Ang 785
1 ਸਭ ਕੈ ਮਧਿ ਸਭ ਹੂ ਤੇ ਬਾਹਰਿ ਰਾਗ ਦੋਖ ਤੇ ਨਿਆਰੋ ॥
2 ਨਾਨਕ ਦਾਸ ਗੋਬਿੰਦ ਸਰਣਾਈ ਹਰਿ ਪ੍ਰੀਤਮੁ ਮਨਹਿ ਸਧਾਰੋ ॥੩॥
3 ਮੈ ਖੋਜਤ ਖੋਜਤ ਜੀ ਹਰਿ ਨਿਹਚਲੁ ਸੁ ਘਰੁ ਪਾਇਆ ॥
4 ਸਭਿ ਅਧ੍ਰੁਵ ਡਿਠੇ ਜੀਉ ਤਾ ਚਰਨ ਕਮਲ ਚਿਤੁ ਲਾਇਆ ॥
5 ਪ੍ਰਭੁ ਅਬਿਨਾਸੀ ਹਉ ਤਿਸ ਕੀ ਦਾਸੀ ਮਰੈ ਨ ਆਵੈ ਜਾਏ ॥
6 ਧਰਮ ਅਰਥ ਕਾਮ ਸਭਿ ਪੂਰਨ ਮਨਿ ਚਿੰਦੀ ਇਛ ਪੁਜਾਏ ॥
7 ਸ੍ਰੁਤਿ ਸਿਮ੍ਰਿਤਿ ਗੁਨ ਗਾਵਹਿ ਕਰਤੇ ਸਿਧ ਸਾਧਿਕ ਮੁਨਿ ਜਨ ਧਿਆਇਆ ॥
8 ਨਾਨਕ ਸਰਨਿ ਕ੍ਰਿਪਾ ਨਿਧਿ ਸੁਆਮੀ ਵਡਭਾਗੀ ਹਰਿ ਹਰਿ ਗਾਇਆ ॥੪॥੧॥੧੧॥
9 ੴ ਸਤਿਗੁਰ ਪ੍ਰਸਾਦਿ ॥
10 ਵਾਰ ਸੂਹੀ ਕੀ ਸਲੋਕਾ ਨਾਲਿ ਮਹਲਾ ੩ ॥
11 ਸਲੋਕੁ ਮਃ ੩ ॥
12 ਸੂਹੈ ਵੇਸਿ ਦੋਹਾਗਣੀ ਪਰ ਪਿਰੁ ਰਾਵਣ ਜਾਇ ॥
13 ਪਿਰੁ ਛੋਡਿਆ ਘਰਿ ਆਪਣੈ ਮੋਹੀ ਦੂਜੈ ਭਾਇ ॥
14 ਮਿਠਾ ਕਰਿ ਕੈ ਖਾਇਆ ਬਹੁ ਸਾਦਹੁ ਵਧਿਆ ਰੋਗੁ ॥
15 ਸੁਧੁ ਭਤਾਰੁ ਹਰਿ ਛੋਡਿਆ ਫਿਰਿ ਲਗਾ ਜਾਇ ਵਿਜੋਗੁ ॥
16 ਗੁਰਮੁਖਿ ਹੋਵੈ ਸੁ ਪਲਟਿਆ ਹਰਿ ਰਾਤੀ ਸਾਜਿ ਸੀਗਾਰਿ ॥
17 ਸਹਜਿ ਸਚੁ ਪਿਰੁ ਰਾਵਿਆ ਹਰਿ ਨਾਮਾ ਉਰ ਧਾਰਿ ॥
18 ਆਗਿਆਕਾਰੀ ਸਦਾ ਸੋੁਹਾਗਣਿ ਆਪਿ ਮੇਲੀ ਕਰਤਾਰਿ ॥
19 ਨਾਨਕ ਪਿਰੁ ਪਾਇਆ ਹਰਿ ਸਾਚਾ ਸਦਾ ਸੋੁਹਾਗਣਿ ਨਾਰਿ ॥੧॥
20 ਮਃ ੩ ॥
21 ਸੂਹਵੀਏ ਨਿਮਾਣੀਏ ਸੋ ਸਹੁ ਸਦਾ ਸਮੑਾਲਿ ॥
22 ਨਾਨਕ ਜਨਮੁ ਸਵਾਰਹਿ ਆਪਣਾ ਕੁਲੁ ਭੀ ਛੁਟੀ ਨਾਲਿ ॥੨॥
23 ਪਉੜੀ ॥
24 ਆਪੇ ਤਖਤੁ ਰਚਾਇਓਨੁ ਆਕਾਸ ਪਤਾਲਾ ॥
25 ਹੁਕਮੇ ਧਰਤੀ ਸਾਜੀਅਨੁ ਸਚੀ ਧਰਮਸਾਲਾ ॥
26 ਆਪਿ ਉਪਾਇ ਖਪਾਇਦਾ ਸਚੇ ਦੀਨ ਦਇਆਲਾ ॥
27 ਸਭਨਾ ਰਿਜਕੁ ਸੰਬਾਹਿਦਾ ਤੇਰਾ ਹੁਕਮੁ ਨਿਰਾਲਾ ॥
28 ਆਪੇ ਆਪਿ ਵਰਤਦਾ ਆਪੇ ਪ੍ਰਤਿਪਾਲਾ ॥੧॥
29 ਸਲੋਕੁ ਮਃ ੩ ॥
30 ਸੂਹਬ ਤਾ ਸੋਹਾਗਣੀ ਜਾ ਮੰਨਿ ਲੈਹਿ ਸਚੁ ਨਾਉ ॥
31 ਸਤਿਗੁਰੁ ਅਪਣਾ ਮਨਾਇ ਲੈ ਰੂਪੁ ਚੜੀ ਤਾ ਅਗਲਾ ਦੂਜਾ ਨਾਹੀ ਥਾਉ ॥
32 ਐਸਾ ਸੀਗਾਰੁ ਬਣਾਇ ਤੂ ਮੈਲਾ ਕਦੇ ਨ ਹੋਵਈ ਅਹਿਨਿਸਿ ਲਾਗੈ ਭਾਉ ॥
33 ਨਾਨਕ ਸੋਹਾਗਣਿ ਕਾ ਕਿਆ ਚਿਹਨੁ ਹੈ ਅੰਦਰਿ ਸਚੁ ਮੁਖੁ ਉਜਲਾ ਖਸਮੈ ਮਾਹਿ ਸਮਾਇ ॥੧॥
34 ਮਃ ੩ ॥
35 ਲੋਕਾ ਵੇ ਹਉ ਸੂਹਵੀ ਸੂਹਾ ਵੇਸੁ ਕਰੀ ॥
36 ਵੇਸੀ ਸਹੁ ਨ ਪਾਈਐ ਕਰਿ ਕਰਿ ਵੇਸ ਰਹੀ ॥
37 ਨਾਨਕ ਤਿਨੀ ਸਹੁ ਪਾਇਆ ਜਿਨੀ ਗੁਰ ਕੀ ਸਿਖ ਸੁਣੀ ॥
38 ਜੋ ਤਿਸੁ ਭਾਵੈ ਸੋ ਥੀਐ ਇਨ ਬਿਧਿ ਕੰਤ ਮਿਲੀ ॥੨॥