Ang 554
1 ਮਃ ੫ ॥
2 ਘਟਿ ਵਸਹਿ ਚਰਣਾਰਬਿੰਦ ਰਸਨਾ ਜਪੈ ਗੁਪਾਲ ॥
3 ਨਾਨਕ ਸੋ ਪ੍ਰਭੁ ਸਿਮਰੀਐ ਤਿਸੁ ਦੇਹੀ ਕਉ ਪਾਲਿ ॥੨॥
4 ਪਉੜੀ ॥
5 ਆਪੇ ਅਠਸਠਿ ਤੀਰਥ ਕਰਤਾ ਆਪਿ ਕਰੇ ਇਸਨਾਨੁ ॥
6 ਆਪੇ ਸੰਜਮਿ ਵਰਤੈ ਸ੍ਵਾਮੀ ਆਪਿ ਜਪਾਇਹਿ ਨਾਮੁ ॥
7 ਆਪਿ ਦਇਆਲੁ ਹੋਇ ਭਉ ਖੰਡਨੁ ਆਪਿ ਕਰੈ ਸਭੁ ਦਾਨੁ ॥
8 ਜਿਸ ਨੋ ਗੁਰਮੁਖਿ ਆਪਿ ਬੁਝਾਏ ਸੋ ਸਦ ਹੀ ਦਰਗਹਿ ਪਾਏ ਮਾਨੁ ॥
9 ਜਿਸ ਦੀ ਪੈਜ ਰਖੈ ਹਰਿ ਸੁਆਮੀ ਸੋ ਸਚਾ ਹਰਿ ਜਾਨੁ ॥੧੪॥
10 ਸਲੋਕੁ ਮਃ ੩ ॥
11 ਨਾਨਕ ਬਿਨੁ ਸਤਿਗੁਰ ਭੇਟੇ ਜਗੁ ਅੰਧੁ ਹੈ ਅੰਧੇ ਕਰਮ ਕਮਾਇ ॥
12 ਸਬਦੈ ਸਿਉ ਚਿਤੁ ਨ ਲਾਵਈ ਜਿਤੁ ਸੁਖੁ ਵਸੈ ਮਨਿ ਆਇ ॥
13 ਤਾਮਸਿ ਲਗਾ ਸਦਾ ਫਿਰੈ ਅਹਿਨਿਸਿ ਜਲਤੁ ਬਿਹਾਇ ॥
14 ਜੋ ਤਿਸੁ ਭਾਵੈ ਸੋ ਥੀਐ ਕਹਣਾ ਕਿਛੂ ਨ ਜਾਇ ॥੧॥
15 ਮਃ ੩ ॥
16 ਸਤਿਗੁਰੂ ਫੁਰਮਾਇਆ ਕਾਰੀ ਏਹ ਕਰੇਹੁ ॥
17 ਗੁਰੂ ਦੁਆਰੈ ਹੋਇ ਕੈ ਸਾਹਿਬੁ ਸੰਮਾਲੇਹੁ ॥
18 ਸਾਹਿਬੁ ਸਦਾ ਹਜੂਰਿ ਹੈ ਭਰਮੈ ਕੇ ਛਉੜ ਕਟਿ ਕੈ ਅੰਤਰਿ ਜੋਤਿ ਧਰੇਹੁ ॥
19 ਹਰਿ ਕਾ ਨਾਮੁ ਅੰਮ੍ਰਿਤੁ ਹੈ ਦਾਰੂ ਏਹੁ ਲਾਏਹੁ ॥
20 ਸਤਿਗੁਰ ਕਾ ਭਾਣਾ ਚਿਤਿ ਰਖਹੁ ਸੰਜਮੁ ਸਚਾ ਨੇਹੁ ॥
21 ਨਾਨਕ ਐਥੈ ਸੁਖੈ ਅੰਦਰਿ ਰਖਸੀ ਅਗੈ ਹਰਿ ਸਿਉ ਕੇਲ ਕਰੇਹੁ ॥੨॥
22 ਪਉੜੀ ॥
23 ਆਪੇ ਭਾਰ ਅਠਾਰਹ ਬਣਸਪਤਿ ਆਪੇ ਹੀ ਫਲ ਲਾਏ ॥
24 ਆਪੇ ਮਾਲੀ ਆਪਿ ਸਭੁ ਸਿੰਚੈ ਆਪੇ ਹੀ ਮੁਹਿ ਪਾਏ ॥
25 ਆਪੇ ਕਰਤਾ ਆਪੇ ਭੁਗਤਾ ਆਪੇ ਦੇਇ ਦਿਵਾਏ ॥
26 ਆਪੇ ਸਾਹਿਬੁ ਆਪੇ ਹੈ ਰਾਖਾ ਆਪੇ ਰਹਿਆ ਸਮਾਏ ॥
27 ਜਨੁ ਨਾਨਕ ਵਡਿਆਈ ਆਖੈ ਹਰਿ ਕਰਤੇ ਕੀ ਜਿਸ ਨੋ ਤਿਲੁ ਨ ਤਮਾਏ ॥੧੫॥
28 ਸਲੋਕ ਮਃ ੩ ॥
29 ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥
30 ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥
31 ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥
32 ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥
33 ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥
34 ਨਾਨਕ ਨਦਰੀ ਸਚੁ ਮਦੁ ਪਾਈਐ ਸਤਿਗੁਰੁ ਮਿਲੈ ਜਿਸੁ ਆਇ ॥
35 ਸਦਾ ਸਾਹਿਬ ਕੈ ਰੰਗਿ ਰਹੈ ਮਹਲੀ ਪਾਵੈ ਥਾਉ ॥੧॥
36 ਮਃ ੩ ॥
37 ਇਹੁ ਜਗਤੁ ਜੀਵਤੁ ਮਰੈ ਜਾ ਇਸ ਨੋ ਸੋਝੀ ਹੋਇ ॥
38 ਜਾ ਤਿਨੑਿ ਸਵਾਲਿਆ ਤਾਂ ਸਵਿ ਰਹਿਆ ਜਗਾਏ ਤਾਂ ਸੁਧਿ ਹੋਇ ॥
39 ਨਾਨਕ ਨਦਰਿ ਕਰੇ ਜੇ ਆਪਣੀ ਸਤਿਗੁਰੁ ਮੇਲੈ ਸੋਇ ॥
40 ਗੁਰ ਪ੍ਰਸਾਦਿ ਜੀਵਤੁ ਮਰੈ ਤਾ ਫਿਰਿ ਮਰਣੁ ਨ ਹੋਇ ॥੨॥
41 ਪਉੜੀ ॥
42 ਜਿਸ ਦਾ ਕੀਤਾ ਸਭੁ ਕਿਛੁ ਹੋਵੈ ਤਿਸ ਨੋ ਪਰਵਾਹ ਨਾਹੀ ਕਿਸੈ ਕੇਰੀ ॥
43 ਹਰਿ ਜੀਉ ਤੇਰਾ ਦਿਤਾ ਸਭੁ ਕੋ ਖਾਵੈ ਸਭ ਮੁਹਤਾਜੀ ਕਢੈ ਤੇਰੀ ॥