Ang 1042
1 ਅਤਿ ਰਸੁ ਮੀਠਾ ਨਾਮੁ ਪਿਆਰਾ ॥
2 ਨਾਨਕ ਕਉ ਜੁਗਿ ਜੁਗਿ ਹਰਿ ਜਸੁ ਦੀਜੈ ਹਰਿ ਜਪੀਐ ਅੰਤੁ ਨ ਪਾਇਆ ॥੫॥
3 ਅੰਤਰਿ ਨਾਮੁ ਪਰਾਪਤਿ ਹੀਰਾ ॥
4 ਹਰਿ ਜਪਤੇ ਮਨੁ ਮਨ ਤੇ ਧੀਰਾ ॥
5 ਦੁਘਟ ਘਟ ਭਉ ਭੰਜਨੁ ਪਾਈਐ ਬਾਹੁੜਿ ਜਨਮਿ ਨ ਜਾਇਆ ॥੬॥
6 ਭਗਤਿ ਹੇਤਿ ਗੁਰ ਸਬਦਿ ਤਰੰਗਾ ॥
7 ਹਰਿ ਜਸੁ ਨਾਮੁ ਪਦਾਰਥੁ ਮੰਗਾ ॥
8 ਹਰਿ ਭਾਵੈ ਗੁਰ ਮੇਲਿ ਮਿਲਾਏ ਹਰਿ ਤਾਰੇ ਜਗਤੁ ਸਬਾਇਆ ॥੭॥
9 ਜਿਨਿ ਜਪੁ ਜਪਿਓ ਸਤਿਗੁਰ ਮਤਿ ਵਾ ਕੇ ॥
10 ਜਮਕੰਕਰ ਕਾਲੁ ਸੇਵਕ ਪਗ ਤਾ ਕੇ ॥
11 ਊਤਮ ਸੰਗਤਿ ਗਤਿ ਮਿਤਿ ਊਤਮ ਜਗੁ ਭਉਜਲੁ ਪਾਰਿ ਤਰਾਇਆ ॥੮॥
12 ਇਹੁ ਭਵਜਲੁ ਜਗਤੁ ਸਬਦਿ ਗੁਰ ਤਰੀਐ ॥
13 ਅੰਤਰ ਕੀ ਦੁਬਿਧਾ ਅੰਤਰਿ ਜਰੀਐ ॥
14 ਪੰਚ ਬਾਣ ਲੇ ਜਮ ਕਉ ਮਾਰੈ ਗਗਨੰਤਰਿ ਧਣਖੁ ਚੜਾਇਆ ॥੯॥
15 ਸਾਕਤ ਨਰਿ ਸਬਦ ਸੁਰਤਿ ਕਿਉ ਪਾਈਐ ॥
16 ਸਬਦ ਸੁਰਤਿ ਬਿਨੁ ਆਈਐ ਜਾਈਐ ॥
17 ਨਾਨਕ ਗੁਰਮੁਖਿ ਮੁਕਤਿ ਪਰਾਇਣੁ ਹਰਿ ਪੂਰੈ ਭਾਗਿ ਮਿਲਾਇਆ ॥੧੦॥
18 ਨਿਰਭਉ ਸਤਿਗੁਰੁ ਹੈ ਰਖਵਾਲਾ ॥
19 ਭਗਤਿ ਪਰਾਪਤਿ ਗੁਰ ਗੋਪਾਲਾ ॥
20 ਧੁਨਿ ਅਨੰਦ ਅਨਾਹਦੁ ਵਾਜੈ ਗੁਰ ਸਬਦਿ ਨਿਰੰਜਨੁ ਪਾਇਆ ॥੧੧॥
21 ਨਿਰਭਉ ਸੋ ਸਿਰਿ ਨਾਹੀ ਲੇਖਾ ॥
22 ਆਪਿ ਅਲੇਖੁ ਕੁਦਰਤਿ ਹੈ ਦੇਖਾ ॥
23 ਆਪਿ ਅਤੀਤੁ ਅਜੋਨੀ ਸੰਭਉ ਨਾਨਕ ਗੁਰਮਤਿ ਸੋ ਪਾਇਆ ॥੧੨॥
24 ਅੰਤਰ ਕੀ ਗਤਿ ਸਤਿਗੁਰੁ ਜਾਣੈ ॥
25 ਸੋ ਨਿਰਭਉ ਗੁਰ ਸਬਦਿ ਪਛਾਣੈ ॥
26 ਅੰਤਰੁ ਦੇਖਿ ਨਿਰੰਤਰਿ ਬੂਝੈ ਅਨਤ ਨ ਮਨੁ ਡੋਲਾਇਆ ॥੧੩॥
27 ਨਿਰਭਉ ਸੋ ਅਭ ਅੰਤਰਿ ਵਸਿਆ ॥
28 ਅਹਿਨਿਸਿ ਨਾਮਿ ਨਿਰੰਜਨ ਰਸਿਆ ॥
29 ਨਾਨਕ ਹਰਿ ਜਸੁ ਸੰਗਤਿ ਪਾਈਐ ਹਰਿ ਸਹਜੇ ਸਹਜਿ ਮਿਲਾਇਆ ॥੧੪॥
30 ਅੰਤਰਿ ਬਾਹਰਿ ਸੋ ਪ੍ਰਭੁ ਜਾਣੈ ॥
31 ਰਹੈ ਅਲਿਪਤੁ ਚਲਤੇ ਘਰਿ ਆਣੈ ॥
32 ਊਪਰਿ ਆਦਿ ਸਰਬ ਤਿਹੁ ਲੋਈ ਸਚੁ ਨਾਨਕ ਅੰਮ੍ਰਿਤ ਰਸੁ ਪਾਇਆ ॥੧੫॥੪॥੨੧॥
33 ਮਾਰੂ ਮਹਲਾ ੧ ॥
34 ਕੁਦਰਤਿ ਕਰਨੈਹਾਰ ਅਪਾਰਾ ॥
35 ਕੀਤੇ ਕਾ ਨਾਹੀ ਕਿਹੁ ਚਾਰਾ ॥
36 ਜੀਅ ਉਪਾਇ ਰਿਜਕੁ ਦੇ ਆਪੇ ਸਿਰਿ ਸਿਰਿ ਹੁਕਮੁ ਚਲਾਇਆ ॥੧॥
37 ਹੁਕਮੁ ਚਲਾਇ ਰਹਿਆ ਭਰਪੂਰੇ ॥
38 ਕਿਸੁ ਨੇੜੈ ਕਿਸੁ ਆਖਾਂ ਦੂਰੇ ॥
39 ਗੁਪਤ ਪ੍ਰਗਟ ਹਰਿ ਘਟਿ ਘਟਿ ਦੇਖਹੁ ਵਰਤੈ ਤਾਕੁ ਸਬਾਇਆ ॥੨॥
40 ਜਿਸ ਕਉ ਮੇਲੇ ਸੁਰਤਿ ਸਮਾਏ ॥
41 ਗੁਰਸਬਦੀ ਹਰਿ ਨਾਮੁ ਧਿਆਏ ॥
42 ਆਨਦ ਰੂਪ ਅਨੂਪ ਅਗੋਚਰ ਗੁਰ ਮਿਲਿਐ ਭਰਮੁ ਜਾਇਆ ॥੩॥
43 ਮਨ ਤਨ ਧਨ ਤੇ ਨਾਮੁ ਪਿਆਰਾ ॥
44 ਅੰਤਿ ਸਖਾਈ ਚਲਣਵਾਰਾ ॥