Ang 857
1 ਆਸਨੁ ਪਵਨ ਦੂਰਿ ਕਰਿ ਬਵਰੇ ॥
2 ਛੋਡਿ ਕਪਟੁ ਨਿਤ ਹਰਿ ਭਜੁ ਬਵਰੇ ॥੧॥ ਰਹਾਉ ॥
3 ਜਿਹ ਤੂ ਜਾਚਹਿ ਸੋ ਤ੍ਰਿਭਵਨ ਭੋਗੀ ॥
4 ਕਹਿ ਕਬੀਰ ਕੇਸੌ ਜਗਿ ਜੋਗੀ ॥੨॥੮॥
5 ਬਿਲਾਵਲੁ ॥
6 ਇਨੑਿ ਮਾਇਆ ਜਗਦੀਸ ਗੁਸਾਈ ਤੁਮੑਰੇ ਚਰਨ ਬਿਸਾਰੇ ॥
7 ਕਿੰਚਤ ਪ੍ਰੀਤਿ ਨ ਉਪਜੈ ਜਨ ਕਉ ਜਨ ਕਹਾ ਕਰਹਿ ਬੇਚਾਰੇ ॥੧॥ ਰਹਾਉ ॥
8 ਧ੍ਰਿਗੁ ਤਨੁ ਧ੍ਰਿਗੁ ਧਨੁ ਧ੍ਰਿਗੁ ਇਹ ਮਾਇਆ ਧ੍ਰਿਗੁ ਧ੍ਰਿਗੁ ਮਤਿ ਬੁਧਿ ਫੰਨੀ ॥
9 ਇਸ ਮਾਇਆ ਕਉ ਦ੍ਰਿੜੁ ਕਰਿ ਰਾਖਹੁ ਬਾਂਧੇ ਆਪ ਬਚੰਨੀ ॥੧॥
10 ਕਿਆ ਖੇਤੀ ਕਿਆ ਲੇਵਾ ਦੇਈ ਪਰਪੰਚ ਝੂਠੁ ਗੁਮਾਨਾ ॥
11 ਕਹਿ ਕਬੀਰ ਤੇ ਅੰਤਿ ਬਿਗੂਤੇ ਆਇਆ ਕਾਲੁ ਨਿਦਾਨਾ ॥੨॥੯॥
12 ਬਿਲਾਵਲੁ ॥
13 ਸਰੀਰ ਸਰੋਵਰ ਭੀਤਰੇ ਆਛੈ ਕਮਲ ਅਨੂਪ ॥
14 ਪਰਮ ਜੋਤਿ ਪੁਰਖੋਤਮੋ ਜਾ ਕੈ ਰੇਖ ਨ ਰੂਪ ॥੧॥
15 ਰੇ ਮਨ ਹਰਿ ਭਜੁ ਭ੍ਰਮੁ ਤਜਹੁ ਜਗਜੀਵਨ ਰਾਮ ॥੧॥ ਰਹਾਉ ॥
16 ਆਵਤ ਕਛੂ ਨ ਦੀਸਈ ਨਹ ਦੀਸੈ ਜਾਤ ॥
17 ਜਹ ਉਪਜੈ ਬਿਨਸੈ ਤਹੀ ਜੈਸੇ ਪੁਰਿਵਨ ਪਾਤ ॥੨॥
18 ਮਿਥਿਆ ਕਰਿ ਮਾਇਆ ਤਜੀ ਸੁਖ ਸਹਜ ਬੀਚਾਰਿ ॥
19 ਕਹਿ ਕਬੀਰ ਸੇਵਾ ਕਰਹੁ ਮਨ ਮੰਝਿ ਮੁਰਾਰਿ ॥੩॥੧੦॥
20 ਬਿਲਾਵਲੁ ॥
21 ਜਨਮ ਮਰਨ ਕਾ ਭ੍ਰਮੁ ਗਇਆ ਗੋਬਿਦ ਲਿਵ ਲਾਗੀ ॥
22 ਜੀਵਤ ਸੁੰਨਿ ਸਮਾਨਿਆ ਗੁਰ ਸਾਖੀ ਜਾਗੀ ॥੧॥ ਰਹਾਉ ॥
23 ਕਾਸੀ ਤੇ ਧੁਨਿ ਊਪਜੈ ਧੁਨਿ ਕਾਸੀ ਜਾਈ ॥
24 ਕਾਸੀ ਫੂਟੀ ਪੰਡਿਤਾ ਧੁਨਿ ਕਹਾਂ ਸਮਾਈ ॥੧॥
25 ਤ੍ਰਿਕੁਟੀ ਸੰਧਿ ਮੈ ਪੇਖਿਆ ਘਟ ਹੂ ਘਟ ਜਾਗੀ ॥
26 ਐਸੀ ਬੁਧਿ ਸਮਾਚਰੀ ਘਟ ਮਾਹਿ ਤਿਆਗੀ ॥੨॥
27 ਆਪੁ ਆਪ ਤੇ ਜਾਨਿਆ ਤੇਜ ਤੇਜੁ ਸਮਾਨਾ ॥
28 ਕਹੁ ਕਬੀਰ ਅਬ ਜਾਨਿਆ ਗੋਬਿਦ ਮਨੁ ਮਾਨਾ ॥੩॥੧੧॥
29 ਬਿਲਾਵਲੁ ॥
30 ਚਰਨ ਕਮਲ ਜਾ ਕੈ ਰਿਦੈ ਬਸਹਿ ਸੋ ਜਨੁ ਕਿਉ ਡੋਲੈ ਦੇਵ ॥
31 ਮਾਨੌ ਸਭ ਸੁਖ ਨਉ ਨਿਧਿ ਤਾ ਕੈ ਸਹਜਿ ਸਹਜਿ ਜਸੁ ਬੋਲੈ ਦੇਵ ॥ ਰਹਾਉ ॥
32 ਤਬ ਇਹ ਮਤਿ ਜਉ ਸਭ ਮਹਿ ਪੇਖੈ ਕੁਟਿਲ ਗਾਂਠਿ ਜਬ ਖੋਲੈ ਦੇਵ ॥
33 ਬਾਰੰ ਬਾਰ ਮਾਇਆ ਤੇ ਅਟਕੈ ਲੈ ਨਰਜਾ ਮਨੁ ਤੋਲੈ ਦੇਵ ॥੧॥
34 ਜਹ ਉਹੁ ਜਾਇ ਤਹੀ ਸੁਖੁ ਪਾਵੈ ਮਾਇਆ ਤਾਸੁ ਨ ਝੋਲੈ ਦੇਵ ॥
35 ਕਹਿ ਕਬੀਰ ਮੇਰਾ ਮਨੁ ਮਾਨਿਆ ਰਾਮ ਪ੍ਰੀਤਿ ਕੀਓ ਲੈ ਦੇਵ ॥੨॥੧੨॥
36 ਬਿਲਾਵਲੁ ਬਾਣੀ ਭਗਤ ਨਾਮਦੇਵ ਜੀ ਕੀ ॥
37 ੴ ਸਤਿਗੁਰ ਪ੍ਰਸਾਦਿ ॥
38 ਸਫਲ ਜਨਮੁ ਮੋ ਕਉ ਗੁਰ ਕੀਨਾ ॥