Ang 941
1 ਸੋ ਬੂਝੈ ਜਿਸੁ ਆਪਿ ਬੁਝਾਏ ਗੁਰ ਕੈ ਸਬਦਿ ਸੁ ਮੁਕਤੁ ਭਇਆ ॥
2 ਨਾਨਕ ਤਾਰੇ ਤਾਰਣਹਾਰਾ ਹਉਮੈ ਦੂਜਾ ਪਰਹਰਿਆ ॥੨੫॥
3 ਮਨਮੁਖਿ ਭੂਲੈ ਜਮ ਕੀ ਕਾਣਿ ॥
4 ਪਰ ਘਰੁ ਜੋਹੈ ਹਾਣੇ ਹਾਣਿ ॥
5 ਮਨਮੁਖਿ ਭਰਮਿ ਭਵੈ ਬੇਬਾਣਿ ॥
6 ਵੇਮਾਰਗਿ ਮੂਸੈ ਮੰਤ੍ਰਿ ਮਸਾਣਿ ॥
7 ਸਬਦੁ ਨ ਚੀਨੈ ਲਵੈ ਕੁਬਾਣਿ ॥
8 ਨਾਨਕ ਸਾਚਿ ਰਤੇ ਸੁਖੁ ਜਾਣਿ ॥੨੬॥
9 ਗੁਰਮੁਖਿ ਸਾਚੇ ਕਾ ਭਉ ਪਾਵੈ ॥
10 ਗੁਰਮੁਖਿ ਬਾਣੀ ਅਘੜੁ ਘੜਾਵੈ ॥
11 ਗੁਰਮੁਖਿ ਨਿਰਮਲ ਹਰਿ ਗੁਣ ਗਾਵੈ ॥
12 ਗੁਰਮੁਖਿ ਪਵਿਤ੍ਰੁ ਪਰਮ ਪਦੁ ਪਾਵੈ ॥
13 ਗੁਰਮੁਖਿ ਰੋਮਿ ਰੋਮਿ ਹਰਿ ਧਿਆਵੈ ॥
14 ਨਾਨਕ ਗੁਰਮੁਖਿ ਸਾਚਿ ਸਮਾਵੈ ॥੨੭॥
15 ਗੁਰਮੁਖਿ ਪਰਚੈ ਬੇਦ ਬੀਚਾਰੀ ॥
16 ਗੁਰਮੁਖਿ ਪਰਚੈ ਤਰੀਐ ਤਾਰੀ ॥
17 ਗੁਰਮੁਖਿ ਪਰਚੈ ਸੁ ਸਬਦਿ ਗਿਆਨੀ ॥
18 ਗੁਰਮੁਖਿ ਪਰਚੈ ਅੰਤਰ ਬਿਧਿ ਜਾਨੀ ॥
19 ਗੁਰਮੁਖਿ ਪਾਈਐ ਅਲਖ ਅਪਾਰੁ ॥
20 ਨਾਨਕ ਗੁਰਮੁਖਿ ਮੁਕਤਿ ਦੁਆਰੁ ॥੨੮॥
21 ਗੁਰਮੁਖਿ ਅਕਥੁ ਕਥੈ ਬੀਚਾਰਿ ॥
22 ਗੁਰਮੁਖਿ ਨਿਬਹੈ ਸਪਰਵਾਰਿ ॥
23 ਗੁਰਮੁਖਿ ਜਪੀਐ ਅੰਤਰਿ ਪਿਆਰਿ ॥
24 ਗੁਰਮੁਖਿ ਪਾਈਐ ਸਬਦਿ ਅਚਾਰਿ ॥
25 ਸਬਦਿ ਭੇਦਿ ਜਾਣੈ ਜਾਣਾਈ ॥
26 ਨਾਨਕ ਹਉਮੈ ਜਾਲਿ ਸਮਾਈ ॥੨੯॥
27 ਗੁਰਮੁਖਿ ਧਰਤੀ ਸਾਚੈ ਸਾਜੀ ॥
28 ਤਿਸ ਮਹਿ ਓਪਤਿ ਖਪਤਿ ਸੁ ਬਾਜੀ ॥
29 ਗੁਰ ਕੈ ਸਬਦਿ ਰਪੈ ਰੰਗੁ ਲਾਇ ॥
30 ਸਾਚਿ ਰਤਉ ਪਤਿ ਸਿਉ ਘਰਿ ਜਾਇ ॥
31 ਸਾਚ ਸਬਦ ਬਿਨੁ ਪਤਿ ਨਹੀ ਪਾਵੈ ॥
32 ਨਾਨਕ ਬਿਨੁ ਨਾਵੈ ਕਿਉ ਸਾਚਿ ਸਮਾਵੈ ॥੩੦॥
33 ਗੁਰਮੁਖਿ ਅਸਟ ਸਿਧੀ ਸਭਿ ਬੁਧੀ ॥
34 ਗੁਰਮੁਖਿ ਭਵਜਲੁ ਤਰੀਐ ਸਚ ਸੁਧੀ ॥
35 ਗੁਰਮੁਖਿ ਸਰ ਅਪਸਰ ਬਿਧਿ ਜਾਣੈ ॥
36 ਗੁਰਮੁਖਿ ਪਰਵਿਰਤਿ ਨਰਵਿਰਤਿ ਪਛਾਣੈ ॥
37 ਗੁਰਮੁਖਿ ਤਾਰੇ ਪਾਰਿ ਉਤਾਰੇ ॥
38 ਨਾਨਕ ਗੁਰਮੁਖਿ ਸਬਦਿ ਨਿਸਤਾਰੇ ॥੩੧॥
39 ਨਾਮੇ ਰਾਤੇ ਹਉਮੈ ਜਾਇ ॥
40 ਨਾਮਿ ਰਤੇ ਸਚਿ ਰਹੇ ਸਮਾਇ ॥
41 ਨਾਮਿ ਰਤੇ ਜੋਗ ਜੁਗਤਿ ਬੀਚਾਰੁ ॥
42 ਨਾਮਿ ਰਤੇ ਪਾਵਹਿ ਮੋਖ ਦੁਆਰੁ ॥
43 ਨਾਮਿ ਰਤੇ ਤ੍ਰਿਭਵਣ ਸੋਝੀ ਹੋਇ ॥
44 ਨਾਨਕ ਨਾਮਿ ਰਤੇ ਸਦਾ ਸੁਖੁ ਹੋਇ ॥੩੨॥
45 ਨਾਮਿ ਰਤੇ ਸਿਧ ਗੋਸਟਿ ਹੋਇ ॥
46 ਨਾਮਿ ਰਤੇ ਸਦਾ ਤਪੁ ਹੋਇ ॥
47 ਨਾਮਿ ਰਤੇ ਸਚੁ ਕਰਣੀ ਸਾਰੁ ॥
48 ਨਾਮਿ ਰਤੇ ਗੁਣ ਗਿਆਨ ਬੀਚਾਰੁ ॥
49 ਬਿਨੁ ਨਾਵੈ ਬੋਲੈ ਸਭੁ ਵੇਕਾਰੁ ॥
50 ਨਾਨਕ ਨਾਮਿ ਰਤੇ ਤਿਨ ਕਉ ਜੈਕਾਰੁ ॥੩੩॥
51 ਪੂਰੇ ਗੁਰ ਤੇ ਨਾਮੁ ਪਾਇਆ ਜਾਇ ॥
52 ਜੋਗ ਜੁਗਤਿ ਸਚਿ ਰਹੈ ਸਮਾਇ ॥
53 ਬਾਰਹ ਮਹਿ ਜੋਗੀ ਭਰਮਾਏ ਸੰਨਿਆਸੀ ਛਿਅ ਚਾਰਿ ॥
54 ਗੁਰ ਕੈ ਸਬਦਿ ਜੋ ਮਰਿ ਜੀਵੈ ਸੋ ਪਾਏ ਮੋਖ ਦੁਆਰੁ ॥