1 ਰਾਗੁ ਬੈਰਾੜੀ ਮਹਲਾ ੪ ਘਰੁ ੧ ਦੁਪਦੇ ॥
2 ੴ ਸਤਿਗੁਰ ਪ੍ਰਸਾਦਿ ॥
3 ਸੁਨਿ ਮਨ ਅਕਥ ਕਥਾ ਹਰਿ ਨਾਮ ॥
4 ਰਿਧਿ ਬੁਧਿ ਸਿਧਿ ਸੁਖ ਪਾਵਹਿ ਭਜੁ ਗੁਰਮਤਿ ਹਰਿ ਰਾਮ ਰਾਮ ॥੧॥ ਰਹਾਉ ॥
5 ਨਾਨਾ ਖਿਆਨ ਪੁਰਾਨ ਜਸੁ ਊਤਮ ਖਟ ਦਰਸਨ ਗਾਵਹਿ ਰਾਮ ॥
6 ਸੰਕਰ ਕ੍ਰੋੜਿ ਤੇਤੀਸ ਧਿਆਇਓ ਨਹੀ ਜਾਨਿਓ ਹਰਿ ਮਰਮਾਮ ॥੧॥
7 ਸੁਰਿ ਨਰ ਗਣ ਗੰਧ੍ਰਬ ਜਸੁ ਗਾਵਹਿ ਸਭ ਗਾਵਤ ਜੇਤ ਉਪਾਮ ॥
8 ਨਾਨਕ ਕ੍ਰਿਪਾ ਕਰੀ ਹਰਿ ਜਿਨ ਕਉ ਤੇ ਸੰਤ ਭਲੇ ਹਰਿ ਰਾਮ ॥੨॥੧॥
9 ਬੈਰਾੜੀ ਮਹਲਾ ੪ ॥
10 ਮਨ ਮਿਲਿ ਸੰਤ ਜਨਾ ਜਸੁ ਗਾਇਓ ॥
11 ਹਰਿ ਹਰਿ ਰਤਨੁ ਰਤਨੁ ਹਰਿ ਨੀਕੋ ਗੁਰਿ ਸਤਿਗੁਰਿ ਦਾਨੁ ਦਿਵਾਇਓ ॥੧॥ ਰਹਾਉ ॥
12 ਤਿਸੁ ਜਨ ਕਉ ਮਨੁ ਤਨੁ ਸਭੁ ਦੇਵਉ ਜਿਨਿ ਹਰਿ ਹਰਿ ਨਾਮੁ ਸੁਨਾਇਓ ॥
13 ਧਨੁ ਮਾਇਆ ਸੰਪੈ ਤਿਸੁ ਦੇਵਉ ਜਿਨਿ ਹਰਿ ਮੀਤੁ ਮਿਲਾਇਓ ॥੧॥
14 ਖਿਨੁ ਕਿੰਚਿਤ ਕ੍ਰਿਪਾ ਕਰੀ ਜਗਦੀਸਰਿ ਤਬ ਹਰਿ ਹਰਿ ਹਰਿ ਜਸੁ ਧਿਆਇਓ ॥
15 ਜਨ ਨਾਨਕ ਕਉ ਹਰਿ ਭੇਟੇ ਸੁਆਮੀ ਦੁਖੁ ਹਉਮੈ ਰੋਗੁ ਗਵਾਇਓ ॥੨॥੨॥
16 ਬੈਰਾੜੀ ਮਹਲਾ ੪ ॥
17 ਹਰਿ ਜਨੁ ਰਾਮ ਨਾਮ ਗੁਨ ਗਾਵੈ ॥
18 ਜੇ ਕੋਈ ਨਿੰਦ ਕਰੇ ਹਰਿ ਜਨ ਕੀ ਅਪੁਨਾ ਗੁਨੁ ਨ ਗਵਾਵੈ ॥੧॥ ਰਹਾਉ ॥
19 ਜੋ ਕਿਛੁ ਕਰੇ ਸੁ ਆਪੇ ਸੁਆਮੀ ਹਰਿ ਆਪੇ ਕਾਰ ਕਮਾਵੈ ॥
20 ਹਰਿ ਆਪੇ ਹੀ ਮਤਿ ਦੇਵੈ ਸੁਆਮੀ ਹਰਿ ਆਪੇ ਬੋਲਿ ਬੁਲਾਵੈ ॥੧॥