Ang 610
1 ਨਾਨਕ ਕਉ ਗੁਰੁ ਪੂਰਾ ਭੇਟਿਓ ਸਗਲੇ ਦੂਖ ਬਿਨਾਸੇ ॥੪॥੫॥
2 ਸੋਰਠਿ ਮਹਲਾ ੫ ॥
3 ਸੁਖੀਏ ਕਉ ਪੇਖੈ ਸਭ ਸੁਖੀਆ ਰੋਗੀ ਕੈ ਭਾਣੈ ਸਭ ਰੋਗੀ ॥
4 ਕਰਣ ਕਰਾਵਨਹਾਰ ਸੁਆਮੀ ਆਪਨ ਹਾਥਿ ਸੰਜੋਗੀ ॥੧॥
5 ਮਨ ਮੇਰੇ ਜਿਨਿ ਅਪੁਨਾ ਭਰਮੁ ਗਵਾਤਾ ॥
6 ਤਿਸ ਕੈ ਭਾਣੈ ਕੋਇ ਨ ਭੂਲਾ ਜਿਨਿ ਸਗਲੋ ਬ੍ਰਹਮੁ ਪਛਾਤਾ ॥ ਰਹਾਉ ॥
7 ਸੰਤ ਸੰਗਿ ਜਾ ਕਾ ਮਨੁ ਸੀਤਲੁ ਓਹੁ ਜਾਣੈ ਸਗਲੀ ਠਾਂਢੀ ॥
8 ਹਉਮੈ ਰੋਗਿ ਜਾ ਕਾ ਮਨੁ ਬਿਆਪਿਤ ਓਹੁ ਜਨਮਿ ਮਰੈ ਬਿਲਲਾਤੀ ॥੨॥
9 ਗਿਆਨ ਅੰਜਨੁ ਜਾ ਕੀ ਨੇਤ੍ਰੀ ਪੜਿਆ ਤਾ ਕਉ ਸਰਬ ਪ੍ਰਗਾਸਾ ॥
10 ਅਗਿਆਨਿ ਅੰਧੇਰੈ ਸੂਝਸਿ ਨਾਹੀ ਬਹੁੜਿ ਬਹੁੜਿ ਭਰਮਾਤਾ ॥੩॥
11 ਸੁਣਿ ਬੇਨੰਤੀ ਸੁਆਮੀ ਅਪੁਨੇ ਨਾਨਕੁ ਇਹੁ ਸੁਖੁ ਮਾਗੈ ॥
12 ਜਹ ਕੀਰਤਨੁ ਤੇਰਾ ਸਾਧੂ ਗਾਵਹਿ ਤਹ ਮੇਰਾ ਮਨੁ ਲਾਗੈ ॥੪॥੬॥
13 ਸੋਰਠਿ ਮਹਲਾ ੫ ॥
14 ਤਨੁ ਸੰਤਨ ਕਾ ਧਨੁ ਸੰਤਨ ਕਾ ਮਨੁ ਸੰਤਨ ਕਾ ਕੀਆ ॥
15 ਸੰਤ ਪ੍ਰਸਾਦਿ ਹਰਿ ਨਾਮੁ ਧਿਆਇਆ ਸਰਬ ਕੁਸਲ ਤਬ ਥੀਆ ॥੧॥
16 ਸੰਤਨ ਬਿਨੁ ਅਵਰੁ ਨ ਦਾਤਾ ਬੀਆ ॥
17 ਜੋ ਜੋ ਸਰਣਿ ਪਰੈ ਸਾਧੂ ਕੀ ਸੋ ਪਾਰਗਰਾਮੀ ਕੀਆ ॥ ਰਹਾਉ ॥
18 ਕੋਟਿ ਪਰਾਧ ਮਿਟਹਿ ਜਨ ਸੇਵਾ ਹਰਿ ਕੀਰਤਨੁ ਰਸਿ ਗਾਈਐ ॥
19 ਈਹਾ ਸੁਖੁ ਆਗੈ ਮੁਖ ਊਜਲ ਜਨ ਕਾ ਸੰਗੁ ਵਡਭਾਗੀ ਪਾਈਐ ॥੨॥
20 ਰਸਨਾ ਏਕ ਅਨੇਕ ਗੁਣ ਪੂਰਨ ਜਨ ਕੀ ਕੇਤਕ ਉਪਮਾ ਕਹੀਐ ॥
21 ਅਗਮ ਅਗੋਚਰ ਸਦ ਅਬਿਨਾਸੀ ਸਰਣਿ ਸੰਤਨ ਕੀ ਲਹੀਐ ॥੩॥
22 ਨਿਰਗੁਨ ਨੀਚ ਅਨਾਥ ਅਪਰਾਧੀ ਓਟ ਸੰਤਨ ਕੀ ਆਹੀ ॥
23 ਬੂਡਤ ਮੋਹ ਗ੍ਰਿਹ ਅੰਧ ਕੂਪ ਮਹਿ ਨਾਨਕ ਲੇਹੁ ਨਿਬਾਹੀ ॥੪॥੭॥
24 ਸੋਰਠਿ ਮਹਲਾ ੫ ਘਰੁ ੧ ॥
25 ਜਾ ਕੈ ਹਿਰਦੈ ਵਸਿਆ ਤੂ ਕਰਤੇ ਤਾ ਕੀ ਤੈਂ ਆਸ ਪੁਜਾਈ ॥
26 ਦਾਸ ਅਪੁਨੇ ਕਉ ਤੂ ਵਿਸਰਹਿ ਨਾਹੀ ਚਰਣ ਧੂਰਿ ਮਨਿ ਭਾਈ ॥੧॥
27 ਤੇਰੀ ਅਕਥ ਕਥਾ ਕਥਨੁ ਨ ਜਾਈ ॥
28 ਗੁਣ ਨਿਧਾਨ ਸੁਖਦਾਤੇ ਸੁਆਮੀ ਸਭ ਤੇ ਊਚ ਬਡਾਈ ॥ ਰਹਾਉ ॥
29 ਸੋ ਸੋ ਕਰਮ ਕਰਤ ਹੈ ਪ੍ਰਾਣੀ ਜੈਸੀ ਤੁਮ ਲਿਖਿ ਪਾਈ ॥
30 ਸੇਵਕ ਕਉ ਤੁਮ ਸੇਵਾ ਦੀਨੀ ਦਰਸਨੁ ਦੇਖਿ ਅਘਾਈ ॥੨॥
31 ਸਰਬ ਨਿਰੰਤਰਿ ਤੁਮਹਿ ਸਮਾਨੇ ਜਾ ਕਉ ਤੁਧੁ ਆਪਿ ਬੁਝਾਈ ॥
32 ਗੁਰ ਪਰਸਾਦਿ ਮਿਟਿਓ ਅਗਿਆਨਾ ਪ੍ਰਗਟ ਭਏ ਸਭ ਠਾਈ ॥੩॥
33 ਸੋਈ ਗਿਆਨੀ ਸੋਈ ਧਿਆਨੀ ਸੋਈ ਪੁਰਖੁ ਸੁਭਾਈ ॥
34 ਕਹੁ ਨਾਨਕ ਜਿਸੁ ਭਏ ਦਇਆਲਾ ਤਾ ਕਉ ਮਨ ਤੇ ਬਿਸਰਿ ਨ ਜਾਈ ॥੪॥੮॥
35 ਸੋਰਠਿ ਮਹਲਾ ੫ ॥
36 ਸਗਲ ਸਮਗ੍ਰੀ ਮੋਹਿ ਵਿਆਪੀ ਕਬ ਊਚੇ ਕਬ ਨੀਚੇ ॥
37 ਸੁਧੁ ਨ ਹੋਈਐ ਕਾਹੂ ਜਤਨਾ ਓੜਕਿ ਕੋ ਨ ਪਹੂਚੇ ॥੧॥