Ang 860
1 ਕਿਛੁ ਕਿਸੀ ਕੈ ਹਥਿ ਨਾਹੀ ਮੇਰੇ ਸੁਆਮੀ ਐਸੀ ਮੇਰੈ ਸਤਿਗੁਰਿ ਬੂਝ ਬੁਝਾਈ ॥
2 ਜਨ ਨਾਨਕ ਕੀ ਆਸ ਤੂ ਜਾਣਹਿ ਹਰਿ ਦਰਸਨੁ ਦੇਖਿ ਹਰਿ ਦਰਸਨਿ ਤ੍ਰਿਪਤਾਈ ॥੪॥੧॥
3 ਗੋਂਡ ਮਹਲਾ ੪ ॥
4 ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥
5 ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥
6 ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥
7 ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ ॥
8 ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥
9 ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥
10 ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮੑਰੇ ਦੂਖ ਤਤਕਾਲ ਕਟਾਸਾ ॥
11 ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥
12 ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ ॥
13 ਜਿਤੁ ਦਿਨਿ ਉਨੑ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ ਨੇੜੈ ਕੋ ਨ ਢੁਕਾਸਾ ॥
14 ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥
15 ਤਿਸ ਕਾ ਭਰਵਾਸਾ ਕਿਉ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਨ ਸਕਾਸਾ ॥
16 ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨੑ ਅੰਤਿ ਛਡਾਏ ਜਿਨੑ ਹਰਿ ਪ੍ਰੀਤਿ ਚਿਤਾਸਾ ॥
17 ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ ਭਰਵਾਸਾ ॥੪॥੨॥
18 ਗੋਂਡ ਮਹਲਾ ੪ ॥
19 ਹਰਿ ਸਿਮਰਤ ਸਦਾ ਹੋਇ ਅਨੰਦੁ ਸੁਖੁ ਅੰਤਰਿ ਸਾਂਤਿ ਸੀਤਲ ਮਨੁ ਅਪਨਾ ॥
20 ਜੈਸੇ ਸਕਤਿ ਸੂਰੁ ਬਹੁ ਜਲਤਾ ਗੁਰ ਸਸਿ ਦੇਖੇ ਲਹਿ ਜਾਇ ਸਭ ਤਪਨਾ ॥੧॥
21 ਮੇਰੇ ਮਨ ਅਨਦਿਨੁ ਧਿਆਇ ਨਾਮੁ ਹਰਿ ਜਪਨਾ ॥
22 ਜਹਾ ਕਹਾ ਤੁਝੁ ਰਾਖੈ ਸਭ ਠਾਈ ਸੋ ਐਸਾ ਪ੍ਰਭੁ ਸੇਵਿ ਸਦਾ ਤੂ ਅਪਨਾ ॥੧॥ ਰਹਾਉ ॥
23 ਜਾ ਮਹਿ ਸਭਿ ਨਿਧਾਨ ਸੋ ਹਰਿ ਜਪਿ ਮਨ ਮੇਰੇ ਗੁਰਮੁਖਿ ਖੋਜਿ ਲਹਹੁ ਹਰਿ ਰਤਨਾ ॥
24 ਜਿਨ ਹਰਿ ਧਿਆਇਆ ਤਿਨ ਹਰਿ ਪਾਇਆ ਮੇਰਾ ਸੁਆਮੀ ਤਿਨ ਕੇ ਚਰਣ ਮਲਹੁ ਹਰਿ ਦਸਨਾ ॥੨॥
25 ਸਬਦੁ ਪਛਾਣਿ ਰਾਮ ਰਸੁ ਪਾਵਹੁ ਓਹੁ ਊਤਮੁ ਸੰਤੁ ਭਇਓ ਬਡ ਬਡਨਾ ॥
26 ਤਿਸੁ ਜਨ ਕੀ ਵਡਿਆਈ ਹਰਿ ਆਪਿ ਵਧਾਈ ਓਹੁ ਘਟੈ ਨ ਕਿਸੈ ਕੀ ਘਟਾਈ ਇਕੁ ਤਿਲੁ ਤਿਲੁ ਤਿਲਨਾ ॥੩॥