Ang 955
1 ਪਉੜੀ ॥
2 ਕਾਇਆ ਅੰਦਰਿ ਗੜੁ ਕੋਟੁ ਹੈ ਸਭਿ ਦਿਸੰਤਰ ਦੇਸਾ ॥
3 ਆਪੇ ਤਾੜੀ ਲਾਈਅਨੁ ਸਭ ਮਹਿ ਪਰਵੇਸਾ ॥
4 ਆਪੇ ਸ੍ਰਿਸਟਿ ਸਾਜੀਅਨੁ ਆਪਿ ਗੁਪਤੁ ਰਖੇਸਾ ॥
5 ਗੁਰ ਸੇਵਾ ਤੇ ਜਾਣਿਆ ਸਚੁ ਪਰਗਟੀਏਸਾ ॥
6 ਸਭੁ ਕਿਛੁ ਸਚੋ ਸਚੁ ਹੈ ਗੁਰਿ ਸੋਝੀ ਪਾਈ ॥੧੬॥
7 ਸਲੋਕ ਮਃ ੧ ॥
8 ਸਾਵਣੁ ਰਾਤਿ ਅਹਾੜੁ ਦਿਹੁ ਕਾਮੁ ਕ੍ਰੋਧੁ ਦੁਇ ਖੇਤ ॥
9 ਲਬੁ ਵਤ੍ਰ ਦਰੋਗੁ ਬੀਉ ਹਾਲੀ ਰਾਹਕੁ ਹੇਤ ॥
10 ਹਲੁ ਬੀਚਾਰੁ ਵਿਕਾਰ ਮਣ ਹੁਕਮੀ ਖਟੇ ਖਾਇ ॥
11 ਨਾਨਕ ਲੇਖੈ ਮੰਗਿਐ ਅਉਤੁ ਜਣੇਦਾ ਜਾਇ ॥੧॥
12 ਮਃ ੧ ॥
13 ਭਉ ਭੁਇ ਪਵਿਤੁ ਪਾਣੀ ਸਤੁ ਸੰਤੋਖੁ ਬਲੇਦ ॥
14 ਹਲੁ ਹਲੇਮੀ ਹਾਲੀ ਚਿਤੁ ਚੇਤਾ ਵਤ੍ਰ ਵਖਤ ਸੰਜੋਗੁ ॥
15 ਨਾਉ ਬੀਜੁ ਬਖਸੀਸ ਬੋਹਲ ਦੁਨੀਆ ਸਗਲ ਦਰੋਗ ॥
16 ਨਾਨਕ ਨਦਰੀ ਕਰਮੁ ਹੋਇ ਜਾਵਹਿ ਸਗਲ ਵਿਜੋਗ ॥੨॥
17 ਪਉੜੀ ॥
18 ਮਨਮੁਖਿ ਮੋਹੁ ਗੁਬਾਰੁ ਹੈ ਦੂਜੈ ਭਾਇ ਬੋਲੈ ॥
19 ਦੂਜੈ ਭਾਇ ਸਦਾ ਦੁਖੁ ਹੈ ਨਿਤ ਨੀਰੁ ਵਿਰੋਲੈ ॥
20 ਗੁਰਮੁਖਿ ਨਾਮੁ ਧਿਆਈਐ ਮਥਿ ਤਤੁ ਕਢੋਲੈ ॥
21 ਅੰਤਰਿ ਪਰਗਾਸੁ ਘਟਿ ਚਾਨਣਾ ਹਰਿ ਲਧਾ ਟੋਲੈ ॥
22 ਆਪੇ ਭਰਮਿ ਭੁਲਾਇਦਾ ਕਿਛੁ ਕਹਣੁ ਨ ਜਾਈ ॥੧੭॥
23 ਸਲੋਕ ਮਃ ੨ ॥
24 ਨਾਨਕ ਚਿੰਤਾ ਮਤਿ ਕਰਹੁ ਚਿੰਤਾ ਤਿਸ ਹੀ ਹੇਇ ॥
25 ਜਲ ਮਹਿ ਜੰਤ ਉਪਾਇਅਨੁ ਤਿਨਾ ਭਿ ਰੋਜੀ ਦੇਇ ॥
26 ਓਥੈ ਹਟੁ ਨ ਚਲਈ ਨਾ ਕੋ ਕਿਰਸ ਕਰੇਇ ॥
27 ਸਉਦਾ ਮੂਲਿ ਨ ਹੋਵਈ ਨਾ ਕੋ ਲਏ ਨ ਦੇਇ ॥
28 ਜੀਆ ਕਾ ਆਹਾਰੁ ਜੀਅ ਖਾਣਾ ਏਹੁ ਕਰੇਇ ॥
29 ਵਿਚਿ ਉਪਾਏ ਸਾਇਰਾ ਤਿਨਾ ਭਿ ਸਾਰ ਕਰੇਇ ॥
30 ਨਾਨਕ ਚਿੰਤਾ ਮਤ ਕਰਹੁ ਚਿੰਤਾ ਤਿਸ ਹੀ ਹੇਇ ॥੧॥
31 ਮਃ ੧ ॥
32 ਨਾਨਕ ਇਹੁ ਜੀਉ ਮਛੁਲੀ ਝੀਵਰੁ ਤ੍ਰਿਸਨਾ ਕਾਲੁ ॥
33 ਮਨੂਆ ਅੰਧੁ ਨ ਚੇਤਈ ਪੜੈ ਅਚਿੰਤਾ ਜਾਲੁ ॥
34 ਨਾਨਕ ਚਿਤੁ ਅਚੇਤੁ ਹੈ ਚਿੰਤਾ ਬਧਾ ਜਾਇ ॥
35 ਨਦਰਿ ਕਰੇ ਜੇ ਆਪਣੀ ਤਾ ਆਪੇ ਲਏ ਮਿਲਾਇ ॥੨॥
36 ਪਉੜੀ ॥
37 ਸੇ ਜਨ ਸਾਚੇ ਸਦਾ ਸਦਾ ਜਿਨੀ ਹਰਿ ਰਸੁ ਪੀਤਾ ॥
38 ਗੁਰਮੁਖਿ ਸਚਾ ਮਨਿ ਵਸੈ ਸਚੁ ਸਉਦਾ ਕੀਤਾ ॥
39 ਸਭੁ ਕਿਛੁ ਘਰ ਹੀ ਮਾਹਿ ਹੈ ਵਡਭਾਗੀ ਲੀਤਾ ॥
40 ਅੰਤਰਿ ਤ੍ਰਿਸਨਾ ਮਰਿ ਗਈ ਹਰਿ ਗੁਣ ਗਾਵੀਤਾ ॥
41 ਆਪੇ ਮੇਲਿ ਮਿਲਾਇਅਨੁ ਆਪੇ ਦੇਇ ਬੁਝਾਈ ॥੧੮॥
42 ਸਲੋਕ ਮਃ ੧ ॥
43 ਵੇਲਿ ਪਿੰਞਾਇਆ ਕਤਿ ਵੁਣਾਇਆ ॥
44 ਕਟਿ ਕੁਟਿ ਕਰਿ ਖੁੰਬਿ ਚੜਾਇਆ ॥
45 ਲੋਹਾ ਵਢੇ ਦਰਜੀ ਪਾੜੇ ਸੂਈ ਧਾਗਾ ਸੀਵੈ ॥
46 ਇਉ ਪਤਿ ਪਾਟੀ ਸਿਫਤੀ ਸੀਪੈ ਨਾਨਕ ਜੀਵਤ ਜੀਵੈ ॥
47 ਹੋਇ ਪੁਰਾਣਾ ਕਪੜੁ ਪਾਟੈ ਸੂਈ ਧਾਗਾ ਗੰਢੈ ॥
48 ਮਾਹੁ ਪਖੁ ਕਿਹੁ ਚਲੈ ਨਾਹੀ ਘੜੀ ਮੁਹਤੁ ਕਿਛੁ ਹੰਢੈ ॥