Ang 577
1 ਕਹੁ ਨਾਨਕ ਤਿਸੁ ਜਨ ਬਲਿਹਾਰੀ ਤੇਰਾ ਦਾਨੁ ਸਭਨੀ ਹੈ ਲੀਤਾ ॥੨॥
2 ਤਉ ਭਾਣਾ ਤਾਂ ਤ੍ਰਿਪਤਿ ਅਘਾਏ ਰਾਮ ॥
3 ਮਨੁ ਥੀਆ ਠੰਢਾ ਸਭ ਤ੍ਰਿਸਨ ਬੁਝਾਏ ਰਾਮ ॥
4 ਮਨੁ ਥੀਆ ਠੰਢਾ ਚੂਕੀ ਡੰਝਾ ਪਾਇਆ ਬਹੁਤੁ ਖਜਾਨਾ ॥
5 ਸਿਖ ਸੇਵਕ ਸਭਿ ਭੁੰਚਣ ਲਗੇ ਹੰਉ ਸਤਗੁਰ ਕੈ ਕੁਰਬਾਨਾ ॥
6 ਨਿਰਭਉ ਭਏ ਖਸਮ ਰੰਗਿ ਰਾਤੇ ਜਮ ਕੀ ਤ੍ਰਾਸ ਬੁਝਾਏ ॥
7 ਨਾਨਕ ਦਾਸੁ ਸਦਾ ਸੰਗਿ ਸੇਵਕੁ ਤੇਰੀ ਭਗਤਿ ਕਰੰਉ ਲਿਵ ਲਾਏ ॥੩॥
8 ਪੂਰੀ ਆਸਾ ਜੀ ਮਨਸਾ ਮੇਰੇ ਰਾਮ ॥
9 ਮੋਹਿ ਨਿਰਗੁਣ ਜੀਉ ਸਭਿ ਗੁਣ ਤੇਰੇ ਰਾਮ ॥
10 ਸਭਿ ਗੁਣ ਤੇਰੇ ਠਾਕੁਰ ਮੇਰੇ ਕਿਤੁ ਮੁਖਿ ਤੁਧੁ ਸਾਲਾਹੀ ॥
11 ਗੁਣੁ ਅਵਗੁਣੁ ਮੇਰਾ ਕਿਛੁ ਨ ਬੀਚਾਰਿਆ ਬਖਸਿ ਲੀਆ ਖਿਨ ਮਾਹੀ ॥
12 ਨਉ ਨਿਧਿ ਪਾਈ ਵਜੀ ਵਾਧਾਈ ਵਾਜੇ ਅਨਹਦ ਤੂਰੇ ॥
13 ਕਹੁ ਨਾਨਕ ਮੈ ਵਰੁ ਘਰਿ ਪਾਇਆ ਮੇਰੇ ਲਾਥੇ ਜੀ ਸਗਲ ਵਿਸੂਰੇ ॥੪॥੧॥
14 ਸਲੋਕੁ ॥
15 ਕਿਆ ਸੁਣੇਦੋ ਕੂੜੁ ਵੰਞਨਿ ਪਵਣ ਝੁਲਾਰਿਆ ॥
16 ਨਾਨਕ ਸੁਣੀਅਰ ਤੇ ਪਰਵਾਣੁ ਜੋ ਸੁਣੇਦੇ ਸਚੁ ਧਣੀ ॥੧॥
17 ਛੰਤੁ ॥
18 ਤਿਨ ਘੋਲਿ ਘੁਮਾਈ ਜਿਨ ਪ੍ਰਭੁ ਸ੍ਰਵਣੀ ਸੁਣਿਆ ਰਾਮ ॥
19 ਸੇ ਸਹਜਿ ਸੁਹੇਲੇ ਜਿਨ ਹਰਿ ਹਰਿ ਰਸਨਾ ਭਣਿਆ ਰਾਮ ॥
20 ਸੇ ਸਹਜਿ ਸੁਹੇਲੇ ਗੁਣਹ ਅਮੋਲੇ ਜਗਤ ਉਧਾਰਣ ਆਏ ॥
21 ਭੈ ਬੋਹਿਥ ਸਾਗਰ ਪ੍ਰਭ ਚਰਣਾ ਕੇਤੇ ਪਾਰਿ ਲਘਾਏ ॥
22 ਜਿਨ ਕੰਉ ਕ੍ਰਿਪਾ ਕਰੀ ਮੇਰੈ ਠਾਕੁਰਿ ਤਿਨ ਕਾ ਲੇਖਾ ਨ ਗਣਿਆ ॥
23 ਕਹੁ ਨਾਨਕ ਤਿਸੁ ਘੋਲਿ ਘੁਮਾਈ ਜਿਨਿ ਪ੍ਰਭੁ ਸ੍ਰਵਣੀ ਸੁਣਿਆ ॥੧॥
24 ਸਲੋਕੁ ॥
25 ਲੋਇਣ ਲੋਈ ਡਿਠ ਪਿਆਸ ਨ ਬੁਝੈ ਮੂ ਘਣੀ ॥
26 ਨਾਨਕ ਸੇ ਅਖੜੀਆਂ ਬਿਅੰਨਿ ਜਿਨੀ ਡਿਸੰਦੋ ਮਾ ਪਿਰੀ ॥੧॥
27 ਛੰਤੁ ॥
28 ਜਿਨੀ ਹਰਿ ਪ੍ਰਭੁ ਡਿਠਾ ਤਿਨ ਕੁਰਬਾਣੇ ਰਾਮ ॥
29 ਸੇ ਸਾਚੀ ਦਰਗਹ ਭਾਣੇ ਰਾਮ ॥
30 ਠਾਕੁਰਿ ਮਾਨੇ ਸੇ ਪਰਧਾਨੇ ਹਰਿ ਸੇਤੀ ਰੰਗਿ ਰਾਤੇ ॥
31 ਹਰਿ ਰਸਹਿ ਅਘਾਏ ਸਹਜਿ ਸਮਾਏ ਘਟਿ ਘਟਿ ਰਮਈਆ ਜਾਤੇ ॥
32 ਸੇਈ ਸਜਣ ਸੰਤ ਸੇ ਸੁਖੀਏ ਠਾਕੁਰ ਅਪਣੇ ਭਾਣੇ ॥
33 ਕਹੁ ਨਾਨਕ ਜਿਨ ਹਰਿ ਪ੍ਰਭੁ ਡਿਠਾ ਤਿਨ ਕੈ ਸਦ ਕੁਰਬਾਣੇ ॥੨॥
34 ਸਲੋਕੁ ॥
35 ਦੇਹ ਅੰਧਾਰੀ ਅੰਧ ਸੁੰਞੀ ਨਾਮ ਵਿਹੂਣੀਆ ॥
36 ਨਾਨਕ ਸਫਲ ਜਨੰਮੁ ਜੈ ਘਟਿ ਵੁਠਾ ਸਚੁ ਧਣੀ ॥੧॥
37 ਛੰਤੁ ॥
38 ਤਿਨ ਖੰਨੀਐ ਵੰਞਾਂ ਜਿਨ ਮੇਰਾ ਹਰਿ ਪ੍ਰਭੁ ਡੀਠਾ ਰਾਮ ॥
39 ਜਨ ਚਾਖਿ ਅਘਾਣੇ ਹਰਿ ਹਰਿ ਅੰਮ੍ਰਿਤੁ ਮੀਠਾ ਰਾਮ ॥
40 ਹਰਿ ਮਨਹਿ ਮੀਠਾ ਪ੍ਰਭੂ ਤੂਠਾ ਅਮਿਉ ਵੂਠਾ ਸੁਖ ਭਏ ॥
41 ਦੁਖ ਨਾਸ ਭਰਮ ਬਿਨਾਸ ਤਨ ਤੇ ਜਪਿ ਜਗਦੀਸ ਈਸਹ ਜੈ ਜਏ ॥
42 ਮੋਹ ਰਹਤ ਬਿਕਾਰ ਥਾਕੇ ਪੰਚ ਤੇ ਸੰਗੁ ਤੂਟਾ ॥