Ang 1062
1 ਕਰਤਾ ਕਰੇ ਸੁ ਨਿਹਚਉ ਹੋਵੈ ॥
2 ਗੁਰ ਕੈ ਸਬਦੇ ਹਉਮੈ ਖੋਵੈ ॥
3 ਗੁਰ ਪਰਸਾਦੀ ਕਿਸੈ ਦੇ ਵਡਿਆਈ ਨਾਮੋ ਨਾਮੁ ਧਿਆਇਦਾ ॥੫॥
4 ਗੁਰ ਸੇਵੇ ਜੇਵਡੁ ਹੋਰੁ ਲਾਹਾ ਨਾਹੀ ॥
5 ਨਾਮੁ ਮੰਨਿ ਵਸੈ ਨਾਮੋ ਸਾਲਾਹੀ ॥
6 ਨਾਮੋ ਨਾਮੁ ਸਦਾ ਸੁਖਦਾਤਾ ਨਾਮੋ ਲਾਹਾ ਪਾਇਦਾ ॥੬॥
7 ਬਿਨੁ ਨਾਵੈ ਸਭ ਦੁਖੁ ਸੰਸਾਰਾ ॥
8 ਬਹੁ ਕਰਮ ਕਮਾਵਹਿ ਵਧਹਿ ਵਿਕਾਰਾ ॥
9 ਨਾਮੁ ਨ ਸੇਵਹਿ ਕਿਉ ਸੁਖੁ ਪਾਈਐ ਬਿਨੁ ਨਾਵੈ ਦੁਖੁ ਪਾਇਦਾ ॥੭॥
10 ਆਪਿ ਕਰੇ ਤੈ ਆਪਿ ਕਰਾਏ ॥
11 ਗੁਰ ਪਰਸਾਦੀ ਕਿਸੈ ਬੁਝਾਏ ॥
12 ਗੁਰਮੁਖਿ ਹੋਵਹਿ ਸੇ ਬੰਧਨ ਤੋੜਹਿ ਮੁਕਤੀ ਕੈ ਘਰਿ ਪਾਇਦਾ ॥੮॥
13 ਗਣਤ ਗਣੈ ਸੋ ਜਲੈ ਸੰਸਾਰਾ ॥
14 ਸਹਸਾ ਮੂਲਿ ਨ ਚੁਕੈ ਵਿਕਾਰਾ ॥
15 ਗੁਰਮੁਖਿ ਹੋਵੈ ਸੁ ਗਣਤ ਚੁਕਾਏ ਸਚੇ ਸਚਿ ਸਮਾਇਦਾ ॥੯॥
16 ਜੇ ਸਚੁ ਦੇਇ ਤ ਪਾਏ ਕੋਈ ॥
17 ਗੁਰ ਪਰਸਾਦੀ ਪਰਗਟੁ ਹੋਈ ॥
18 ਸਚੁ ਨਾਮੁ ਸਾਲਾਹੇ ਰੰਗਿ ਰਾਤਾ ਗੁਰ ਕਿਰਪਾ ਤੇ ਸੁਖੁ ਪਾਇਦਾ ॥੧੦॥
19 ਜਪੁ ਤਪੁ ਸੰਜਮੁ ਨਾਮੁ ਪਿਆਰਾ ॥
20 ਕਿਲਵਿਖ ਕਾਟੇ ਕਾਟਣਹਾਰਾ ॥
21 ਹਰਿ ਕੈ ਨਾਮਿ ਤਨੁ ਮਨੁ ਸੀਤਲੁ ਹੋਆ ਸਹਜੇ ਸਹਜਿ ਸਮਾਇਦਾ ॥੧੧॥
22 ਅੰਤਰਿ ਲੋਭੁ ਮਨਿ ਮੈਲੈ ਮਲੁ ਲਾਏ ॥
23 ਮੈਲੇ ਕਰਮ ਕਰੇ ਦੁਖੁ ਪਾਏ ॥
24 ਕੂੜੋ ਕੂੜੁ ਕਰੇ ਵਾਪਾਰਾ ਕੂੜੁ ਬੋਲਿ ਦੁਖੁ ਪਾਇਦਾ ॥੧੨॥
25 ਨਿਰਮਲ ਬਾਣੀ ਕੋ ਮੰਨਿ ਵਸਾਏ ॥
26 ਗੁਰ ਪਰਸਾਦੀ ਸਹਸਾ ਜਾਏ ॥
27 ਗੁਰ ਕੈ ਭਾਣੈ ਚਲੈ ਦਿਨੁ ਰਾਤੀ ਨਾਮੁ ਚੇਤਿ ਸੁਖੁ ਪਾਇਦਾ ॥੧੩॥
28 ਆਪਿ ਸਿਰੰਦਾ ਸਚਾ ਸੋਈ ॥
29 ਆਪਿ ਉਪਾਇ ਖਪਾਏ ਸੋਈ ॥
30 ਗੁਰਮੁਖਿ ਹੋਵੈ ਸੁ ਸਦਾ ਸਲਾਹੇ ਮਿਲਿ ਸਾਚੇ ਸੁਖੁ ਪਾਇਦਾ ॥੧੪॥
31 ਅਨੇਕ ਜਤਨ ਕਰੇ ਇੰਦ੍ਰੀ ਵਸਿ ਨ ਹੋਈ ॥
32 ਕਾਮਿ ਕਰੋਧਿ ਜਲੈ ਸਭੁ ਕੋਈ ॥
33 ਸਤਿਗੁਰ ਸੇਵੇ ਮਨੁ ਵਸਿ ਆਵੈ ਮਨ ਮਾਰੇ ਮਨਹਿ ਸਮਾਇਦਾ ॥੧੫॥
34 ਮੇਰਾ ਤੇਰਾ ਤੁਧੁ ਆਪੇ ਕੀਆ ॥
35 ਸਭਿ ਤੇਰੇ ਜੰਤ ਤੇਰੇ ਸਭਿ ਜੀਆ ॥
36 ਨਾਨਕ ਨਾਮੁ ਸਮਾਲਿ ਸਦਾ ਤੂ ਗੁਰਮਤੀ ਮੰਨਿ ਵਸਾਇਦਾ ॥੧੬॥੪॥੧੮॥
37 ਮਾਰੂ ਮਹਲਾ ੩ ॥
38 ਹਰਿ ਜੀਉ ਦਾਤਾ ਅਗਮ ਅਥਾਹਾ ॥
39 ਓਸੁ ਤਿਲੁ ਨ ਤਮਾਇ ਵੇਪਰਵਾਹਾ ॥
40 ਤਿਸ ਨੋ ਅਪੜਿ ਨ ਸਕੈ ਕੋਈ ਆਪੇ ਮੇਲਿ ਮਿਲਾਇਦਾ ॥੧॥
41 ਜੋ ਕਿਛੁ ਕਰੈ ਸੁ ਨਿਹਚਉ ਹੋਈ ॥
42 ਤਿਸੁ ਬਿਨੁ ਦਾਤਾ ਅਵਰੁ ਨ ਕੋਈ ॥
43 ਜਿਸ ਨੋ ਨਾਮ ਦਾਨੁ ਕਰੇ ਸੋ ਪਾਏ ਗੁਰਸਬਦੀ ਮੇਲਾਇਦਾ ॥੨॥
44 ਚਉਦਹ ਭਵਣ ਤੇਰੇ ਹਟਨਾਲੇ ॥
45 ਸਤਿਗੁਰਿ ਦਿਖਾਏ ਅੰਤਰਿ ਨਾਲੇ ॥
46 ਨਾਵੈ ਕਾ ਵਾਪਾਰੀ ਹੋਵੈ ਗੁਰਸਬਦੀ ਕੋ ਪਾਇਦਾ ॥੩॥