Ang 956
1 ਸਚੁ ਪੁਰਾਣਾ ਹੋਵੈ ਨਾਹੀ ਸੀਤਾ ਕਦੇ ਨ ਪਾਟੈ ॥
2 ਨਾਨਕ ਸਾਹਿਬੁ ਸਚੋ ਸਚਾ ਤਿਚਰੁ ਜਾਪੀ ਜਾਪੈ ॥੧॥
3 ਮਃ ੧ ॥
4 ਸਚ ਕੀ ਕਾਤੀ ਸਚੁ ਸਭੁ ਸਾਰੁ ॥
5 ਘਾੜਤ ਤਿਸ ਕੀ ਅਪਰ ਅਪਾਰ ॥
6 ਸਬਦੇ ਸਾਣ ਰਖਾਈ ਲਾਇ ॥
7 ਗੁਣ ਕੀ ਥੇਕੈ ਵਿਚਿ ਸਮਾਇ ॥
8 ਤਿਸ ਦਾ ਕੁਠਾ ਹੋਵੈ ਸੇਖੁ ॥
9 ਲੋਹੂ ਲਬੁ ਨਿਕਥਾ ਵੇਖੁ ॥
10 ਹੋਇ ਹਲਾਲੁ ਲਗੈ ਹਕਿ ਜਾਇ ॥
11 ਨਾਨਕ ਦਰਿ ਦੀਦਾਰਿ ਸਮਾਇ ॥੨॥
12 ਮਃ ੧ ॥
13 ਕਮਰਿ ਕਟਾਰਾ ਬੰਕੁੜਾ ਬੰਕੇ ਕਾ ਅਸਵਾਰੁ ॥
14 ਗਰਬੁ ਨ ਕੀਜੈ ਨਾਨਕਾ ਮਤੁ ਸਿਰਿ ਆਵੈ ਭਾਰੁ ॥੩॥
15 ਪਉੜੀ ॥
16 ਸੋ ਸਤਸੰਗਤਿ ਸਬਦਿ ਮਿਲੈ ਜੋ ਗੁਰਮੁਖਿ ਚਲੈ ॥
17 ਸਚੁ ਧਿਆਇਨਿ ਸੇ ਸਚੇ ਜਿਨ ਹਰਿ ਖਰਚੁ ਧਨੁ ਪਲੈ ॥
18 ਭਗਤ ਸੋਹਨਿ ਗੁਣ ਗਾਵਦੇ ਗੁਰਮਤਿ ਅਚਲੈ ॥
19 ਰਤਨ ਬੀਚਾਰੁ ਮਨਿ ਵਸਿਆ ਗੁਰ ਕੈ ਸਬਦਿ ਭਲੈ ॥
20 ਆਪੇ ਮੇਲਿ ਮਿਲਾਇਦਾ ਆਪੇ ਦੇਇ ਵਡਿਆਈ ॥੧੯॥
21 ਸਲੋਕ ਮਃ ੩ ॥
22 ਆਸਾ ਅੰਦਰਿ ਸਭੁ ਕੋ ਕੋਇ ਨਿਰਾਸਾ ਹੋਇ ॥
23 ਨਾਨਕ ਜੋ ਮਰਿ ਜੀਵਿਆ ਸਹਿਲਾ ਆਇਆ ਸੋਇ ॥੧॥
24 ਮਃ ੩ ॥
25 ਨਾ ਕਿਛੁ ਆਸਾ ਹਥਿ ਹੈ ਕੇਉ ਨਿਰਾਸਾ ਹੋਇ ॥
26 ਕਿਆ ਕਰੇ ਏਹ ਬਪੁੜੀ ਜਾਂ ਭੋੁਲਾਏ ਸੋਇ ॥੨॥
27 ਪਉੜੀ ॥
28 ਧ੍ਰਿਗੁ ਜੀਵਣੁ ਸੰਸਾਰ ਸਚੇ ਨਾਮ ਬਿਨੁ ॥
29 ਪ੍ਰਭੁ ਦਾਤਾ ਦਾਤਾਰ ਨਿਹਚਲੁ ਏਹੁ ਧਨੁ ॥
30 ਸਾਸਿ ਸਾਸਿ ਆਰਾਧੇ ਨਿਰਮਲੁ ਸੋਇ ਜਨੁ ॥
31 ਅੰਤਰਜਾਮੀ ਅਗਮੁ ਰਸਨਾ ਏਕੁ ਭਨੁ ॥
32 ਰਵਿ ਰਹਿਆ ਸਰਬਤਿ ਨਾਨਕੁ ਬਲਿ ਜਾਈ ॥੨੦॥
33 ਸਲੋਕੁ ਮਃ ੧ ॥
34 ਸਰਵਰ ਹੰਸ ਧੁਰੇ ਹੀ ਮੇਲਾ ਖਸਮੈ ਏਵੈ ਭਾਣਾ ॥
35 ਸਰਵਰ ਅੰਦਰਿ ਹੀਰਾ ਮੋਤੀ ਸੋ ਹੰਸਾ ਕਾ ਖਾਣਾ ॥
36 ਬਗੁਲਾ ਕਾਗੁ ਨ ਰਹਈ ਸਰਵਰਿ ਜੇ ਹੋਵੈ ਅਤਿ ਸਿਆਣਾ ॥
37 ਓਨਾ ਰਿਜਕੁ ਨ ਪਇਓ ਓਥੈ ਓਨੑਾ ਹੋਰੋ ਖਾਣਾ ॥
38 ਸਚਿ ਕਮਾਣੈ ਸਚੋ ਪਾਈਐ ਕੂੜੈ ਕੂੜਾ ਮਾਣਾ ॥
39 ਨਾਨਕ ਤਿਨ ਕੌ ਸਤਿਗੁਰੁ ਮਿਲਿਆ ਜਿਨਾ ਧੁਰੇ ਪੈਯਾ ਪਰਵਾਣਾ ॥੧॥
40 ਮਃ ੧ ॥
41 ਸਾਹਿਬੁ ਮੇਰਾ ਉਜਲਾ ਜੇ ਕੋ ਚਿਤਿ ਕਰੇਇ ॥
42 ਨਾਨਕ ਸੋਈ ਸੇਵੀਐ ਸਦਾ ਸਦਾ ਜੋ ਦੇਇ ॥
43 ਨਾਨਕ ਸੋਈ ਸੇਵੀਐ ਜਿਤੁ ਸੇਵਿਐ ਦੁਖੁ ਜਾਇ ॥
44 ਅਵਗੁਣ ਵੰਞਨਿ ਗੁਣ ਰਵਹਿ ਮਨਿ ਸੁਖੁ ਵਸੈ ਆਇ ॥੨॥
45 ਪਉੜੀ ॥
46 ਆਪੇ ਆਪਿ ਵਰਤਦਾ ਆਪਿ ਤਾੜੀ ਲਾਈਅਨੁ ॥
47 ਆਪੇ ਹੀ ਉਪਦੇਸਦਾ ਗੁਰਮੁਖਿ ਪਤੀਆਈਅਨੁ ॥
48 ਇਕਿ ਆਪੇ ਉਝੜਿ ਪਾਇਅਨੁ ਇਕਿ ਭਗਤੀ ਲਾਇਅਨੁ ॥
49 ਜਿਸੁ ਆਪਿ ਬੁਝਾਏ ਸੋ ਬੁਝਸੀ ਆਪੇ ਨਾਇ ਲਾਈਅਨੁ ॥
50 ਨਾਨਕ ਨਾਮੁ ਧਿਆਈਐ ਸਚੀ ਵਡਿਆਈ ॥੨੧॥੧॥ ਸੁਧੁ ॥