Ang 500
1 ਗੂਜਰੀ ਮਹਲਾ ੫ ॥
2 ਕਰਿ ਕਿਰਪਾ ਅਪਨਾ ਦਰਸੁ ਦੀਜੈ ਜਸੁ ਗਾਵਉ ਨਿਸਿ ਅਰੁ ਭੋਰ ॥
3 ਕੇਸ ਸੰਗਿ ਦਾਸ ਪਗ ਝਾਰਉ ਇਹੈ ਮਨੋਰਥ ਮੋਰ ॥੧॥
4 ਠਾਕੁਰ ਤੁਝ ਬਿਨੁ ਬੀਆ ਨ ਹੋਰ ॥
5 ਚਿਤਿ ਚਿਤਵਉ ਹਰਿ ਰਸਨ ਅਰਾਧਉ ਨਿਰਖਉ ਤੁਮਰੀ ਓਰ ॥੧॥ ਰਹਾਉ ॥
6 ਦਇਆਲ ਪੁਰਖ ਸਰਬ ਕੇ ਠਾਕੁਰ ਬਿਨਉ ਕਰਉ ਕਰ ਜੋਰਿ ॥
7 ਨਾਮੁ ਜਪੈ ਨਾਨਕੁ ਦਾਸੁ ਤੁਮਰੋ ਉਧਰਸਿ ਆਖੀ ਫੋਰ ॥੨॥੧੧॥੨੦॥
8 ਗੂਜਰੀ ਮਹਲਾ ੫ ॥
9 ਬ੍ਰਹਮ ਲੋਕ ਅਰੁ ਰੁਦ੍ਰ ਲੋਕ ਆਈ ਇੰਦ੍ਰ ਲੋਕ ਤੇ ਧਾਇ ॥
10 ਸਾਧਸੰਗਤਿ ਕਉ ਜੋਹਿ ਨ ਸਾਕੈ ਮਲਿ ਮਲਿ ਧੋਵੈ ਪਾਇ ॥੧॥
11 ਅਬ ਮੋਹਿ ਆਇ ਪਰਿਓ ਸਰਨਾਇ ॥
12 ਗੁਹਜ ਪਾਵਕੋ ਬਹੁਤੁ ਪ੍ਰਜਾਰੈ ਮੋ ਕਉ ਸਤਿਗੁਰਿ ਦੀਓ ਹੈ ਬਤਾਇ ॥੧॥ ਰਹਾਉ ॥
13 ਸਿਧ ਸਾਧਿਕ ਅਰੁ ਜਖੵ ਕਿੰਨਰ ਨਰ ਰਹੀ ਕੰਠਿ ਉਰਝਾਇ ॥
14 ਜਨ ਨਾਨਕ ਅੰਗੁ ਕੀਆ ਪ੍ਰਭਿ ਕਰਤੈ ਜਾ ਕੈ ਕੋਟਿ ਐਸੀ ਦਾਸਾਇ ॥੨॥੧੨॥੨੧॥
15 ਗੂਜਰੀ ਮਹਲਾ ੫ ॥
16 ਅਪਜਸੁ ਮਿਟੈ ਹੋਵੈ ਜਗਿ ਕੀਰਤਿ ਦਰਗਹ ਬੈਸਣੁ ਪਾਈਐ ॥
17 ਜਮ ਕੀ ਤ੍ਰਾਸ ਨਾਸ ਹੋਇ ਖਿਨ ਮਹਿ ਸੁਖ ਅਨਦ ਸੇਤੀ ਘਰਿ ਜਾਈਐ ॥੧॥
18 ਜਾ ਤੇ ਘਾਲ ਨ ਬਿਰਥੀ ਜਾਈਐ ॥
19 ਆਠ ਪਹਰ ਸਿਮਰਹੁ ਪ੍ਰਭੁ ਅਪਨਾ ਮਨਿ ਤਨਿ ਸਦਾ ਧਿਆਈਐ ॥੧॥ ਰਹਾਉ ॥
20 ਮੋਹਿ ਸਰਨਿ ਦੀਨ ਦੁਖ ਭੰਜਨ ਤੂੰ ਦੇਹਿ ਸੋਈ ਪ੍ਰਭ ਪਾਈਐ ॥
21 ਚਰਣ ਕਮਲ ਨਾਨਕ ਰੰਗਿ ਰਾਤੇ ਹਰਿ ਦਾਸਹ ਪੈਜ ਰਖਾਈਐ ॥੨॥੧੩॥੨੨॥
22 ਗੂਜਰੀ ਮਹਲਾ ੫ ॥
23 ਬਿਸ੍ਵੰਭਰ ਜੀਅਨ ਕੋ ਦਾਤਾ ਭਗਤਿ ਭਰੇ ਭੰਡਾਰ ॥
24 ਜਾ ਕੀ ਸੇਵਾ ਨਿਫਲ ਨ ਹੋਵਤ ਖਿਨ ਮਹਿ ਕਰੇ ਉਧਾਰ ॥੧॥
25 ਮਨ ਮੇਰੇ ਚਰਨ ਕਮਲ ਸੰਗਿ ਰਾਚੁ ॥
26 ਸਗਲ ਜੀਅ ਜਾ ਕਉ ਆਰਾਧਹਿ ਤਾਹੂ ਕਉ ਤੂੰ ਜਾਚੁ ॥੧॥ ਰਹਾਉ ॥
27 ਨਾਨਕ ਸਰਣਿ ਤੁਮੑਾਰੀ ਕਰਤੇ ਤੂੰ ਪ੍ਰਭ ਪ੍ਰਾਨ ਅਧਾਰ ॥
28 ਹੋਇ ਸਹਾਈ ਜਿਸੁ ਤੂੰ ਰਾਖਹਿ ਤਿਸੁ ਕਹਾ ਕਰੇ ਸੰਸਾਰੁ ॥੨॥੧੪॥੨੩॥
29 ਗੂਜਰੀ ਮਹਲਾ ੫ ॥
30 ਜਨ ਕੀ ਪੈਜ ਸਵਾਰੀ ਆਪ ॥
31 ਹਰਿ ਹਰਿ ਨਾਮੁ ਦੀਓ ਗੁਰਿ ਅਵਖਧੁ ਉਤਰਿ ਗਇਓ ਸਭੁ ਤਾਪ ॥੧॥ ਰਹਾਉ ॥
32 ਹਰਿਗੋਬਿੰਦੁ ਰਖਿਓ ਪਰਮੇਸਰਿ ਅਪੁਨੀ ਕਿਰਪਾ ਧਾਰਿ ॥
33 ਮਿਟੀ ਬਿਆਧਿ ਸਰਬ ਸੁਖ ਹੋਏ ਹਰਿ ਗੁਣ ਸਦਾ ਬੀਚਾਰਿ ॥੧॥
34 ਅੰਗੀਕਾਰੁ ਕੀਓ ਮੇਰੈ ਕਰਤੈ ਗੁਰ ਪੂਰੇ ਕੀ ਵਡਿਆਈ ॥
35 ਅਬਿਚਲ ਨੀਵ ਧਰੀ ਗੁਰ ਨਾਨਕ ਨਿਤ ਨਿਤ ਚੜੈ ਸਵਾਈ ॥੨॥੧੫॥੨੪॥
36 ਗੂਜਰੀ ਮਹਲਾ ੫ ॥
37 ਕਬਹੂ ਹਰਿ ਸਿਉ ਚੀਤੁ ਨ ਲਾਇਓ ॥