Ang 752
1 ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥
2 ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥
3 ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥
4 ਮੂਰਖ ਮਨ ਸਮਝਾਇ ਆਖਉ ਕੇਤੜਾ ॥
5 ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥
6 ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥
7 ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥
8 ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥
9 ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥
10 ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥
11 ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥
12 ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥
13 ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥
14 ਸੂਹੀ ਮਹਲਾ ੧ ॥
15 ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥
16 ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥
17 ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥
18 ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥
19 ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥
20 ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥
21 ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥
22 ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥
23 ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥
24 ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥
25 ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥
26 ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥
27 ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥
28 ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥
29 ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥
30 ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥
31 ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥
32 ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥
33 ਸੂਹੀ ਮਹਲਾ ੧ ॥
34 ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥
35 ਜਿਉ ਰਾਖਹਿ ਕਿਰਪਾ ਧਾਰਿ ਤਿਵੈ ਸੁਖੁ ਪਾਈਐ ॥੧॥
36 ਮੈ ਅੰਧੁਲੇ ਹਰਿ ਨਾਮੁ ਲਕੁਟੀ ਟੋਹਣੀ ॥
37 ਰਹਉ ਸਾਹਿਬ ਕੀ ਟੇਕ ਨ ਮੋਹੈ ਮੋਹਣੀ ॥੧॥ ਰਹਾਉ ॥
38 ਜਹ ਦੇਖਉ ਤਹ ਨਾਲਿ ਗੁਰਿ ਦੇਖਾਲਿਆ ॥
39 ਅੰਤਰਿ ਬਾਹਰਿ ਭਾਲਿ ਸਬਦਿ ਨਿਹਾਲਿਆ ॥੨॥
40 ਸੇਵੀ ਸਤਿਗੁਰ ਭਾਇ ਨਾਮੁ ਨਿਰੰਜਨਾ ॥
41 ਤੁਧੁ ਭਾਵੈ ਤਿਵੈ ਰਜਾਇ ਭਰਮੁ ਭਉ ਭੰਜਨਾ ॥੩॥
42 ਜਨਮਤ ਹੀ ਦੁਖੁ ਲਾਗੈ ਮਰਣਾ ਆਇ ਕੈ ॥
43 ਜਨਮੁ ਮਰਣੁ ਪਰਵਾਣੁ ਹਰਿ ਗੁਣ ਗਾਇ ਕੈ ॥੪॥
44 ਹਉ ਨਾਹੀ ਤੂ ਹੋਵਹਿ ਤੁਧ ਹੀ ਸਾਜਿਆ ॥