Ang 695
1 ਧਨਾਸਰੀ ਬਾਣੀ ਭਗਤਾਂ ਕੀ ਤ੍ਰਿਲੋਚਨ ॥
2 ੴ ਸਤਿਗੁਰ ਪ੍ਰਸਾਦਿ ॥
3 ਨਾਰਾਇਣ ਨਿੰਦਸਿ ਕਾਇ ਭੂਲੀ ਗਵਾਰੀ ॥
4 ਦੁਕ੍ਰਿਤੁ ਸੁਕ੍ਰਿਤੁ ਥਾਰੋ ਕਰਮੁ ਰੀ ॥੧॥ ਰਹਾਉ ॥
5 ਸੰਕਰਾ ਮਸਤਕਿ ਬਸਤਾ ਸੁਰਸਰੀ ਇਸਨਾਨ ਰੇ ॥
6 ਕੁਲ ਜਨ ਮਧੇ ਮਿਲੵਿੋ ਸਾਰਗ ਪਾਨ ਰੇ ॥
7 ਕਰਮ ਕਰਿ ਕਲੰਕੁ ਮਫੀਟਸਿ ਰੀ ॥੧॥
8 ਬਿਸ੍ਵ ਕਾ ਦੀਪਕੁ ਸ੍ਵਾਮੀ ਤਾ ਚੇ ਰੇ ਸੁਆਰਥੀ ਪੰਖੀ ਰਾਇ ਗਰੁੜ ਤਾ ਚੇ ਬਾਧਵਾ ॥
9 ਕਰਮ ਕਰਿ ਅਰੁਣ ਪਿੰਗੁਲਾ ਰੀ ॥੨॥
10 ਅਨਿਕ ਪਾਤਿਕ ਹਰਤਾ ਤ੍ਰਿਭਵਣ ਨਾਥੁ ਰੀ ਤੀਰਥਿ ਤੀਰਥਿ ਭ੍ਰਮਤਾ ਲਹੈ ਨ ਪਾਰੁ ਰੀ ॥
11 ਕਰਮ ਕਰਿ ਕਪਾਲੁ ਮਫੀਟਸਿ ਰੀ ॥੩॥
12 ਅੰਮ੍ਰਿਤ ਸਸੀਅ ਧੇਨ ਲਛਿਮੀ ਕਲਪਤਰ ਸਿਖਰਿ ਸੁਨਾਗਰ ਨਦੀ ਚੇ ਨਾਥੰ ॥
13 ਕਰਮ ਕਰਿ ਖਾਰੁ ਮਫੀਟਸਿ ਰੀ ॥੪॥
14 ਦਾਧੀਲੇ ਲੰਕਾ ਗੜੁ ਉਪਾੜੀਲੇ ਰਾਵਣ ਬਣੁ ਸਲਿ ਬਿਸਲਿ ਆਣਿ ਤੋਖੀਲੇ ਹਰੀ ॥
15 ਕਰਮ ਕਰਿ ਕਛਉਟੀ ਮਫੀਟਸਿ ਰੀ ॥੫॥
16 ਪੂਰਬਲੋ ਕ੍ਰਿਤ ਕਰਮੁ ਨ ਮਿਟੈ ਰੀ ਘਰ ਗੇਹਣਿ ਤਾ ਚੇ ਮੋਹਿ ਜਾਪੀਅਲੇ ਰਾਮ ਚੇ ਨਾਮੰ ॥
17 ਬਦਤਿ ਤ੍ਰਿਲੋਚਨ ਰਾਮ ਜੀ ॥੬॥੧॥
18 ਸ੍ਰੀ ਸੈਣੁ ॥
19 ਧੂਪ ਦੀਪ ਘ੍ਰਿਤ ਸਾਜਿ ਆਰਤੀ ॥
20 ਵਾਰਨੇ ਜਾਉ ਕਮਲਾ ਪਤੀ ॥੧॥
21 ਮੰਗਲਾ ਹਰਿ ਮੰਗਲਾ ॥
22 ਨਿਤ ਮੰਗਲੁ ਰਾਜਾ ਰਾਮ ਰਾਇ ਕੋ ॥੧॥ ਰਹਾਉ ॥
23 ਊਤਮੁ ਦੀਅਰਾ ਨਿਰਮਲ ਬਾਤੀ ॥
24 ਤੁਹਂੀ ਨਿਰੰਜਨੁ ਕਮਲਾ ਪਾਤੀ ॥੨॥
25 ਰਾਮਾ ਭਗਤਿ ਰਾਮਾਨੰਦੁ ਜਾਨੈ ॥
26 ਪੂਰਨ ਪਰਮਾਨੰਦੁ ਬਖਾਨੈ ॥੩॥
27 ਮਦਨ ਮੂਰਤਿ ਭੈ ਤਾਰਿ ਗੋਬਿੰਦੇ ॥
28 ਸੈਨੁ ਭਣੈ ਭਜੁ ਪਰਮਾਨੰਦੇ ॥੪॥੨॥
29 ਪੀਪਾ ॥
30 ਕਾਯਉ ਦੇਵਾ ਕਾਇਅਉ ਦੇਵਲ ਕਾਇਅਉ ਜੰਗਮ ਜਾਤੀ ॥
31 ਕਾਇਅਉ ਧੂਪ ਦੀਪ ਨਈਬੇਦਾ ਕਾਇਅਉ ਪੂਜਉ ਪਾਤੀ ॥੧॥
32 ਕਾਇਆ ਬਹੁ ਖੰਡ ਖੋਜਤੇ ਨਵ ਨਿਧਿ ਪਾਈ ॥
33 ਨਾ ਕਛੁ ਆਇਬੋ ਨਾ ਕਛੁ ਜਾਇਬੋ ਰਾਮ ਕੀ ਦੁਹਾਈ ॥੧॥ ਰਹਾਉ ॥
34 ਜੋ ਬ੍ਰਹਮੰਡੇ ਸੋਈ ਪਿੰਡੇ ਜੋ ਖੋਜੈ ਸੋ ਪਾਵੈ ॥
35 ਪੀਪਾ ਪ੍ਰਣਵੈ ਪਰਮ ਤਤੁ ਹੈ ਸਤਿਗੁਰੁ ਹੋਇ ਲਖਾਵੈ ॥੨॥੩॥
36 ਧੰਨਾ ॥
37 ਗੋਪਾਲ ਤੇਰਾ ਆਰਤਾ ॥
38 ਜੋ ਜਨ ਤੁਮਰੀ ਭਗਤਿ ਕਰੰਤੇ ਤਿਨ ਕੇ ਕਾਜ ਸਵਾਰਤਾ ॥੧॥ ਰਹਾਉ ॥
39 ਦਾਲਿ ਸੀਧਾ ਮਾਗਉ ਘੀਉ ॥
40 ਹਮਰਾ ਖੁਸੀ ਕਰੈ ਨਿਤ ਜੀਉ ॥
41 ਪਨੑੀਆ ਛਾਦਨੁ ਨੀਕਾ ॥
42 ਅਨਾਜੁ ਮਗਉ ਸਤ ਸੀ ਕਾ ॥੧॥
43 ਗਊ ਭੈਸ ਮਗਉ ਲਾਵੇਰੀ ॥
44 ਇਕ ਤਾਜਨਿ ਤੁਰੀ ਚੰਗੇਰੀ ॥
45 ਘਰ ਕੀ ਗੀਹਨਿ ਚੰਗੀ ॥
46 ਜਨੁ ਧੰਨਾ ਲੇਵੈ ਮੰਗੀ ॥੨॥੪॥