Ang 899
1 ਪੰਚ ਸਿੰਘ ਰਾਖੇ ਪ੍ਰਭਿ ਮਾਰਿ ॥
2 ਦਸ ਬਿਘਿਆੜੀ ਲਈ ਨਿਵਾਰਿ ॥
3 ਤੀਨਿ ਆਵਰਤ ਕੀ ਚੂਕੀ ਘੇਰ ॥
4 ਸਾਧਸੰਗਿ ਚੂਕੇ ਭੈ ਫੇਰ ॥੧॥
5 ਸਿਮਰਿ ਸਿਮਰਿ ਜੀਵਾ ਗੋਵਿੰਦ ॥
6 ਕਰਿ ਕਿਰਪਾ ਰਾਖਿਓ ਦਾਸੁ ਅਪਨਾ ਸਦਾ ਸਦਾ ਸਾਚਾ ਬਖਸਿੰਦ ॥੧॥ ਰਹਾਉ ॥
7 ਦਾਝਿ ਗਏ ਤ੍ਰਿਣ ਪਾਪ ਸੁਮੇਰ ॥
8 ਜਪਿ ਜਪਿ ਨਾਮੁ ਪੂਜੇ ਪ੍ਰਭ ਪੈਰ ॥
9 ਅਨਦ ਰੂਪ ਪ੍ਰਗਟਿਓ ਸਭ ਥਾਨਿ ॥
10 ਪ੍ਰੇਮ ਭਗਤਿ ਜੋਰੀ ਸੁਖ ਮਾਨਿ ॥੨॥
11 ਸਾਗਰੁ ਤਰਿਓ ਬਾਛਰ ਖੋਜ ॥
12 ਖੇਦੁ ਨ ਪਾਇਓ ਨਹ ਫੁਨਿ ਰੋਜ ॥
13 ਸਿੰਧੁ ਸਮਾਇਓ ਘਟੁਕੇ ਮਾਹਿ ॥
14 ਕਰਣਹਾਰ ਕਉ ਕਿਛੁ ਅਚਰਜੁ ਨਾਹਿ ॥੩॥
15 ਜਉ ਛੂਟਉ ਤਉ ਜਾਇ ਪਇਆਲ ॥
16 ਜਉ ਕਾਢਿਓ ਤਉ ਨਦਰਿ ਨਿਹਾਲ ॥
17 ਪਾਪ ਪੁੰਨ ਹਮਰੈ ਵਸਿ ਨਾਹਿ ॥
18 ਰਸਕਿ ਰਸਕਿ ਨਾਨਕ ਗੁਣ ਗਾਹਿ ॥੪॥੪੦॥੫੧॥
19 ਰਾਮਕਲੀ ਮਹਲਾ ੫ ॥
20 ਨਾ ਤਨੁ ਤੇਰਾ ਨਾ ਮਨੁ ਤੋਹਿ ॥
21 ਮਾਇਆ ਮੋਹਿ ਬਿਆਪਿਆ ਧੋਹਿ ॥
22 ਕੁਦਮ ਕਰੈ ਗਾਡਰ ਜਿਉ ਛੇਲ ॥
23 ਅਚਿੰਤੁ ਜਾਲੁ ਕਾਲੁ ਚਕ੍ਰੁ ਪੇਲ ॥੧॥
24 ਹਰਿ ਚਰਨ ਕਮਲ ਸਰਨਾਇ ਮਨਾ ॥
25 ਰਾਮ ਨਾਮੁ ਜਪਿ ਸੰਗਿ ਸਹਾਈ ਗੁਰਮੁਖਿ ਪਾਵਹਿ ਸਾਚੁ ਧਨਾ ॥੧॥ ਰਹਾਉ ॥
26 ਊਨੇ ਕਾਜ ਨ ਹੋਵਤ ਪੂਰੇ ॥
27 ਕਾਮਿ ਕ੍ਰੋਧਿ ਮਦਿ ਸਦ ਹੀ ਝੂਰੇ ॥
28 ਕਰੈ ਬਿਕਾਰ ਜੀਅਰੇ ਕੈ ਤਾਈ ॥
29 ਗਾਫਲ ਸੰਗਿ ਨ ਤਸੂਆ ਜਾਈ ॥੨॥
30 ਧਰਤ ਧੋਹ ਅਨਿਕ ਛਲ ਜਾਨੈ ॥
31 ਕਉਡੀ ਕਉਡੀ ਕਉ ਖਾਕੁ ਸਿਰਿ ਛਾਨੈ ॥
32 ਜਿਨਿ ਦੀਆ ਤਿਸੈ ਨ ਚੇਤੈ ਮੂਲਿ ॥
33 ਮਿਥਿਆ ਲੋਭੁ ਨ ਉਤਰੈ ਸੂਲੁ ॥੩॥
34 ਪਾਰਬ੍ਰਹਮ ਜਬ ਭਏ ਦਇਆਲ ॥
35 ਇਹੁ ਮਨੁ ਹੋਆ ਸਾਧ ਰਵਾਲ ॥
36 ਹਸਤ ਕਮਲ ਲੜਿ ਲੀਨੋ ਲਾਇ ॥
37 ਨਾਨਕ ਸਾਚੈ ਸਾਚਿ ਸਮਾਇ ॥੪॥੪੧॥੫੨॥
38 ਰਾਮਕਲੀ ਮਹਲਾ ੫ ॥
39 ਰਾਜਾ ਰਾਮ ਕੀ ਸਰਣਾਇ ॥
40 ਨਿਰਭਉ ਭਏ ਗੋਬਿੰਦ ਗੁਨ ਗਾਵਤ ਸਾਧਸੰਗਿ ਦੁਖੁ ਜਾਇ ॥੧॥ ਰਹਾਉ ॥
41 ਜਾ ਕੈ ਰਾਮੁ ਬਸੈ ਮਨ ਮਾਹੀ ॥
42 ਸੋ ਜਨੁ ਦੁਤਰੁ ਪੇਖਤ ਨਾਹੀ ॥
43 ਸਗਲੇ ਕਾਜ ਸਵਾਰੇ ਅਪਨੇ ॥
44 ਹਰਿ ਹਰਿ ਨਾਮੁ ਰਸਨ ਨਿਤ ਜਪਨੇ ॥੧॥
45 ਜਿਸ ਕੈ ਮਸਤਕਿ ਹਾਥੁ ਗੁਰੁ ਧਰੈ ॥
46 ਸੋ ਦਾਸੁ ਅਦੇਸਾ ਕਾਹੇ ਕਰੈ ॥
47 ਜਨਮ ਮਰਣ ਕੀ ਚੂਕੀ ਕਾਣਿ ॥
48 ਪੂਰੇ ਗੁਰ ਊਪਰਿ ਕੁਰਬਾਣ ॥੨॥
49 ਗੁਰੁ ਪਰਮੇਸਰੁ ਭੇਟਿ ਨਿਹਾਲ ॥
50 ਸੋ ਦਰਸਨੁ ਪਾਏ ਜਿਸੁ ਹੋਇ ਦਇਆਲੁ ॥
51 ਪਾਰਬ੍ਰਹਮੁ ਜਿਸੁ ਕਿਰਪਾ ਕਰੈ ॥
52 ਸਾਧਸੰਗਿ ਸੋ ਭਵਜਲੁ ਤਰੈ ॥੩॥
53 ਅੰਮ੍ਰਿਤੁ ਪੀਵਹੁ ਸਾਧ ਪਿਆਰੇ ॥
54 ਮੁਖ ਊਜਲ ਸਾਚੈ ਦਰਬਾਰੇ ॥
55 ਅਨਦ ਕਰਹੁ ਤਜਿ ਸਗਲ ਬਿਕਾਰ ॥
56 ਨਾਨਕ ਹਰਿ ਜਪਿ ਉਤਰਹੁ ਪਾਰਿ ॥੪॥੪੨॥੫੩॥