Ang 918
1 ਬਾਬਾ ਜਿਸੁ ਤੂ ਦੇਹਿ ਸੋਈ ਜਨੁ ਪਾਵੈ ॥
2 ਪਾਵੈ ਤ ਸੋ ਜਨੁ ਦੇਹਿ ਜਿਸ ਨੋ ਹੋਰਿ ਕਿਆ ਕਰਹਿ ਵੇਚਾਰਿਆ ॥
3 ਇਕਿ ਭਰਮਿ ਭੂਲੇ ਫਿਰਹਿ ਦਹ ਦਿਸਿ ਇਕਿ ਨਾਮਿ ਲਾਗਿ ਸਵਾਰਿਆ ॥
4 ਗੁਰ ਪਰਸਾਦੀ ਮਨੁ ਭਇਆ ਨਿਰਮਲੁ ਜਿਨਾ ਭਾਣਾ ਭਾਵਏ ॥
5 ਕਹੈ ਨਾਨਕੁ ਜਿਸੁ ਦੇਹਿ ਪਿਆਰੇ ਸੋਈ ਜਨੁ ਪਾਵਏ ॥੮॥
6 ਆਵਹੁ ਸੰਤ ਪਿਆਰਿਹੋ ਅਕਥ ਕੀ ਕਰਹ ਕਹਾਣੀ ॥
7 ਕਰਹ ਕਹਾਣੀ ਅਕਥ ਕੇਰੀ ਕਿਤੁ ਦੁਆਰੈ ਪਾਈਐ ॥
8 ਤਨੁ ਮਨੁ ਧਨੁ ਸਭੁ ਸਉਪਿ ਗੁਰ ਕਉ ਹੁਕਮਿ ਮੰਨਿਐ ਪਾਈਐ ॥
9 ਹੁਕਮੁ ਮੰਨਿਹੁ ਗੁਰੂ ਕੇਰਾ ਗਾਵਹੁ ਸਚੀ ਬਾਣੀ ॥
10 ਕਹੈ ਨਾਨਕੁ ਸੁਣਹੁ ਸੰਤਹੁ ਕਥਿਹੁ ਅਕਥ ਕਹਾਣੀ ॥੯॥
11 ਏ ਮਨ ਚੰਚਲਾ ਚਤੁਰਾਈ ਕਿਨੈ ਨ ਪਾਇਆ ॥
12 ਚਤੁਰਾਈ ਨ ਪਾਇਆ ਕਿਨੈ ਤੂ ਸੁਣਿ ਮੰਨ ਮੇਰਿਆ ॥
13 ਏਹ ਮਾਇਆ ਮੋਹਣੀ ਜਿਨਿ ਏਤੁ ਭਰਮਿ ਭੁਲਾਇਆ ॥
14 ਮਾਇਆ ਤ ਮੋਹਣੀ ਤਿਨੈ ਕੀਤੀ ਜਿਨਿ ਠਗਉਲੀ ਪਾਈਆ ॥
15 ਕੁਰਬਾਣੁ ਕੀਤਾ ਤਿਸੈ ਵਿਟਹੁ ਜਿਨਿ ਮੋਹੁ ਮੀਠਾ ਲਾਇਆ ॥
16 ਕਹੈ ਨਾਨਕੁ ਮਨ ਚੰਚਲ ਚਤੁਰਾਈ ਕਿਨੈ ਨ ਪਾਇਆ ॥੧੦॥
17 ਏ ਮਨ ਪਿਆਰਿਆ ਤੂ ਸਦਾ ਸਚੁ ਸਮਾਲੇ ॥
18 ਏਹੁ ਕੁਟੰਬੁ ਤੂ ਜਿ ਦੇਖਦਾ ਚਲੈ ਨਾਹੀ ਤੇਰੈ ਨਾਲੇ ॥
19 ਸਾਥਿ ਤੇਰੈ ਚਲੈ ਨਾਹੀ ਤਿਸੁ ਨਾਲਿ ਕਿਉ ਚਿਤੁ ਲਾਈਐ ॥
20 ਐਸਾ ਕੰਮੁ ਮੂਲੇ ਨ ਕੀਚੈ ਜਿਤੁ ਅੰਤਿ ਪਛੋਤਾਈਐ ॥
21 ਸਤਿਗੁਰੂ ਕਾ ਉਪਦੇਸੁ ਸੁਣਿ ਤੂ ਹੋਵੈ ਤੇਰੈ ਨਾਲੇ ॥
22 ਕਹੈ ਨਾਨਕੁ ਮਨ ਪਿਆਰੇ ਤੂ ਸਦਾ ਸਚੁ ਸਮਾਲੇ ॥੧੧॥
23 ਅਗਮ ਅਗੋਚਰਾ ਤੇਰਾ ਅੰਤੁ ਨ ਪਾਇਆ ॥
24 ਅੰਤੋ ਨ ਪਾਇਆ ਕਿਨੈ ਤੇਰਾ ਆਪਣਾ ਆਪੁ ਤੂ ਜਾਣਹੇ ॥
25 ਜੀਅ ਜੰਤ ਸਭਿ ਖੇਲੁ ਤੇਰਾ ਕਿਆ ਕੋ ਆਖਿ ਵਖਾਣਏ ॥
26 ਆਖਹਿ ਤ ਵੇਖਹਿ ਸਭੁ ਤੂਹੈ ਜਿਨਿ ਜਗਤੁ ਉਪਾਇਆ ॥
27 ਕਹੈ ਨਾਨਕੁ ਤੂ ਸਦਾ ਅਗੰਮੁ ਹੈ ਤੇਰਾ ਅੰਤੁ ਨ ਪਾਇਆ ॥੧੨॥
28 ਸੁਰਿ ਨਰ ਮੁਨਿ ਜਨ ਅੰਮ੍ਰਿਤੁ ਖੋਜਦੇ ਸੁ ਅੰਮ੍ਰਿਤੁ ਗੁਰ ਤੇ ਪਾਇਆ ॥
29 ਪਾਇਆ ਅੰਮ੍ਰਿਤੁ ਗੁਰਿ ਕ੍ਰਿਪਾ ਕੀਨੀ ਸਚਾ ਮਨਿ ਵਸਾਇਆ ॥
30 ਜੀਅ ਜੰਤ ਸਭਿ ਤੁਧੁ ਉਪਾਏ ਇਕਿ ਵੇਖਿ ਪਰਸਣਿ ਆਇਆ ॥
31 ਲਬੁ ਲੋਭੁ ਅਹੰਕਾਰੁ ਚੂਕਾ ਸਤਿਗੁਰੂ ਭਲਾ ਭਾਇਆ ॥
32 ਕਹੈ ਨਾਨਕੁ ਜਿਸ ਨੋ ਆਪਿ ਤੁਠਾ ਤਿਨਿ ਅੰਮ੍ਰਿਤੁ ਗੁਰ ਤੇ ਪਾਇਆ ॥੧੩॥
33 ਭਗਤਾ ਕੀ ਚਾਲ ਨਿਰਾਲੀ ॥
34 ਚਾਲਾ ਨਿਰਾਲੀ ਭਗਤਾਹ ਕੇਰੀ ਬਿਖਮ ਮਾਰਗਿ ਚਲਣਾ ॥
35 ਲਬੁ ਲੋਭੁ ਅਹੰਕਾਰੁ ਤਜਿ ਤ੍ਰਿਸਨਾ ਬਹੁਤੁ ਨਾਹੀ ਬੋਲਣਾ ॥
36 ਖੰਨਿਅਹੁ ਤਿਖੀ ਵਾਲਹੁ ਨਿਕੀ ਏਤੁ ਮਾਰਗਿ ਜਾਣਾ ॥