Ang 581
1 ਹਉ ਮੁਠੜੀ ਧੰਧੈ ਧਾਵਣੀਆ ਪਿਰਿ ਛੋਡਿਅੜੀ ਵਿਧਣਕਾਰੇ ॥
2 ਘਰਿ ਘਰਿ ਕੰਤੁ ਮਹੇਲੀਆ ਰੂੜੈ ਹੇਤਿ ਪਿਆਰੇ ॥
3 ਮੈ ਪਿਰੁ ਸਚੁ ਸਾਲਾਹਣਾ ਹਉ ਰਹਸਿਅੜੀ ਨਾਮਿ ਭਤਾਰੇ ॥੭॥
4 ਗੁਰਿ ਮਿਲਿਐ ਵੇਸੁ ਪਲਟਿਆ ਸਾ ਧਨ ਸਚੁ ਸੀਗਾਰੋ ॥
5 ਆਵਹੁ ਮਿਲਹੁ ਸਹੇਲੀਹੋ ਸਿਮਰਹੁ ਸਿਰਜਣਹਾਰੋ ॥
6 ਬਈਅਰਿ ਨਾਮਿ ਸੋੁਹਾਗਣੀ ਸਚੁ ਸਵਾਰਣਹਾਰੋ ॥
7 ਗਾਵਹੁ ਗੀਤੁ ਨ ਬਿਰਹੜਾ ਨਾਨਕ ਬ੍ਰਹਮ ਬੀਚਾਰੋ ॥੮॥੩॥
8 ਵਡਹੰਸੁ ਮਹਲਾ ੧ ॥
9 ਜਿਨਿ ਜਗੁ ਸਿਰਜਿ ਸਮਾਇਆ ਸੋ ਸਾਹਿਬੁ ਕੁਦਰਤਿ ਜਾਣੋਵਾ ॥
10 ਸਚੜਾ ਦੂਰਿ ਨ ਭਾਲੀਐ ਘਟਿ ਘਟਿ ਸਬਦੁ ਪਛਾਣੋਵਾ ॥
11 ਸਚੁ ਸਬਦੁ ਪਛਾਣਹੁ ਦੂਰਿ ਨ ਜਾਣਹੁ ਜਿਨਿ ਏਹ ਰਚਨਾ ਰਾਚੀ ॥
12 ਨਾਮੁ ਧਿਆਏ ਤਾ ਸੁਖੁ ਪਾਏ ਬਿਨੁ ਨਾਵੈ ਪਿੜ ਕਾਚੀ ॥
13 ਜਿਨਿ ਥਾਪੀ ਬਿਧਿ ਜਾਣੈ ਸੋਈ ਕਿਆ ਕੋ ਕਹੈ ਵਖਾਣੋ ॥
14 ਜਿਨਿ ਜਗੁ ਥਾਪਿ ਵਤਾਇਆ ਜਾਲੋੁ ਸੋ ਸਾਹਿਬੁ ਪਰਵਾਣੋ ॥੧॥
15 ਬਾਬਾ ਆਇਆ ਹੈ ਉਠਿ ਚਲਣਾ ਅਧ ਪੰਧੈ ਹੈ ਸੰਸਾਰੋਵਾ ॥
16 ਸਿਰਿ ਸਿਰਿ ਸਚੜੈ ਲਿਖਿਆ ਦੁਖੁ ਸੁਖੁ ਪੁਰਬਿ ਵੀਚਾਰੋਵਾ ॥
17 ਦੁਖੁ ਸੁਖੁ ਦੀਆ ਜੇਹਾ ਕੀਆ ਸੋ ਨਿਬਹੈ ਜੀਅ ਨਾਲੇ ॥
18 ਜੇਹੇ ਕਰਮ ਕਰਾਏ ਕਰਤਾ ਦੂਜੀ ਕਾਰ ਨ ਭਾਲੇ ॥
19 ਆਪਿ ਨਿਰਾਲਮੁ ਧੰਧੈ ਬਾਧੀ ਕਰਿ ਹੁਕਮੁ ਛਡਾਵਣਹਾਰੋ ॥
20 ਅਜੁ ਕਲਿ ਕਰਦਿਆ ਕਾਲੁ ਬਿਆਪੈ ਦੂਜੈ ਭਾਇ ਵਿਕਾਰੋ ॥੨॥
21 ਜਮ ਮਾਰਗ ਪੰਥੁ ਨ ਸੁਝਈ ਉਝੜੁ ਅੰਧ ਗੁਬਾਰੋਵਾ ॥
22 ਨਾ ਜਲੁ ਲੇਫ ਤੁਲਾਈਆ ਨਾ ਭੋਜਨ ਪਰਕਾਰੋਵਾ ॥
23 ਭੋਜਨ ਭਾਉ ਨ ਠੰਢਾ ਪਾਣੀ ਨਾ ਕਾਪੜੁ ਸੀਗਾਰੋ ॥
24 ਗਲਿ ਸੰਗਲੁ ਸਿਰਿ ਮਾਰੇ ਊਭੌ ਨਾ ਦੀਸੈ ਘਰ ਬਾਰੋ ॥
25 ਇਬ ਕੇ ਰਾਹੇ ਜੰਮਨਿ ਨਾਹੀ ਪਛੁਤਾਣੇ ਸਿਰਿ ਭਾਰੋ ॥
26 ਬਿਨੁ ਸਾਚੇ ਕੋ ਬੇਲੀ ਨਾਹੀ ਸਾਚਾ ਏਹੁ ਬੀਚਾਰੋ ॥੩॥
27 ਬਾਬਾ ਰੋਵਹਿ ਰਵਹਿ ਸੁ ਜਾਣੀਅਹਿ ਮਿਲਿ ਰੋਵੈ ਗੁਣ ਸਾਰੇਵਾ ॥
28 ਰੋਵੈ ਮਾਇਆ ਮੁਠੜੀ ਧੰਧੜਾ ਰੋਵਣਹਾਰੇਵਾ ॥
29 ਧੰਧਾ ਰੋਵੈ ਮੈਲੁ ਨ ਧੋਵੈ ਸੁਪਨੰਤਰੁ ਸੰਸਾਰੋ ॥
30 ਜਿਉ ਬਾਜੀਗਰੁ ਭਰਮੈ ਭੂਲੈ ਝੂਠਿ ਮੁਠੀ ਅਹੰਕਾਰੋ ॥
31 ਆਪੇ ਮਾਰਗਿ ਪਾਵਣਹਾਰਾ ਆਪੇ ਕਰਮ ਕਮਾਏ ॥
32 ਨਾਮਿ ਰਤੇ ਗੁਰਿ ਪੂਰੈ ਰਾਖੇ ਨਾਨਕ ਸਹਜਿ ਸੁਭਾਏ ॥੪॥੪॥
33 ਵਡਹੰਸੁ ਮਹਲਾ ੧ ॥
34 ਬਾਬਾ ਆਇਆ ਹੈ ਉਠਿ ਚਲਣਾ ਇਹੁ ਜਗੁ ਝੂਠੁ ਪਸਾਰੋਵਾ ॥
35 ਸਚਾ ਘਰੁ ਸਚੜੈ ਸੇਵੀਐ ਸਚੁ ਖਰਾ ਸਚਿਆਰੋਵਾ ॥
36 ਕੂੜਿ ਲਬਿ ਜਾਂ ਥਾਇ ਨ ਪਾਸੀ ਅਗੈ ਲਹੈ ਨ ਠਾਓ ॥
37 ਅੰਤਰਿ ਆਉ ਨ ਬੈਸਹੁ ਕਹੀਐ ਜਿਉ ਸੁੰਞੈ ਘਰਿ ਕਾਓ ॥
38 ਜੰਮਣੁ ਮਰਣੁ ਵਡਾ ਵੇਛੋੜਾ ਬਿਨਸੈ ਜਗੁ ਸਬਾਏ ॥
39 ਲਬਿ ਧੰਧੈ ਮਾਇਆ ਜਗਤੁ ਭੁਲਾਇਆ ਕਾਲੁ ਖੜਾ ਰੂਆਏ ॥੧॥