Ang 751
1 ਸੂਹੀ ਮਹਲਾ ੧ ਘਰੁ ੯ ॥
2 ੴ ਸਤਿਗੁਰ ਪ੍ਰਸਾਦਿ ॥
3 ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥
4 ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥
5 ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥
6 ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥
7 ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥
8 ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥
9 ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥
10 ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥
11 ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥
12 ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥
13 ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥
14 ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥
15 ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥
16 ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥
17 ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥
18 ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥
19 ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥
20 ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥
21 ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥
22 ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥੬॥
23 ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥
24 ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥
25 ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ਜੀਉ ॥੭॥
26 ਜਿਨਿ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ ॥
27 ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥
28 ਨਾਨਕ ਨਾਮੁ ਨ ਵੀਸਰੈ ਨਿਧਾਰਾ ਆਧਾਰੁ ਜੀਉ ॥੮॥੧॥੨॥
29 ਸੂਹੀ ਮਹਲਾ ੧ ਕਾਫੀ ਘਰੁ ੧੦ ॥
30 ੴ ਸਤਿਗੁਰ ਪ੍ਰਸਾਦਿ ॥
31 ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥
32 ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥
33 ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥
34 ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥
35 ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥