Ang 1050
1 ਗੁਰਮੁਖਿ ਗਿਆਨੁ ਏਕੋ ਹੈ ਜਾਤਾ ਅਨਦਿਨੁ ਨਾਮੁ ਰਵੀਜੈ ਹੇ ॥੧੩॥
2 ਬੇਦ ਪੜਹਿ ਹਰਿ ਨਾਮੁ ਨ ਬੂਝਹਿ ॥
3 ਮਾਇਆ ਕਾਰਣਿ ਪੜਿ ਪੜਿ ਲੂਝਹਿ ॥
4 ਅੰਤਰਿ ਮੈਲੁ ਅਗਿਆਨੀ ਅੰਧਾ ਕਿਉ ਕਰਿ ਦੁਤਰੁ ਤਰੀਜੈ ਹੇ ॥੧੪॥
5 ਬੇਦ ਬਾਦ ਸਭਿ ਆਖਿ ਵਖਾਣਹਿ ॥
6 ਨ ਅੰਤਰੁ ਭੀਜੈ ਨ ਸਬਦੁ ਪਛਾਣਹਿ ॥
7 ਪੁੰਨੁ ਪਾਪੁ ਸਭੁ ਬੇਦਿ ਦ੍ਰਿੜਾਇਆ ਗੁਰਮੁਖਿ ਅੰਮ੍ਰਿਤੁ ਪੀਜੈ ਹੇ ॥੧੫॥
8 ਆਪੇ ਸਾਚਾ ਏਕੋ ਸੋਈ ॥
9 ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥
10 ਨਾਨਕ ਨਾਮਿ ਰਤੇ ਮਨੁ ਸਾਚਾ ਸਚੋ ਸਚੁ ਰਵੀਜੈ ਹੇ ॥੧੬॥੬॥
11 ਮਾਰੂ ਮਹਲਾ ੩ ॥
12 ਸਚੈ ਸਚਾ ਤਖਤੁ ਰਚਾਇਆ ॥
13 ਨਿਜ ਘਰਿ ਵਸਿਆ ਤਿਥੈ ਮੋਹੁ ਨ ਮਾਇਆ ॥
14 ਸਦ ਹੀ ਸਾਚੁ ਵਸਿਆ ਘਟ ਅੰਤਰਿ ਗੁਰਮੁਖਿ ਕਰਣੀ ਸਾਰੀ ਹੇ ॥੧॥
15 ਸਚਾ ਸਉਦਾ ਸਚੁ ਵਾਪਾਰਾ ॥
16 ਨ ਤਿਥੈ ਭਰਮੁ ਨ ਦੂਜਾ ਪਸਾਰਾ ॥
17 ਸਚਾ ਧਨੁ ਖਟਿਆ ਕਦੇ ਤੋਟਿ ਨ ਆਵੈ ਬੂਝੈ ਕੋ ਵੀਚਾਰੀ ਹੇ ॥੨॥
18 ਸਚੈ ਲਾਏ ਸੇ ਜਨ ਲਾਗੇ ॥
19 ਅੰਤਰਿ ਸਬਦੁ ਮਸਤਕਿ ਵਡਭਾਗੇ ॥
20 ਸਚੈ ਸਬਦਿ ਸਦਾ ਗੁਣ ਗਾਵਹਿ ਸਬਦਿ ਰਤੇ ਵੀਚਾਰੀ ਹੇ ॥੩॥
21 ਸਚੋ ਸਚਾ ਸਚੁ ਸਾਲਾਹੀ ॥
22 ਏਕੋ ਵੇਖਾ ਦੂਜਾ ਨਾਹੀ ॥
23 ਗੁਰਮਤਿ ਊਚੋ ਊਚੀ ਪਉੜੀ ਗਿਆਨਿ ਰਤਨਿ ਹਉਮੈ ਮਾਰੀ ਹੇ ॥੪॥
24 ਮਾਇਆ ਮੋਹੁ ਸਬਦਿ ਜਲਾਇਆ ॥
25 ਸਚੁ ਮਨਿ ਵਸਿਆ ਜਾ ਤੁਧੁ ਭਾਇਆ ॥
26 ਸਚੇ ਕੀ ਸਭ ਸਚੀ ਕਰਣੀ ਹਉਮੈ ਤਿਖਾ ਨਿਵਾਰੀ ਹੇ ॥੫॥
27 ਮਾਇਆ ਮੋਹੁ ਸਭੁ ਆਪੇ ਕੀਨਾ ॥
28 ਗੁਰਮੁਖਿ ਵਿਰਲੈ ਕਿਨ ਹੀ ਚੀਨਾ ॥
29 ਗੁਰਮੁਖਿ ਹੋਵੈ ਸੁ ਸਚੁ ਕਮਾਵੈ ਸਾਚੀ ਕਰਣੀ ਸਾਰੀ ਹੇ ॥੬॥
30 ਕਾਰ ਕਮਾਈ ਜੋ ਮੇਰੇ ਪ੍ਰਭ ਭਾਈ ॥
31 ਹਉਮੈ ਤ੍ਰਿਸਨਾ ਸਬਦਿ ਬੁਝਾਈ ॥
32 ਗੁਰਮਤਿ ਸਦ ਹੀ ਅੰਤਰੁ ਸੀਤਲੁ ਹਉਮੈ ਮਾਰਿ ਨਿਵਾਰੀ ਹੇ ॥੭॥
33 ਸਚਿ ਲਗੇ ਤਿਨ ਸਭੁ ਕਿਛੁ ਭਾਵੈ ॥
34 ਸਚੈ ਸਬਦੇ ਸਚਿ ਸੁਹਾਵੈ ॥
35 ਐਥੈ ਸਾਚੇ ਸੇ ਦਰਿ ਸਾਚੇ ਨਦਰੀ ਨਦਰਿ ਸਵਾਰੀ ਹੇ ॥੮॥
36 ਬਿਨੁ ਸਾਚੇ ਜੋ ਦੂਜੈ ਲਾਇਆ ॥
37 ਮਾਇਆ ਮੋਹ ਦੁਖ ਸਬਾਇਆ ॥
38 ਬਿਨੁ ਗੁਰ ਦੁਖੁ ਸੁਖੁ ਜਾਪੈ ਨਾਹੀ ਮਾਇਆ ਮੋਹ ਦੁਖੁ ਭਾਰੀ ਹੇ ॥੯॥
39 ਸਾਚਾ ਸਬਦੁ ਜਿਨਾ ਮਨਿ ਭਾਇਆ ॥
40 ਪੂਰਬਿ ਲਿਖਿਆ ਤਿਨੀ ਕਮਾਇਆ ॥
41 ਸਚੋ ਸੇਵਹਿ ਸਚੁ ਧਿਆਵਹਿ ਸਚਿ ਰਤੇ ਵੀਚਾਰੀ ਹੇ ॥੧੦॥
42 ਗੁਰ ਕੀ ਸੇਵਾ ਮੀਠੀ ਲਾਗੀ ॥
43 ਅਨਦਿਨੁ ਸੂਖ ਸਹਜ ਸਮਾਧੀ ॥
44 ਹਰਿ ਹਰਿ ਕਰਤਿਆ ਮਨੁ ਨਿਰਮਲੁ ਹੋਆ ਗੁਰ ਕੀ ਸੇਵ ਪਿਆਰੀ ਹੇ ॥੧੧॥
45 ਸੇ ਜਨ ਸੁਖੀਏ ਸਤਿਗੁਰਿ ਸਚੇ ਲਾਏ ॥
46 ਆਪੇ ਭਾਣੇ ਆਪਿ ਮਿਲਾਏ ॥
47 ਸਤਿਗੁਰਿ ਰਾਖੇ ਸੇ ਜਨ ਉਬਰੇ ਹੋਰ ਮਾਇਆ ਮੋਹ ਖੁਆਰੀ ਹੇ ॥੧੨॥