ਹਮ ਮੂਰਖ ਮੁਗਧ ਸਰਣਾਗਤੀ ਮਿਲੁ ਗੋਵਿੰਦ ਰੰਗਾ ਰਾਮ ਰਾਜੇ ॥
7 ਗੁਰਿ ਪੂਰੈ ਹਰਿ ਪਾਇਆ ਹਰਿ ਭਗਤਿ ਇਕ ਮੰਗਾ ॥
8 ਮੇਰਾ ਮਨੁ ਤਨੁ ਸਬਦਿ ਵਿਗਾਸਿਆ ਜਪਿ ਅਨਤ ਤਰੰਗਾ ॥
9 ਮਿਲਿ ਸੰਤ ਜਨਾ ਹਰਿ ਪਾਇਆ ਨਾਨਕ ਸਤਸੰਗਾ ॥੩॥
10 ਦੀਨ ਦਇਆਲ ਸੁਣਿ ਬੇਨਤੀ ਹਰਿ ਪ੍ਰਭ ਹਰਿ ਰਾਇਆ ਰਾਮ ਰਾਜੇ ॥
11 ਹਉ ਮਾਗਉ ਸਰਣਿ ਹਰਿ ਨਾਮ ਕੀ ਹਰਿ ਹਰਿ ਮੁਖਿ ਪਾਇਆ ॥
12 ਭਗਤਿ ਵਛਲੁ ਹਰਿ ਬਿਰਦੁ ਹੈ ਹਰਿ ਲਾਜ ਰਖਾਇਆ ॥
13 ਜਨੁ ਨਾਨਕੁ ਸਰਣਾਗਤੀ ਹਰਿ ਨਾਮਿ ਤਰਾਇਆ ॥੪॥੮॥੧੫॥
14 ਆਸਾ ਮਹਲਾ ੪ ॥
15 ਗੁਰਮੁਖਿ ਢੂੰਢਿ ਢੂਢੇਦਿਆ ਹਰਿ ਸਜਣੁ ਲਧਾ ਰਾਮ ਰਾਜੇ ॥
16 ਕੰਚਨ ਕਾਇਆ ਕੋਟ ਗੜ ਵਿਚਿ ਹਰਿ ਹਰਿ ਸਿਧਾ ॥
17 ਹਰਿ ਹਰਿ ਹੀਰਾ ਰਤਨੁ ਹੈ ਮੇਰਾ ਮਨੁ ਤਨੁ ਵਿਧਾ ॥
18 ਧੁਰਿ ਭਾਗ ਵਡੇ ਹਰਿ ਪਾਇਆ ਨਾਨਕ ਰਸਿ ਗੁਧਾ ॥੧॥
19 ਪੰਥੁ ਦਸਾਵਾ ਨਿਤ ਖੜੀ ਮੁੰਧ ਜੋਬਨਿ ਬਾਲੀ ਰਾਮ ਰਾਜੇ ॥
20 ਹਰਿ ਹਰਿ ਨਾਮੁ ਚੇਤਾਇ ਗੁਰ ਹਰਿ ਮਾਰਗਿ ਚਾਲੀ ॥
21 ਮੇਰੈ ਮਨਿ ਤਨਿ ਨਾਮੁ ਆਧਾਰੁ ਹੈ ਹਉਮੈ ਬਿਖੁ ਜਾਲੀ ॥
22 ਜਨ ਨਾਨਕ ਸਤਿਗੁਰੁ ਮੇਲਿ ਹਰਿ ਹਰਿ ਮਿਲਿਆ ਬਨਵਾਲੀ ॥੨॥
23 ਗੁਰਮੁਖਿ ਪਿਆਰੇ ਆਇ ਮਿਲੁ ਮੈ ਚਿਰੀ ਵਿਛੁੰਨੇ ਰਾਮ ਰਾਜੇ ॥
24 ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਹਰਿ ਨੈਣ ਰਸਿ ਭਿੰਨੇ ॥
25 ਮੈ ਹਰਿ ਪ੍ਰਭੁ ਪਿਆਰਾ ਦਸਿ ਗੁਰੁ ਮਿਲਿ ਹਰਿ ਮਨੁ ਮੰਨੇ ॥
26 ਹਉ ਮੂਰਖੁ ਕਾਰੈ ਲਾਈਆ ਨਾਨਕ ਹਰਿ ਕੰਮੇ ॥੩॥
27 ਗੁਰ ਅੰਮ੍ਰਿਤ ਭਿੰਨੀ ਦੇਹੁਰੀ ਅੰਮ੍ਰਿਤੁ ਬੁਰਕੇ ਰਾਮ ਰਾਜੇ ॥
28 ਜਿਨਾ ਗੁਰਬਾਣੀ ਮਨਿ ਭਾਈਆ ਅੰਮ੍ਰਿਤਿ ਛਕਿ ਛਕੇ ॥
29 ਗੁਰ ਤੁਠੈ ਹਰਿ ਪਾਇਆ ਚੂਕੇ ਧਕ ਧਕੇ ॥
30 ਹਰਿ ਜਨੁ ਹਰਿ ਹਰਿ ਹੋਇਆ ਨਾਨਕੁ ਹਰਿ ਇਕੇ ॥੪॥੯॥੧੬॥
31 ਆਸਾ ਮਹਲਾ ੪ ॥
32 ਹਰਿ ਅੰਮ੍ਰਿਤ ਭਗਤਿ ਭੰਡਾਰ ਹੈ ਗੁਰ ਸਤਿਗੁਰ ਪਾਸੇ ਰਾਮ ਰਾਜੇ ॥
33 ਗੁਰੁ ਸਤਿਗੁਰੁ ਸਚਾ ਸਾਹੁ ਹੈ ਸਿਖ ਦੇਇ ਹਰਿ ਰਾਸੇ ॥
34 ਧਨੁ ਧੰਨੁ ਵਣਜਾਰਾ ਵਣਜੁ ਹੈ ਗੁਰੁ ਸਾਹੁ ਸਾਬਾਸੇ ॥
35 ਜਨੁ ਨਾਨਕੁ ਗੁਰੁ ਤਿਨੑੀ ਪਾਇਆ ਜਿਨ ਧੁਰਿ ਲਿਖਤੁ ਲਿਲਾਟਿ ਲਿਖਾਸੇ ॥੧॥
36 ਸਚੁ ਸਾਹੁ ਹਮਾਰਾ ਤੂੰ ਧਣੀ ਸਭੁ ਜਗਤੁ ਵਣਜਾਰਾ ਰਾਮ ਰਾਜੇ ॥
37 ਸਭ ਭਾਂਡੇ ਤੁਧੈ ਸਾਜਿਆ ਵਿਚਿ ਵਸਤੁ ਹਰਿ ਥਾਰਾ ॥
38 ਜੋ ਪਾਵਹਿ ਭਾਂਡੇ ਵਿਚਿ ਵਸਤੁ ਸਾ ਨਿਕਲੈ ਕਿਆ ਕੋਈ ਕਰੇ ਵੇਚਾਰਾ ॥