Ang 50
1 ਸਤਿਗੁਰੁ ਗਹਿਰ ਗਭੀਰੁ ਹੈ ਸੁਖ ਸਾਗਰੁ ਅਘਖੰਡੁ ॥
2 ਜਿਨਿ ਗੁਰੁ ਸੇਵਿਆ ਆਪਣਾ ਜਮਦੂਤ ਨ ਲਾਗੈ ਡੰਡੁ ॥
3 ਗੁਰ ਨਾਲਿ ਤੁਲਿ ਨ ਲਗਈ ਖੋਜਿ ਡਿਠਾ ਬ੍ਰਹਮੰਡੁ ॥
4 ਨਾਮੁ ਨਿਧਾਨੁ ਸਤਿਗੁਰਿ ਦੀਆ ਸੁਖੁ ਨਾਨਕ ਮਨ ਮਹਿ ਮੰਡੁ ॥੪॥੨੦॥੯੦॥
5 ਸਿਰੀਰਾਗੁ ਮਹਲਾ ੫ ॥
6 ਮਿਠਾ ਕਰਿ ਕੈ ਖਾਇਆ ਕਉੜਾ ਉਪਜਿਆ ਸਾਦੁ ॥
7 ਭਾਈ ਮੀਤ ਸੁਰਿਦ ਕੀਏ ਬਿਖਿਆ ਰਚਿਆ ਬਾਦੁ ॥
8 ਜਾਂਦੇ ਬਿਲਮ ਨ ਹੋਵਈ ਵਿਣੁ ਨਾਵੈ ਬਿਸਮਾਦੁ ॥੧॥
9 ਮੇਰੇ ਮਨ ਸਤਗੁਰ ਕੀ ਸੇਵਾ ਲਾਗੁ ॥
10 ਜੋ ਦੀਸੈ ਸੋ ਵਿਣਸਣਾ ਮਨ ਕੀ ਮਤਿ ਤਿਆਗੁ ॥੧॥ ਰਹਾਉ ॥
11 ਜਿਉ ਕੂਕਰੁ ਹਰਕਾਇਆ ਧਾਵੈ ਦਹ ਦਿਸ ਜਾਇ ॥
12 ਲੋਭੀ ਜੰਤੁ ਨ ਜਾਣਈ ਭਖੁ ਅਭਖੁ ਸਭ ਖਾਇ ॥
13 ਕਾਮ ਕ੍ਰੋਧ ਮਦਿ ਬਿਆਪਿਆ ਫਿਰਿ ਫਿਰਿ ਜੋਨੀ ਪਾਇ ॥੨॥
14 ਮਾਇਆ ਜਾਲੁ ਪਸਾਰਿਆ ਭੀਤਰਿ ਚੋਗ ਬਣਾਇ ॥
15 ਤ੍ਰਿਸਨਾ ਪੰਖੀ ਫਾਸਿਆ ਨਿਕਸੁ ਨ ਪਾਏ ਮਾਇ ॥
16 ਜਿਨਿ ਕੀਤਾ ਤਿਸਹਿ ਨ ਜਾਣਈ ਫਿਰਿ ਫਿਰਿ ਆਵੈ ਜਾਇ ॥੩॥
17 ਅਨਿਕ ਪ੍ਰਕਾਰੀ ਮੋਹਿਆ ਬਹੁ ਬਿਧਿ ਇਹੁ ਸੰਸਾਰੁ ॥
18 ਜਿਸ ਨੋ ਰਖੈ ਸੋ ਰਹੈ ਸੰਮ੍ਰਿਥੁ ਪੁਰਖੁ ਅਪਾਰੁ ॥
19 ਹਰਿ ਜਨ ਹਰਿ ਲਿਵ ਉਧਰੇ ਨਾਨਕ ਸਦ ਬਲਿਹਾਰੁ ॥੪॥੨੧॥੯੧॥
20 ਸਿਰੀਰਾਗੁ ਮਹਲਾ ੫ ਘਰੁ ੨ ॥
21 ਗੋਇਲਿ ਆਇਆ ਗੋਇਲੀ ਕਿਆ ਤਿਸੁ ਡੰਫੁ ਪਸਾਰੁ ॥
22 ਮੁਹਲਤਿ ਪੁੰਨੀ ਚਲਣਾ ਤੂੰ ਸੰਮਲੁ ਘਰ ਬਾਰੁ ॥੧॥
23 ਹਰਿ ਗੁਣ ਗਾਉ ਮਨਾ ਸਤਿਗੁਰੁ ਸੇਵਿ ਪਿਆਰਿ ॥
24 ਕਿਆ ਥੋੜੜੀ ਬਾਤ ਗੁਮਾਨੁ ॥੧॥ ਰਹਾਉ ॥
25 ਜੈਸੇ ਰੈਣਿ ਪਰਾਹੁਣੇ ਉਠਿ ਚਲਸਹਿ ਪਰਭਾਤਿ ॥
26 ਕਿਆ ਤੂੰ ਰਤਾ ਗਿਰਸਤ ਸਿਉ ਸਭ ਫੁਲਾ ਕੀ ਬਾਗਾਤਿ ॥੨॥
27 ਮੇਰੀ ਮੇਰੀ ਕਿਆ ਕਰਹਿ ਜਿਨਿ ਦੀਆ ਸੋ ਪ੍ਰਭੁ ਲੋੜਿ ॥
28 ਸਰਪਰ ਉਠੀ ਚਲਣਾ ਛਡਿ ਜਾਸੀ ਲਖ ਕਰੋੜਿ ॥੩॥
29 ਲਖ ਚਉਰਾਸੀਹ ਭ੍ਰਮਤਿਆ ਦੁਲਭ ਜਨਮੁ ਪਾਇਓਇ ॥
30 ਨਾਨਕ ਨਾਮੁ ਸਮਾਲਿ ਤੂੰ ਸੋ ਦਿਨੁ ਨੇੜਾ ਆਇਓਇ ॥੪॥੨੨॥੯੨॥
31 ਸਿਰੀਰਾਗੁ ਮਹਲਾ ੫ ॥
32 ਤਿਚਰੁ ਵਸਹਿ ਸੁਹੇਲੜੀ ਜਿਚਰੁ ਸਾਥੀ ਨਾਲਿ ॥
33 ਜਾ ਸਾਥੀ ਉਠੀ ਚਲਿਆ ਤਾ ਧਨ ਖਾਕੂ ਰਾਲਿ ॥੧॥
34 ਮਨਿ ਬੈਰਾਗੁ ਭਇਆ ਦਰਸਨੁ ਦੇਖਣੈ ਕਾ ਚਾਉ ॥
35 ਧੰਨੁ ਸੁ ਤੇਰਾ ਥਾਨੁ ॥੧॥ ਰਹਾਉ ॥
36 ਜਿਚਰੁ ਵਸਿਆ ਕੰਤੁ ਘਰਿ ਜੀਉ ਜੀਉ ਸਭਿ ਕਹਾਤਿ ॥
37 ਜਾ ਉਠੀ ਚਲਸੀ ਕੰਤੜਾ ਤਾ ਕੋਇ ਨ ਪੁਛੈ ਤੇਰੀ ਬਾਤ ॥੨॥
38 ਪੇਈਅੜੈ ਸਹੁ ਸੇਵਿ ਤੂੰ ਸਾਹੁਰੜੈ ਸੁਖਿ ਵਸੁ ॥
39 ਗੁਰ ਮਿਲਿ ਚਜੁ ਅਚਾਰੁ ਸਿਖੁ ਤੁਧੁ ਕਦੇ ਨ ਲਗੈ ਦੁਖੁ ॥੩॥
40 ਸਭਨਾ ਸਾਹੁਰੈ ਵੰਞਣਾ ਸਭਿ ਮੁਕਲਾਵਣਹਾਰ ॥