Ang 74
1 ਸੁਣਿ ਗਲਾ ਗੁਰ ਪਹਿ ਆਇਆ ॥
2 ਨਾਮੁ ਦਾਨੁ ਇਸਨਾਨੁ ਦਿੜਾਇਆ ॥
3 ਸਭੁ ਮੁਕਤੁ ਹੋਆ ਸੈਸਾਰੜਾ ਨਾਨਕ ਸਚੀ ਬੇੜੀ ਚਾੜਿ ਜੀਉ ॥੧੧॥
4 ਸਭ ਸ੍ਰਿਸਟਿ ਸੇਵੇ ਦਿਨੁ ਰਾਤਿ ਜੀਉ ॥
5 ਦੇ ਕੰਨੁ ਸੁਣਹੁ ਅਰਦਾਸਿ ਜੀਉ ॥
6 ਠੋਕਿ ਵਜਾਇ ਸਭ ਡਿਠੀਆ ਤੁਸਿ ਆਪੇ ਲਇਅਨੁ ਛਡਾਇ ਜੀਉ ॥੧੨॥
7 ਹੁਣਿ ਹੁਕਮੁ ਹੋਆ ਮਿਹਰਵਾਣ ਦਾ ॥
8 ਪੈ ਕੋਇ ਨ ਕਿਸੈ ਰਞਾਣਦਾ ॥
9 ਸਭ ਸੁਖਾਲੀ ਵੁਠੀਆ ਇਹੁ ਹੋਆ ਹਲੇਮੀ ਰਾਜੁ ਜੀਉ ॥੧੩॥
10 ਝਿੰਮਿ ਝਿੰਮਿ ਅੰਮ੍ਰਿਤੁ ਵਰਸਦਾ ॥
11 ਬੋਲਾਇਆ ਬੋਲੀ ਖਸਮ ਦਾ ॥
12 ਬਹੁ ਮਾਣੁ ਕੀਆ ਤੁਧੁ ਉਪਰੇ ਤੂੰ ਆਪੇ ਪਾਇਹਿ ਥਾਇ ਜੀਉ ॥੧੪॥
13 ਤੇਰਿਆ ਭਗਤਾ ਭੁਖ ਸਦ ਤੇਰੀਆ ॥
14 ਹਰਿ ਲੋਚਾ ਪੂਰਨ ਮੇਰੀਆ ॥
15 ਦੇਹੁ ਦਰਸੁ ਸੁਖਦਾਤਿਆ ਮੈ ਗਲ ਵਿਚਿ ਲੈਹੁ ਮਿਲਾਇ ਜੀਉ ॥੧੫॥
16 ਤੁਧੁ ਜੇਵਡੁ ਅਵਰੁ ਨ ਭਾਲਿਆ ॥
17 ਤੂੰ ਦੀਪ ਲੋਅ ਪਇਆਲਿਆ ॥
18 ਤੂੰ ਥਾਨਿ ਥਨੰਤਰਿ ਰਵਿ ਰਹਿਆ ਨਾਨਕ ਭਗਤਾ ਸਚੁ ਅਧਾਰੁ ਜੀਉ ॥੧੬॥
19 ਹਉ ਗੋਸਾਈ ਦਾ ਪਹਿਲਵਾਨੜਾ ॥
20 ਮੈ ਗੁਰ ਮਿਲਿ ਉਚ ਦੁਮਾਲੜਾ ॥
21 ਸਭ ਹੋਈ ਛਿੰਝ ਇਕਠੀਆ ਦਯੁ ਬੈਠਾ ਵੇਖੈ ਆਪਿ ਜੀਉ ॥੧੭॥
22 ਵਾਤ ਵਜਨਿ ਟੰਮਕ ਭੇਰੀਆ ॥
23 ਮਲ ਲਥੇ ਲੈਦੇ ਫੇਰੀਆ ॥
24 ਨਿਹਤੇ ਪੰਜਿ ਜੁਆਨ ਮੈ ਗੁਰ ਥਾਪੀ ਦਿਤੀ ਕੰਡਿ ਜੀਉ ॥੧੮॥
25 ਸਭ ਇਕਠੇ ਹੋਇ ਆਇਆ ॥
26 ਘਰਿ ਜਾਸਨਿ ਵਾਟ ਵਟਾਇਆ ॥
27 ਗੁਰਮੁਖਿ ਲਾਹਾ ਲੈ ਗਏ ਮਨਮੁਖ ਚਲੇ ਮੂਲੁ ਗਵਾਇ ਜੀਉ ॥੧੯॥
28 ਤੂੰ ਵਰਨਾ ਚਿਹਨਾ ਬਾਹਰਾ ॥
29 ਹਰਿ ਦਿਸਹਿ ਹਾਜਰੁ ਜਾਹਰਾ ॥
30 ਸੁਣਿ ਸੁਣਿ ਤੁਝੈ ਧਿਆਇਦੇ ਤੇਰੇ ਭਗਤ ਰਤੇ ਗੁਣਤਾਸੁ ਜੀਉ ॥੨੦॥
31 ਮੈ ਜੁਗਿ ਜੁਗਿ ਦਯੈ ਸੇਵੜੀ ॥
32 ਗੁਰਿ ਕਟੀ ਮਿਹਡੀ ਜੇਵੜੀ ॥
33 ਹਉ ਬਾਹੁੜਿ ਛਿੰਝ ਨ ਨਚਊ ਨਾਨਕ ਅਉਸਰੁ ਲਧਾ ਭਾਲਿ ਜੀਉ ॥੨੧॥੨॥੨੯॥
34 ੴ ਸਤਿਗੁਰ ਪ੍ਰਸਾਦਿ ॥
35 ਸਿਰੀਰਾਗੁ ਮਹਲਾ ੧ ਪਹਰੇ ਘਰੁ ੧ ॥
36 ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਇਆ ਗਰਭਾਸਿ ॥
37 ਉਰਧ ਤਪੁ ਅੰਤਰਿ ਕਰੇ ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ ॥
38 ਖਸਮ ਸੇਤੀ ਅਰਦਾਸਿ ਵਖਾਣੈ ਉਰਧ ਧਿਆਨਿ ਲਿਵ ਲਾਗਾ ॥
39 ਨਾ ਮਰਜਾਦੁ ਆਇਆ ਕਲਿ ਭੀਤਰਿ ਬਾਹੁੜਿ ਜਾਸੀ ਨਾਗਾ ॥
40 ਜੈਸੀ ਕਲਮ ਵੁੜੀ ਹੈ ਮਸਤਕਿ ਤੈਸੀ ਜੀਅੜੇ ਪਾਸਿ ॥
41 ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹੁਕਮਿ ਪਇਆ ਗਰਭਾਸਿ ॥੧॥