Ang 726
1 ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥
2 ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥
3 ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥
4 ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥
5 ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥
6 ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥
7 ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥
8 ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥
9 ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥
10 ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥
11 ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥
12 ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥
13 ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥
14 ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥
15 ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥
16 ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥
17 ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥
18 ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥
19 ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥
20 ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥
21 ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥
22 ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥
23 ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥
24 ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥
25 ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥
26 ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥
27 ਤਿਲੰਗ ਮਹਲਾ ੯ ਕਾਫੀ ॥
28 ੴ ਸਤਿਗੁਰ ਪ੍ਰਸਾਦਿ ॥
29 ਚੇਤਨਾ ਹੈ ਤਉ ਚੇਤ ਲੈ ਨਿਸਿ ਦਿਨਿ ਮੈ ਪ੍ਰਾਨੀ ॥
30 ਛਿਨੁ ਛਿਨੁ ਅਉਧ ਬਿਹਾਤੁ ਹੈ ਫੂਟੈ ਘਟ ਜਿਉ ਪਾਨੀ ॥੧॥ ਰਹਾਉ ॥
31 ਹਰਿ ਗੁਨ ਕਾਹਿ ਨ ਗਾਵਹੀ ਮੂਰਖ ਅਗਿਆਨਾ ॥
32 ਝੂਠੈ ਲਾਲਚਿ ਲਾਗਿ ਕੈ ਨਹਿ ਮਰਨੁ ਪਛਾਨਾ ॥੧॥
33 ਅਜਹੂ ਕਛੁ ਬਿਗਰਿਓ ਨਹੀ ਜੋ ਪ੍ਰਭ ਗੁਨ ਗਾਵੈ ॥
34 ਕਹੁ ਨਾਨਕ ਤਿਹ ਭਜਨ ਤੇ ਨਿਰਭੈ ਪਦੁ ਪਾਵੈ ॥੨॥੧॥
35 ਤਿਲੰਗ ਮਹਲਾ ੯ ॥
36 ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ॥
37 ਜੋ ਤਨੁ ਉਪਜਿਆ ਸੰਗ ਹੀ ਸੋ ਭੀ ਸੰਗਿ ਨ ਹੋਇਆ ॥੧॥ ਰਹਾਉ ॥
38 ਮਾਤ ਪਿਤਾ ਸੁਤ ਬੰਧ ਜਨ ਹਿਤੁ ਜਾ ਸਿਉ ਕੀਨਾ ॥
39 ਜੀਉ ਛੂਟਿਓ ਜਬ ਦੇਹ ਤੇ ਡਾਰਿ ਅਗਨਿ ਮੈ ਦੀਨਾ ॥੧॥