Ang 892
1 ਜਬ ਉਸ ਕਉ ਕੋਈ ਦੇਵੈ ਮਾਨੁ ॥
2 ਤਬ ਆਪਸ ਊਪਰਿ ਰਖੈ ਗੁਮਾਨੁ ॥
3 ਜਬ ਉਸ ਕਉ ਕੋਈ ਮਨਿ ਪਰਹਰੈ ॥
4 ਤਬ ਓਹ ਸੇਵਕਿ ਸੇਵਾ ਕਰੈ ॥੨॥
5 ਮੁਖਿ ਬੇਰਾਵੈ ਅੰਤਿ ਠਗਾਵੈ ॥
6 ਇਕਤੁ ਠਉਰ ਓਹ ਕਹੀ ਨ ਸਮਾਵੈ ॥
7 ਉਨਿ ਮੋਹੇ ਬਹੁਤੇ ਬ੍ਰਹਮੰਡ ॥
8 ਰਾਮ ਜਨੀ ਕੀਨੀ ਖੰਡ ਖੰਡ ॥੩॥
9 ਜੋ ਮਾਗੈ ਸੋ ਭੂਖਾ ਰਹੈ ॥
10 ਇਸੁ ਸੰਗਿ ਰਾਚੈ ਸੁ ਕਛੂ ਨ ਲਹੈ ॥
11 ਇਸਹਿ ਤਿਆਗਿ ਸਤਸੰਗਤਿ ਕਰੈ ॥
12 ਵਡਭਾਗੀ ਨਾਨਕ ਓਹੁ ਤਰੈ ॥੪॥੧੮॥੨੯॥
13 ਰਾਮਕਲੀ ਮਹਲਾ ੫ ॥
14 ਆਤਮ ਰਾਮੁ ਸਰਬ ਮਹਿ ਪੇਖੁ ॥
15 ਪੂਰਨ ਪੂਰਿ ਰਹਿਆ ਪ੍ਰਭ ਏਕੁ ॥
16 ਰਤਨੁ ਅਮੋਲੁ ਰਿਦੇ ਮਹਿ ਜਾਨੁ ॥
17 ਅਪਨੀ ਵਸਤੁ ਤੂ ਆਪਿ ਪਛਾਨੁ ॥੧॥
18 ਪੀ ਅੰਮ੍ਰਿਤੁ ਸੰਤਨ ਪਰਸਾਦਿ ॥
19 ਵਡੇ ਭਾਗ ਹੋਵਹਿ ਤਉ ਪਾਈਐ ਬਿਨੁ ਜਿਹਵਾ ਕਿਆ ਜਾਣੈ ਸੁਆਦੁ ॥੧॥ ਰਹਾਉ ॥
20 ਅਠ ਦਸ ਬੇਦ ਸੁਨੇ ਕਹ ਡੋਰਾ ॥
21 ਕੋਟਿ ਪ੍ਰਗਾਸ ਨ ਦਿਸੈ ਅੰਧੇਰਾ ॥
22 ਪਸੂ ਪਰੀਤਿ ਘਾਸ ਸੰਗਿ ਰਚੈ ॥
23 ਜਿਸੁ ਨਹੀ ਬੁਝਾਵੈ ਸੋ ਕਿਤੁ ਬਿਧਿ ਬੁਝੈ ॥੨॥
24 ਜਾਨਣਹਾਰੁ ਰਹਿਆ ਪ੍ਰਭੁ ਜਾਨਿ ॥
25 ਓਤਿ ਪੋਤਿ ਭਗਤਨ ਸੰਗਾਨਿ ॥
26 ਬਿਗਸਿ ਬਿਗਸਿ ਅਪੁਨਾ ਪ੍ਰਭੁ ਗਾਵਹਿ ॥
27 ਨਾਨਕ ਤਿਨ ਜਮ ਨੇੜਿ ਨ ਆਵਹਿ ॥੩॥੧੯॥੩੦॥
28 ਰਾਮਕਲੀ ਮਹਲਾ ੫ ॥
29 ਦੀਨੋ ਨਾਮੁ ਕੀਓ ਪਵਿਤੁ ॥
30 ਹਰਿ ਧਨੁ ਰਾਸਿ ਨਿਰਾਸ ਇਹ ਬਿਤੁ ॥
31 ਕਾਟੀ ਬੰਧਿ ਹਰਿ ਸੇਵਾ ਲਾਏ ॥
32 ਹਰਿ ਹਰਿ ਭਗਤਿ ਰਾਮ ਗੁਣ ਗਾਏ ॥੧॥
33 ਬਾਜੇ ਅਨਹਦ ਬਾਜਾ ॥
34 ਰਸਕਿ ਰਸਕਿ ਗੁਣ ਗਾਵਹਿ ਹਰਿ ਜਨ ਅਪਨੈ ਗੁਰਦੇਵਿ ਨਿਵਾਜਾ ॥੧॥ ਰਹਾਉ ॥
35 ਆਇ ਬਨਿਓ ਪੂਰਬਲਾ ਭਾਗੁ ॥
36 ਜਨਮ ਜਨਮ ਕਾ ਸੋਇਆ ਜਾਗੁ ॥
37 ਗਈ ਗਿਲਾਨਿ ਸਾਧ ਕੈ ਸੰਗਿ ॥
38 ਮਨੁ ਤਨੁ ਰਾਤੋ ਹਰਿ ਕੈ ਰੰਗਿ ॥੨॥
39 ਰਾਖੇ ਰਾਖਨਹਾਰ ਦਇਆਲ ॥
40 ਨਾ ਕਿਛੁ ਸੇਵਾ ਨਾ ਕਿਛੁ ਘਾਲ ॥
41 ਕਰਿ ਕਿਰਪਾ ਪ੍ਰਭਿ ਕੀਨੀ ਦਇਆ ॥
42 ਬੂਡਤ ਦੁਖ ਮਹਿ ਕਾਢਿ ਲਇਆ ॥੩॥
43 ਸੁਣਿ ਸੁਣਿ ਉਪਜਿਓ ਮਨ ਮਹਿ ਚਾਉ ॥
44 ਆਠ ਪਹਰ ਹਰਿ ਕੇ ਗੁਣ ਗਾਉ ॥
45 ਗਾਵਤ ਗਾਵਤ ਪਰਮ ਗਤਿ ਪਾਈ ॥
46 ਗੁਰ ਪ੍ਰਸਾਦਿ ਨਾਨਕ ਲਿਵ ਲਾਈ ॥੪॥੨੦॥੩੧॥
47 ਰਾਮਕਲੀ ਮਹਲਾ ੫ ॥
48 ਕਉਡੀ ਬਦਲੈ ਤਿਆਗੈ ਰਤਨੁ ॥
49 ਛੋਡਿ ਜਾਇ ਤਾਹੂ ਕਾ ਜਤਨੁ ॥
50 ਸੋ ਸੰਚੈ ਜੋ ਹੋਛੀ ਬਾਤ ॥
51 ਮਾਇਆ ਮੋਹਿਆ ਟੇਢਉ ਜਾਤ ॥੧॥
52 ਅਭਾਗੇ ਤੈ ਲਾਜ ਨਾਹੀ ॥
53 ਸੁਖ ਸਾਗਰ ਪੂਰਨ ਪਰਮੇਸਰੁ ਹਰਿ ਨ ਚੇਤਿਓ ਮਨ ਮਾਹੀ ॥੧॥ ਰਹਾਉ ॥
54 ਅੰਮ੍ਰਿਤੁ ਕਉਰਾ ਬਿਖਿਆ ਮੀਠੀ ॥
55 ਸਾਕਤ ਕੀ ਬਿਧਿ ਨੈਨਹੁ ਡੀਠੀ ॥
56 ਕੂੜਿ ਕਪਟਿ ਅਹੰਕਾਰਿ ਰੀਝਾਨਾ ॥