Ang 97
1 ਮੋਹਿ ਰੈਣਿ ਨ ਵਿਹਾਵੈ ਨੀਦ ਨ ਆਵੈ ਬਿਨੁ ਦੇਖੇ ਗੁਰ ਦਰਬਾਰੇ ਜੀਉ ॥੩॥
2 ਹਉ ਘੋਲੀ ਜੀਉ ਘੋਲਿ ਘੁਮਾਈ ਤਿਸੁ ਸਚੇ ਗੁਰ ਦਰਬਾਰੇ ਜੀਉ ॥੧॥ ਰਹਾਉ ॥
3 ਭਾਗੁ ਹੋਆ ਗੁਰਿ ਸੰਤੁ ਮਿਲਾਇਆ ॥
4 ਪ੍ਰਭੁ ਅਬਿਨਾਸੀ ਘਰ ਮਹਿ ਪਾਇਆ ॥
5 ਸੇਵ ਕਰੀ ਪਲੁ ਚਸਾ ਨ ਵਿਛੁੜਾ ਜਨ ਨਾਨਕ ਦਾਸ ਤੁਮਾਰੇ ਜੀਉ ॥੪॥
6 ਹਉ ਘੋਲੀ ਜੀਉ ਘੋਲਿ ਘੁਮਾਈ ਜਨ ਨਾਨਕ ਦਾਸ ਤੁਮਾਰੇ ਜੀਉ ॥ ਰਹਾਉ ॥੧॥੮॥
7 ਰਾਗੁ ਮਾਝ ਮਹਲਾ ੫ ॥
8 ਸਾ ਰੁਤਿ ਸੁਹਾਵੀ ਜਿਤੁ ਤੁਧੁ ਸਮਾਲੀ ॥
9 ਸੋ ਕੰਮੁ ਸੁਹੇਲਾ ਜੋ ਤੇਰੀ ਘਾਲੀ ॥
10 ਸੋ ਰਿਦਾ ਸੁਹੇਲਾ ਜਿਤੁ ਰਿਦੈ ਤੂੰ ਵੁਠਾ ਸਭਨਾ ਕੇ ਦਾਤਾਰਾ ਜੀਉ ॥੧॥
11 ਤੂੰ ਸਾਝਾ ਸਾਹਿਬੁ ਬਾਪੁ ਹਮਾਰਾ ॥
12 ਨਉ ਨਿਧਿ ਤੇਰੈ ਅਖੁਟ ਭੰਡਾਰਾ ॥
13 ਜਿਸੁ ਤੂੰ ਦੇਹਿ ਸੁ ਤ੍ਰਿਪਤਿ ਅਘਾਵੈ ਸੋਈ ਭਗਤੁ ਤੁਮਾਰਾ ਜੀਉ ॥੨॥
14 ਸਭੁ ਕੋ ਆਸੈ ਤੇਰੀ ਬੈਠਾ ॥
15 ਘਟ ਘਟ ਅੰਤਰਿ ਤੂੰਹੈ ਵੁਠਾ ॥
16 ਸਭੇ ਸਾਝੀਵਾਲ ਸਦਾਇਨਿ ਤੂੰ ਕਿਸੈ ਨ ਦਿਸਹਿ ਬਾਹਰਾ ਜੀਉ ॥੩॥
17 ਤੂੰ ਆਪੇ ਗੁਰਮੁਖਿ ਮੁਕਤਿ ਕਰਾਇਹਿ ॥
18 ਤੂੰ ਆਪੇ ਮਨਮੁਖਿ ਜਨਮਿ ਭਵਾਇਹਿ ॥
19 ਨਾਨਕ ਦਾਸ ਤੇਰੈ ਬਲਿਹਾਰੈ ਸਭੁ ਤੇਰਾ ਖੇਲੁ ਦਸਾਹਰਾ ਜੀਉ ॥੪॥੨॥੯॥
20 ਮਾਝ ਮਹਲਾ ੫ ॥
21 ਅਨਹਦੁ ਵਾਜੈ ਸਹਜਿ ਸੁਹੇਲਾ ॥
22 ਸਬਦਿ ਅਨੰਦ ਕਰੇ ਸਦ ਕੇਲਾ ॥
23 ਸਹਜ ਗੁਫਾ ਮਹਿ ਤਾੜੀ ਲਾਈ ਆਸਣੁ ਊਚ ਸਵਾਰਿਆ ਜੀਉ ॥੧॥
24 ਫਿਰਿ ਘਿਰਿ ਅਪੁਨੇ ਗ੍ਰਿਹ ਮਹਿ ਆਇਆ ॥
25 ਜੋ ਲੋੜੀਦਾ ਸੋਈ ਪਾਇਆ ॥
26 ਤ੍ਰਿਪਤਿ ਅਘਾਇ ਰਹਿਆ ਹੈ ਸੰਤਹੁ ਗੁਰਿ ਅਨਭਉ ਪੁਰਖੁ ਦਿਖਾਰਿਆ ਜੀਉ ॥੨॥
27 ਆਪੇ ਰਾਜਨੁ ਆਪੇ ਲੋਗਾ ॥
28 ਆਪਿ ਨਿਰਬਾਣੀ ਆਪੇ ਭੋਗਾ ॥
29 ਆਪੇ ਤਖਤਿ ਬਹੈ ਸਚੁ ਨਿਆਈ ਸਭ ਚੂਕੀ ਕੂਕ ਪੁਕਾਰਿਆ ਜੀਉ ॥੩॥
30 ਜੇਹਾ ਡਿਠਾ ਮੈ ਤੇਹੋ ਕਹਿਆ ॥
31 ਤਿਸੁ ਰਸੁ ਆਇਆ ਜਿਨਿ ਭੇਦੁ ਲਹਿਆ ॥
32 ਜੋਤੀ ਜੋਤਿ ਮਿਲੀ ਸੁਖੁ ਪਾਇਆ ਜਨ ਨਾਨਕ ਇਕੁ ਪਸਾਰਿਆ ਜੀਉ ॥੪॥੩॥੧੦॥
33 ਮਾਝ ਮਹਲਾ ੫ ॥
34 ਜਿਤੁ ਘਰਿ ਪਿਰਿ ਸੋਹਾਗੁ ਬਣਾਇਆ ॥
35 ਤਿਤੁ ਘਰਿ ਸਖੀਏ ਮੰਗਲੁ ਗਾਇਆ ॥
36 ਅਨਦ ਬਿਨੋਦ ਤਿਤੈ ਘਰਿ ਸੋਹਹਿ ਜੋ ਧਨ ਕੰਤਿ ਸਿਗਾਰੀ ਜੀਉ ॥੧॥
37 ਸਾ ਗੁਣਵੰਤੀ ਸਾ ਵਡਭਾਗਣਿ ॥
38 ਪੁਤ੍ਰਵੰਤੀ ਸੀਲਵੰਤਿ ਸੋਹਾਗਣਿ ॥
39 ਰੂਪਵੰਤਿ ਸਾ ਸੁਘੜਿ ਬਿਚਖਣਿ ਜੋ ਧਨ ਕੰਤ ਪਿਆਰੀ ਜੀਉ ॥੨॥
40 ਅਚਾਰਵੰਤਿ ਸਾਈ ਪਰਧਾਨੇ ॥
41 ਸਭ ਸਿੰਗਾਰ ਬਣੇ ਤਿਸੁ ਗਿਆਨੇ ॥
42 ਸਾ ਕੁਲਵੰਤੀ ਸਾ ਸਭਰਾਈ ਜੋ ਪਿਰਿ ਕੈ ਰੰਗਿ ਸਵਾਰੀ ਜੀਉ ॥੩॥
43 ਮਹਿਮਾ ਤਿਸ ਕੀ ਕਹਣੁ ਨ ਜਾਏ ॥
44 ਜੋ ਪਿਰਿ ਮੇਲਿ ਲਈ ਅੰਗਿ ਲਾਏ ॥