Sri Guru Granth Sahib Ji

Ang 1037

अनुवाद बदलें

1 ਗੁਰਮੁਖਿ ਹੋਇ ਸੁ ਹੁਕਮੁ ਪਛਾਣੈ ਮਾਨੈ ਹੁਕਮੁ ਸਮਾਇਦਾ ॥੯॥

2 ਹੁਕਮੇ ਆਇਆ ਹੁਕਮਿ ਸਮਾਇਆ ॥

3 ਹੁਕਮੇ ਦੀਸੈ ਜਗਤੁ ਉਪਾਇਆ ॥

4 ਹੁਕਮੇ ਸੁਰਗੁ ਮਛੁ ਪਇਆਲਾ ਹੁਕਮੇ ਕਲਾ ਰਹਾਇਦਾ ॥੧੦॥

5 ਹੁਕਮੇ ਧਰਤੀ ਧਉਲ ਸਿਰਿ ਭਾਰੰ ॥

6 ਹੁਕਮੇ ਪਉਣ ਪਾਣੀ ਗੈਣਾਰੰ ॥

7 ਹੁਕਮੇ ਸਿਵ ਸਕਤੀ ਘਰਿ ਵਾਸਾ ਹੁਕਮੇ ਖੇਲ ਖੇਲਾਇਦਾ ॥੧੧॥

8 ਹੁਕਮੇ ਆਡਾਣੇ ਆਗਾਸੀ ॥

9 ਹੁਕਮੇ ਜਲ ਥਲ ਤ੍ਰਿਭਵਣ ਵਾਸੀ ॥

10 ਹੁਕਮੇ ਸਾਸ ਗਿਰਾਸ ਸਦਾ ਫੁਨਿ ਹੁਕਮੇ ਦੇਖਿ ਦਿਖਾਇਦਾ ॥੧੨॥

11 ਹੁਕਮਿ ਉਪਾਏ ਦਸ ਅਉਤਾਰਾ ॥

12 ਦੇਵ ਦਾਨਵ ਅਗਣਤ ਅਪਾਰਾ ॥

13 ਮਾਨੈ ਹੁਕਮੁ ਸੁ ਦਰਗਹ ਪੈਝੈ ਸਾਚਿ ਮਿਲਾਇ ਸਮਾਇਦਾ ॥੧੩॥

14 ਹੁਕਮੇ ਜੁਗ ਛਤੀਹ ਗੁਦਾਰੇ ॥

15 ਹੁਕਮੇ ਸਿਧ ਸਾਧਿਕ ਵੀਚਾਰੇ ॥

16 ਆਪਿ ਨਾਥੁ ਨਥਂ‍ੀ ਸਭ ਜਾ ਕੀ ਬਖਸੇ ਮੁਕਤਿ ਕਰਾਇਦਾ ॥੧੪॥

17 ਕਾਇਆ ਕੋਟੁ ਗੜੈ ਮਹਿ ਰਾਜਾ ॥

18 ਨੇਬ ਖਵਾਸ ਭਲਾ ਦਰਵਾਜਾ ॥

19 ਮਿਥਿਆ ਲੋਭੁ ਨਾਹੀ ਘਰਿ ਵਾਸਾ ਲਬਿ ਪਾਪਿ ਪਛੁਤਾਇਦਾ ॥੧੫॥

20 ਸਤੁ ਸੰਤੋਖੁ ਨਗਰ ਮਹਿ ਕਾਰੀ ॥

21 ਜਤੁ ਸਤੁ ਸੰਜਮੁ ਸਰਣਿ ਮੁਰਾਰੀ ॥

22 ਨਾਨਕ ਸਹਜਿ ਮਿਲੈ ਜਗਜੀਵਨੁ ਗੁਰਸਬਦੀ ਪਤਿ ਪਾਇਦਾ ॥੧੬॥੪॥੧੬॥

23 ਮਾਰੂ ਮਹਲਾ ੧ ॥

24 ਸੁੰਨ ਕਲਾ ਅਪਰੰਪਰਿ ਧਾਰੀ ॥

25 ਆਪਿ ਨਿਰਾਲਮੁ ਅਪਰ ਅਪਾਰੀ ॥

26 ਆਪੇ ਕੁਦਰਤਿ ਕਰਿ ਕਰਿ ਦੇਖੈ ਸੁੰਨਹੁ ਸੁੰਨੁ ਉਪਾਇਦਾ ॥੧॥

27 ਪਉਣੁ ਪਾਣੀ ਸੁੰਨੈ ਤੇ ਸਾਜੇ ॥

28 ਸ੍ਰਿਸਟਿ ਉਪਾਇ ਕਾਇਆ ਗੜ ਰਾਜੇ ॥

29 ਅਗਨਿ ਪਾਣੀ ਜੀਉ ਜੋਤਿ ਤੁਮਾਰੀ ਸੁੰਨੇ ਕਲਾ ਰਹਾਇਦਾ ॥੨॥

30 ਸੁੰਨਹੁ ਬ੍ਰਹਮਾ ਬਿਸਨੁ ਮਹੇਸੁ ਉਪਾਏ ॥

31 ਸੁੰਨੇ ਵਰਤੇ ਜੁਗ ਸਬਾਏ ॥

32 ਇਸੁ ਪਦ ਵੀਚਾਰੇ ਸੋ ਜਨੁ ਪੂਰਾ ਤਿਸੁ ਮਿਲੀਐ ਭਰਮੁ ਚੁਕਾਇਦਾ ॥੩॥

33 ਸੁੰਨਹੁ ਸਪਤ ਸਰੋਵਰ ਥਾਪੇ ॥

34 ਜਿਨਿ ਸਾਜੇ ਵੀਚਾਰੇ ਆਪੇ ॥

35 ਤਿਤੁ ਸਤ ਸਰਿ ਮਨੂਆ ਗੁਰਮੁਖਿ ਨਾਵੈ ਫਿਰਿ ਬਾਹੁੜਿ ਜੋਨਿ ਨ ਪਾਇਦਾ ॥੪॥

36 ਸੁੰਨਹੁ ਚੰਦੁ ਸੂਰਜੁ ਗੈਣਾਰੇ ॥

37 ਤਿਸ ਕੀ ਜੋਤਿ ਤ੍ਰਿਭਵਣ ਸਾਰੇ ॥

38 ਸੁੰਨੇ ਅਲਖ ਅਪਾਰ ਨਿਰਾਲਮੁ ਸੁੰਨੇ ਤਾੜੀ ਲਾਇਦਾ ॥੫॥

39 ਸੁੰਨਹੁ ਧਰਤਿ ਅਕਾਸੁ ਉਪਾਏ ॥

40 ਬਿਨੁ ਥੰਮਾ ਰਾਖੇ ਸਚੁ ਕਲ ਪਾਏ ॥

41 ਤ੍ਰਿਭਵਣ ਸਾਜਿ ਮੇਖੁਲੀ ਮਾਇਆ ਆਪਿ ਉਪਾਇ ਖਪਾਇਦਾ ॥੬॥

42 ਸੁੰਨਹੁ ਖਾਣੀ ਸੁੰਨਹੁ ਬਾਣੀ ॥

43 ਸੁੰਨਹੁ ਉਪਜੀ ਸੁੰਨਿ ਸਮਾਣੀ ॥

44 ਉਤਭੁਜੁ ਚਲਤੁ ਕੀਆ ਸਿਰਿ ਕਰਤੈ ਬਿਸਮਾਦੁ ਸਬਦਿ ਦੇਖਾਇਦਾ ॥੭॥

45 ਸੁੰਨਹੁ ਰਾਤਿ ਦਿਨਸੁ ਦੁਇ ਕੀਏ ॥

46 ਓਪਤਿ ਖਪਤਿ ਸੁਖਾ ਦੁਖ ਦੀਏ ॥

47 ਸੁਖ ਦੁਖ ਹੀ ਤੇ ਅਮਰੁ ਅਤੀਤਾ ਗੁਰਮੁਖਿ ਨਿਜ ਘਰੁ ਪਾਇਦਾ ॥੮॥

What next

Gurmukhi original (Shabad OS) (ਗੁਰਮੁਖੀ), 2012. Identified as public domain by Shabad OS. Gurmukhi from the Shabad OS Database, version 5.0.0-next.0, by Shabad OS volunteers. Its text follows Shabadaarth, volumes 1 to 4 (SGPC, Sri Amritsar, 2009 to 2012). Shabad OS doesn't endorse this app. वर्ज़न: Shabad OS database v5.0.0-next.0. स्रोत

Sri Guru Granth Sahib Ji, 1,430 Angs in Gurmukhi.

Shabad OS इस गुरमुखी को पब्लिक डोमेन बताता है। यह उसके स्वयंसेवकों का कथन है, कोई क़ानूनी या धार्मिक निर्णय नहीं। SGPC, अकाल तख़्त और दूसरी सिख संस्थाओं ने न इस ऐप की समीक्षा की है, न इसे मंज़ूरी दी है, और यह किसी सिख संस्था की ओर से नहीं है। उपासना या पाठ के लिए किसी सरूप या ऐसे स्रोत का पालन करें जिस पर आपकी संगत भरोसा करती हो।

इस स्रोत की शर्तें:

  • The honor and reputation of the original works are to be maintained.
  • Derogatory treatments (including adding to, deleting from, altering of, or adapting) the words in a way that distorts or mutilates the original work is forbidden.

यहाँ बताए गए स्रोतों से पढ़ने और अध्ययन के लिए दिखाया गया है। EveryApp किसी भी पाठ को प्रमाणित नहीं करता: जो बात मायने रखती हो, उसके लिए कोई छपा हुआ संस्करण देखें या उस परंपरा के किसी शिक्षक से पूछें।

पाठ में ग़लती की रिपोर्ट करेंअधिकारों से जुड़ी चिंता की रिपोर्ट करें