Ang 777
1 ਮੇਰੈ ਮਨਿ ਤਨਿ ਲੋਚਾ ਗੁਰਮੁਖੇ ਰਾਮ ਰਾਜਿਆ ਹਰਿ ਸਰਧਾ ਸੇਜ ਵਿਛਾਈ ॥
2 ਜਨ ਨਾਨਕ ਹਰਿ ਪ੍ਰਭ ਭਾਣੀਆ ਰਾਮ ਰਾਜਿਆ ਮਿਲਿਆ ਸਹਜਿ ਸੁਭਾਈ ॥੩॥
3 ਇਕਤੁ ਸੇਜੈ ਹਰਿ ਪ੍ਰਭੋ ਰਾਮ ਰਾਜਿਆ ਗੁਰੁ ਦਸੇ ਹਰਿ ਮੇਲੇਈ ॥
4 ਮੈ ਮਨਿ ਤਨਿ ਪ੍ਰੇਮ ਬੈਰਾਗੁ ਹੈ ਰਾਮ ਰਾਜਿਆ ਗੁਰੁ ਮੇਲੇ ਕਿਰਪਾ ਕਰੇਈ ॥
5 ਹਉ ਗੁਰ ਵਿਟਹੁ ਘੋਲਿ ਘੁਮਾਇਆ ਰਾਮ ਰਾਜਿਆ ਜੀਉ ਸਤਿਗੁਰ ਆਗੈ ਦੇਈ ॥
6 ਗੁਰੁ ਤੁਠਾ ਜੀਉ ਰਾਮ ਰਾਜਿਆ ਜਨ ਨਾਨਕ ਹਰਿ ਮੇਲੇਈ ॥੪॥੨॥੬॥੫॥੭॥੬॥੧੮॥
7 ਰਾਗੁ ਸੂਹੀ ਛੰਤ ਮਹਲਾ ੫ ਘਰੁ ੧ ॥
8 ੴ ਸਤਿਗੁਰ ਪ੍ਰਸਾਦਿ ॥
9 ਸੁਣਿ ਬਾਵਰੇ ਤੂ ਕਾਏ ਦੇਖਿ ਭੁਲਾਨਾ ॥
10 ਸੁਣਿ ਬਾਵਰੇ ਨੇਹੁ ਕੂੜਾ ਲਾਇਓ ਕੁਸੰਭ ਰੰਗਾਨਾ ॥
11 ਕੂੜੀ ਡੇਖਿ ਭੁਲੋ ਅਢੁ ਲਹੈ ਨ ਮੁਲੋ ਗੋਵਿਦ ਨਾਮੁ ਮਜੀਠਾ ॥
12 ਥੀਵਹਿ ਲਾਲਾ ਅਤਿ ਗੁਲਾਲਾ ਸਬਦੁ ਚੀਨਿ ਗੁਰ ਮੀਠਾ ॥
13 ਮਿਥਿਆ ਮੋਹਿ ਮਗਨੁ ਥੀ ਰਹਿਆ ਝੂਠ ਸੰਗਿ ਲਪਟਾਨਾ ॥
14 ਨਾਨਕ ਦੀਨ ਸਰਣਿ ਕਿਰਪਾ ਨਿਧਿ ਰਾਖੁ ਲਾਜ ਭਗਤਾਨਾ ॥੧॥
15 ਸੁਣਿ ਬਾਵਰੇ ਸੇਵਿ ਠਾਕੁਰੁ ਨਾਥੁ ਪਰਾਣਾ ॥
16 ਸੁਣਿ ਬਾਵਰੇ ਜੋ ਆਇਆ ਤਿਸੁ ਜਾਣਾ ॥
17 ਨਿਹਚਲੁ ਹਭ ਵੈਸੀ ਸੁਣਿ ਪਰਦੇਸੀ ਸੰਤਸੰਗਿ ਮਿਲਿ ਰਹੀਐ ॥
18 ਹਰਿ ਪਾਈਐ ਭਾਗੀ ਸੁਣਿ ਬੈਰਾਗੀ ਚਰਣ ਪ੍ਰਭੂ ਗਹਿ ਰਹੀਐ ॥
19 ਏਹੁ ਮਨੁ ਦੀਜੈ ਸੰਕ ਨ ਕੀਜੈ ਗੁਰਮੁਖਿ ਤਜਿ ਬਹੁ ਮਾਣਾ ॥
20 ਨਾਨਕ ਦੀਨ ਭਗਤ ਭਵ ਤਾਰਣ ਤੇਰੇ ਕਿਆ ਗੁਣ ਆਖਿ ਵਖਾਣਾ ॥੨॥
21 ਸੁਣਿ ਬਾਵਰੇ ਕਿਆ ਕੀਚੈ ਕੂੜਾ ਮਾਨੋ ॥
22 ਸੁਣਿ ਬਾਵਰੇ ਹਭੁ ਵੈਸੀ ਗਰਬੁ ਗੁਮਾਨੋ ॥
23 ਨਿਹਚਲੁ ਹਭ ਜਾਣਾ ਮਿਥਿਆ ਮਾਣਾ ਸੰਤ ਪ੍ਰਭੂ ਹੋਇ ਦਾਸਾ ॥
24 ਜੀਵਤ ਮਰੀਐ ਭਉਜਲੁ ਤਰੀਐ ਜੇ ਥੀਵੈ ਕਰਮਿ ਲਿਖਿਆਸਾ ॥
25 ਗੁਰੁ ਸੇਵੀਜੈ ਅੰਮ੍ਰਿਤੁ ਪੀਜੈ ਜਿਸੁ ਲਾਵਹਿ ਸਹਜਿ ਧਿਆਨੋ ॥
26 ਨਾਨਕੁ ਸਰਣਿ ਪਇਆ ਹਰਿ ਦੁਆਰੈ ਹਉ ਬਲਿ ਬਲਿ ਸਦ ਕੁਰਬਾਨੋ ॥੩॥
27 ਸੁਣਿ ਬਾਵਰੇ ਮਤੁ ਜਾਣਹਿ ਪ੍ਰਭੁ ਮੈ ਪਾਇਆ ॥
28 ਸੁਣਿ ਬਾਵਰੇ ਥੀਉ ਰੇਣੁ ਜਿਨੀ ਪ੍ਰਭੁ ਧਿਆਇਆ ॥
29 ਜਿਨਿ ਪ੍ਰਭੁ ਧਿਆਇਆ ਤਿਨਿ ਸੁਖੁ ਪਾਇਆ ਵਡਭਾਗੀ ਦਰਸਨੁ ਪਾਈਐ ॥
30 ਥੀਉ ਨਿਮਾਣਾ ਸਦ ਕੁਰਬਾਣਾ ਸਗਲਾ ਆਪੁ ਮਿਟਾਈਐ ॥
31 ਓਹੁ ਧਨੁ ਭਾਗ ਸੁਧਾ ਜਿਨਿ ਪ੍ਰਭੁ ਲਧਾ ਹਮ ਤਿਸੁ ਪਹਿ ਆਪੁ ਵੇਚਾਇਆ ॥
32 ਨਾਨਕ ਦੀਨ ਸਰਣਿ ਸੁਖ ਸਾਗਰ ਰਾਖੁ ਲਾਜ ਅਪਨਾਇਆ ॥੪॥੧॥
33 ਸੂਹੀ ਮਹਲਾ ੫ ॥
34 ਹਰਿ ਚਰਣ ਕਮਲ ਕੀ ਟੇਕ ਸਤਿਗੁਰਿ ਦਿਤੀ ਤੁਸਿ ਕੈ ਬਲਿ ਰਾਮ ਜੀਉ ॥