Ang 931
1 ਓਹੁ ਬਿਧਾਤਾ ਮਨੁ ਤਨੁ ਦੇਇ ॥
2 ਓਹੁ ਬਿਧਾਤਾ ਮਨਿ ਮੁਖਿ ਸੋਇ ॥
3 ਪ੍ਰਭੁ ਜਗਜੀਵਨੁ ਅਵਰੁ ਨ ਕੋਇ ॥
4 ਨਾਨਕ ਨਾਮਿ ਰਤੇ ਪਤਿ ਹੋਇ ॥੯॥
5 ਰਾਜਨ ਰਾਮ ਰਵੈ ਹਿਤਕਾਰਿ ॥
6 ਰਣ ਮਹਿ ਲੂਝੈ ਮਨੂਆ ਮਾਰਿ ॥
7 ਰਾਤਿ ਦਿਨੰਤਿ ਰਹੈ ਰੰਗਿ ਰਾਤਾ ॥
8 ਤੀਨਿ ਭਵਨ ਜੁਗ ਚਾਰੇ ਜਾਤਾ ॥
9 ਜਿਨਿ ਜਾਤਾ ਸੋ ਤਿਸ ਹੀ ਜੇਹਾ ॥
10 ਅਤਿ ਨਿਰਮਾਇਲੁ ਸੀਝਸਿ ਦੇਹਾ ॥
11 ਰਹਸੀ ਰਾਮੁ ਰਿਦੈ ਇਕ ਭਾਇ ॥
12 ਅੰਤਰਿ ਸਬਦੁ ਸਾਚਿ ਲਿਵ ਲਾਇ ॥੧੦॥
13 ਰੋਸੁ ਨ ਕੀਜੈ ਅੰਮ੍ਰਿਤੁ ਪੀਜੈ ਰਹਣੁ ਨਹੀ ਸੰਸਾਰੇ ॥
14 ਰਾਜੇ ਰਾਇ ਰੰਕ ਨਹੀ ਰਹਣਾ ਆਇ ਜਾਇ ਜੁਗ ਚਾਰੇ ॥
15 ਰਹਣ ਕਹਣ ਤੇ ਰਹੈ ਨ ਕੋਈ ਕਿਸੁ ਪਹਿ ਕਰਉ ਬਿਨੰਤੀ ॥
16 ਏਕੁ ਸਬਦੁ ਰਾਮ ਨਾਮ ਨਿਰੋਧਰੁ ਗੁਰੁ ਦੇਵੈ ਪਤਿ ਮਤੀ ॥੧੧॥
17 ਲਾਜ ਮਰੰਤੀ ਮਰਿ ਗਈ ਘੂਘਟੁ ਖੋਲਿ ਚਲੀ ॥
18 ਸਾਸੁ ਦਿਵਾਨੀ ਬਾਵਰੀ ਸਿਰ ਤੇ ਸੰਕ ਟਲੀ ॥
19 ਪ੍ਰੇਮਿ ਬੁਲਾਈ ਰਲੀ ਸਿਉ ਮਨ ਮਹਿ ਸਬਦੁ ਅਨੰਦੁ ॥
20 ਲਾਲਿ ਰਤੀ ਲਾਲੀ ਭਈ ਗੁਰਮੁਖਿ ਭਈ ਨਿਚਿੰਦੁ ॥੧੨॥
21 ਲਾਹਾ ਨਾਮੁ ਰਤਨੁ ਜਪਿ ਸਾਰੁ ॥
22 ਲਬੁ ਲੋਭੁ ਬੁਰਾ ਅਹੰਕਾਰੁ ॥
23 ਲਾੜੀ ਚਾੜੀ ਲਾਇਤਬਾਰੁ ॥
24 ਮਨਮੁਖੁ ਅੰਧਾ ਮੁਗਧੁ ਗਵਾਰੁ ॥
25 ਲਾਹੇ ਕਾਰਣਿ ਆਇਆ ਜਗਿ ॥
26 ਹੋਇ ਮਜੂਰੁ ਗਇਆ ਠਗਾਇ ਠਗਿ ॥
27 ਲਾਹਾ ਨਾਮੁ ਪੂੰਜੀ ਵੇਸਾਹੁ ॥
28 ਨਾਨਕ ਸਚੀ ਪਤਿ ਸਚਾ ਪਾਤਿਸਾਹੁ ॥੧੩॥
29 ਆਇ ਵਿਗੂਤਾ ਜਗੁ ਜਮ ਪੰਥੁ ॥
30 ਆਈ ਨ ਮੇਟਣ ਕੋ ਸਮਰਥੁ ॥
31 ਆਥਿ ਸੈਲ ਨੀਚ ਘਰਿ ਹੋਇ ॥
32 ਆਥਿ ਦੇਖਿ ਨਿਵੈ ਜਿਸੁ ਦੋਇ ॥
33 ਆਥਿ ਹੋਇ ਤਾ ਮੁਗਧੁ ਸਿਆਨਾ ॥
34 ਭਗਤਿ ਬਿਹੂਨਾ ਜਗੁ ਬਉਰਾਨਾ ॥
35 ਸਭ ਮਹਿ ਵਰਤੈ ਏਕੋ ਸੋਇ ॥
36 ਜਿਸ ਨੋ ਕਿਰਪਾ ਕਰੇ ਤਿਸੁ ਪਰਗਟੁ ਹੋਇ ॥੧੪॥
37 ਜੁਗਿ ਜੁਗਿ ਥਾਪਿ ਸਦਾ ਨਿਰਵੈਰੁ ॥
38 ਜਨਮਿ ਮਰਣਿ ਨਹੀ ਧੰਧਾ ਧੈਰੁ ॥
39 ਜੋ ਦੀਸੈ ਸੋ ਆਪੇ ਆਪਿ ॥
40 ਆਪਿ ਉਪਾਇ ਆਪੇ ਘਟ ਥਾਪਿ ॥
41 ਆਪਿ ਅਗੋਚਰੁ ਧੰਧੈ ਲੋਈ ॥
42 ਜੋਗ ਜੁਗਤਿ ਜਗਜੀਵਨੁ ਸੋਈ ॥
43 ਕਰਿ ਆਚਾਰੁ ਸਚੁ ਸੁਖੁ ਹੋਈ ॥
44 ਨਾਮ ਵਿਹੂਣਾ ਮੁਕਤਿ ਕਿਵ ਹੋਈ ॥੧੫॥
45 ਵਿਣੁ ਨਾਵੈ ਵੇਰੋਧੁ ਸਰੀਰ ॥
46 ਕਿਉ ਨ ਮਿਲਹਿ ਕਾਟਹਿ ਮਨ ਪੀਰ ॥
47 ਵਾਟ ਵਟਾਊ ਆਵੈ ਜਾਇ ॥
48 ਕਿਆ ਲੇ ਆਇਆ ਕਿਆ ਪਲੈ ਪਾਇ ॥
49 ਵਿਣੁ ਨਾਵੈ ਤੋਟਾ ਸਭ ਥਾਇ ॥
50 ਲਾਹਾ ਮਿਲੈ ਜਾ ਦੇਇ ਬੁਝਾਇ ॥
51 ਵਣਜੁ ਵਾਪਾਰੁ ਵਣਜੈ ਵਾਪਾਰੀ ॥
52 ਵਿਣੁ ਨਾਵੈ ਕੈਸੀ ਪਤਿ ਸਾਰੀ ॥੧੬॥
53 ਗੁਣ ਵੀਚਾਰੇ ਗਿਆਨੀ ਸੋਇ ॥
54 ਗੁਣ ਮਹਿ ਗਿਆਨੁ ਪਰਾਪਤਿ ਹੋਇ ॥
55 ਗੁਣਦਾਤਾ ਵਿਰਲਾ ਸੰਸਾਰਿ ॥
56 ਸਾਚੀ ਕਰਣੀ ਗੁਰ ਵੀਚਾਰਿ ॥
57 ਅਗਮ ਅਗੋਚਰੁ ਕੀਮਤਿ ਨਹੀ ਪਾਇ ॥